Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਦੋਂ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਫਾਇਰ ਬ੍ਰਿਗੇਡ ਦੀ ਗੱਡੀ ਨਾਲ ਤੁਰੰਤ ਬੁਝਾਈ ਅੱਗ, ਅੱਗ ਲਗਾਉਣ ਵਾਲੇ ਖੇਤ ਛੱਡ ਕੇ ਹੋਏ ਫ਼ਰਾਰ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 18 Nov 2024

Last updated on: Nov 18, 2024, 00:00 IST

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜਦੋਂ ਇਹ ਪਤਾ ਲੱਗਾ ਕਿ ਪਿੰਡ ਲੋਹਗੜ੍ਹ ਵਿੱਚ ਕਿਸੇ ਕਿਸਾਨ ਵਲੋਂ ਪਰਾਲੀ ਨੀ ਅੱਗ ਲਗਾਈ ਗਈ ਹੈ ਤਾਂ ਉਹ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਨੂੰ ਨਾਲ ਲੈ ਕੇ ਖੁਦ ਕਿਸਾਨ ਦੇ ਖੇਤ ਵਿਚ ਪਹੁੰਚ ਗਏ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਅੱਜ ਪਿੰਡ ਲੁਹਾਰਾ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਪਿੰਡ ਲੋਹਗੜ੍ਹ ਨਾਲ ਲੱਗਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। 

ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ ਕਿਸਾਨ ਉੱਤੇ ਪਰਚਾ ਦਰਜ ਕਰਕੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰ ਦਿੱਤੀ ਗਈ। ਕਾਗਜ਼ੀ ਕਾਰਵਾਈ ਹੋਣ ਉਪਰੰਤ ਇਸ ਕਿਸਾਨ ਨੂੰ ਭਾਰੀ ਜੁਰਮਾਨਾ ਵੀ ਹੋਵੇਗਾ। ਦੱਸਣਯੋਗ ਹੈ ਕਿ ਪ੍ਰਸ਼ਾਸ਼ਨ ਦੇ ਪਹੁੰਚਣ ਦੀ ਭਿਣਕ ਪੈਣ ਉੱਤੇ ਉਸ ਖੇਤ ਦਾ ਮਾਲਕ ਕਿਸਾਨ ਅਤੇ ਉਸਦੇ ਸਾਥੀ ਮੌਕੇ ਉੱਤੋਂ ਭੱਜਣ ਵਿੱਚ ਕਾਮਯਾਬ ਹੋ ਗਏ।

ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੋਗਾ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ।

ਉਹਨਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ। ,ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਪਿੰਡ ਲੁਹਾਰਾ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। 

ਇਸ ਮੌਕੇ ਉਹਨਾਂ ਨਾਲ ਸ਼੍ਰੀਮਤੀ ਚਾਰੂਮਿਤਾ ਅਤੇ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ (ਦੋਵੇਂ ਵਧੀਕ ਡਿਪਟੀ ਕਮਿਸ਼ਨਰ), ਐੱਸ ਡੀ ਐੱਮ ਧਰਮਕੋਟ ਡਾਕਟਰ ਹਿਮਾਂਸ਼ੂ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD