Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਪੰਚ ਸਰਪੰਚ ਪਾਇਟੈਕਸ ਗਰਾਉਂਡ ਵਿਖੇ ਕਰਨਗੇ ਗੱਡੀਆਂ ਪਾਰਕ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Nov 2024

Last updated on: Nov 18, 2024, 00:00 IST

ਨਵੇਂ ਚੁਣੇ ਗਏ ਪੰਚਾਂ ਨੂੰ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚਲੀਆਂ ਹਨ ਅਤੇ ਇਸ ਮੌਕੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨਵੇਂ ਚੁਣੇ ਗਏ ਪੰਚਾਂ ਨੂੰ ਸੌਹ ਚੁੱਕ ਰਸਮ ਅਦਾ ਕਰਵਾਉਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪੰਚਾਂ ਅਤੇ ਆਮ ਲੋਕਾਂ ਦੀ ਪਾਰਕਿੰਗ ਵਿਵਸਥਾ ਪਾਈਟੈਕਸ ਗਰਾਉਂਡ ਈ ਬਲਾਕ ਰਣਜੀਤ ਐਵੀਨਿਊ ਵਿਖੇ ਕੀਤੀ ਗਈ ਹੈ ਅਤੇ ਉਥੋਂ ਹੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸ਼ਟਲ ਬੱਸਾਂ ਰਾਹੀਂ ਸਮਾਗਮ ਵਾਲੀ ਥਾਂ ਤੇ ਲਿਜਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ ।ਅਧਿਕਾਰੀਆਂ ਨੇ ਹਦਾਇਤ ਕਰਦਿਆਂ ਕਿਹਾ ਕਿ ਇਸ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । 

ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਤੇ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ । ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਾਫ ਸਫਾਈ, ਆਰਜੀ ਪਖਾਨੇ, ਨਿਰਵਿਘਨ ਬਿਜਲੀ ਦੀ ਸਪਲਾਈ,ਮੈਡੀਕਲ ਸੁਵਿਧਾ ਆਦਿ ਦੇ ਪ੍ਰਬੰਧਾਂ ਦੀ ਖੁਦ ਜਾਂਚ ਕਰਨ ਤਾਂ ਜੋ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। 

ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ਦੀ ਸੁਰੱਖਿਆ, ਨਿਰਵਿਘਨ ਟਰੈਫਿਕ ਵਿਵਸਥਾ ਆਦਿ ਦਾ ਪ੍ਰਬੰਧ ਕੀਤਾ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਆਰ.ਟੀ.ਏ. ਸ: ਖੁਸ਼ਦਿਲ ਸਿੰਘ, ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸ੍ਰੀ ਸੰਦੀਪ ਮਲਹੋਤਰਾ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਵਿਸ਼ਾਲ ਵਧਾਵਨ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD