Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ - ਡਾ: ਬਲਜੀਤ ਕੌਰ

ਐਸਸੀ ਅਬਾਦੀ ਵਾਲੇ ਪਿੰਡਾਂ ਨੂੰ ਮਿਲੇਗੀ 20 ਲੱਖ ਪ੍ਰਤੀ ਪਿੰਡ ਦੇ ਹਿਸਾਬ ਨਾਲ ਵਾਧੂ ਗ੍ਰਾਂਟ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫਾਜ਼ਿਲਕਾ , 19 Nov 2024

Last updated on: Nov 19, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਈ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਐਲਾਣ ਕੀਤਾ ਕਿ ਉਨ੍ਹਾਂ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਜਿੰਨ੍ਹਾਂ ਪਿੰਡਾਂ ਵਿਚ ਐਸਸੀ ਆਬਾਦੀ 50 ਫੀਸਦੀ ਤੋਂ ਵੱਧ ਹੈ, ਨੂੰ ਪ੍ਰਤੀ ਪਿੰਡ 20 ਲੱਖ ਰੁਪਏ ਦੀ ਵਿਸੇਸ਼ ਗ੍ਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਫਾਜ਼ਿਲਕਾ ਦੇ 40 ਪਿੰਡ ਆਉਂਦੇ ਹਨ ਅਤੇ ਇਸ ਤਹਿਤ ਗ੍ਰਾਂਟ ਦੀ ਪਹਿਲੀ ਕਿਸਤ ਜਲਦੀ ਜਾਰੀ ਕਰ ਦਿੱਤੀ ਜਾਵੇਗੀ। 

ਇਸ ਤੋਂ ਬਿਨ੍ਹਾਂ ਜਿੰਨ੍ਹਾਂ ਪਿੰਡਾਂ ਵਿਚ ਸਰਵਸੰਮਤੀ ਨਾਲ ਚੋਣਾਂ ਹੋਈਆਂ ਹਨ ਉਨ੍ਹਾਂ ਨੂੰ ਵੀ ਵਿਸੇਸ਼ ਗ੍ਰਾਂਟ ਮਿਲੇਗੀ। ਨਾਲ ਹੀ ਉਨ੍ਹਾਂ ਨੇ ਪਿੰਡਾਂ ਵਿਚ ਭਾਈਚਾਰਾ ਮਜਬੂਤ ਕਰਨ ਅਤੇ ਜਾਤਪਾਤ ਖਤਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਹੜੇ ਪਿੰਡ ਸਾਂਝਾ ਸਮਸ਼ਾਨ ਘਾਟ ਬਣਾਉਣਗੇ ਉਨ੍ਹਾਂ ਪਿੰਡਾਂ ਨੂੰ ਵੀ 5 ਲੱਖ ਰੁਪਏ ਦੀ ਗ੍ਰਾਂਟ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਪਰ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਦਾ ਪੈਸਾ ਲੋਕਾਂ ਤੇ ਲੱਗੇ। 

ਉਨ੍ਹਾਂ ਨੇ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਪੰਚ ਸਰਪੰਚ ਦੀ ਸਭ ਤੋਂ ਵੱਡੀ ਭੁਮਿਕਾ ਹੁੰਦੀ ਹੈ ਅਤੇ ਲੋਕਾਂ ਨੇ ਤੁਹਾਡੇ ਤੇ ਵਿਸਵਾਸ਼ ਜਤਾਇਆ ਹੈ ਤਾਂ ਹੁਣ ਤੁਹਾਡੀ ਜਿੰਮੇਵਾਰੀ ਹੈ ਕਿ ਲੋਕਾਂ ਦੇ ਵਿਸਵਾਸ਼ ਤੇ ਖਰਾ ਉਤਰੋ। ਉਨ੍ਹਾਂ ਨੇ ਇਸ ਮੌਕੇ ਪੰਚ ਸਰਪੰਚ ਬਣੀਆਂ ਔਰਤਾਂ ਨੂੰ ਵਿਸੇਸ਼ ਤੌਰ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਚਾਇਤ ਦੇ ਕੰਮਾਂ ਵਿਚ ਸਰਗਰਮੀ ਨਾਲ ਭਾਗ ਲੈਣ। 

ਇਸ ਮੌਕੇ ਜ਼ਿਲ੍ਹੇ ਦੇ ਪੰਜਾਂ ਬਲਾਕਾਂ ਦੇ ਪੰਚਾਂ ਨੂੰ ਕੈਬਨਿਟ ਮੰਤਰੀ ਨੇ ਸਹੁੰ ਚੁੱਕਾਈ ਜਦ ਕਿ ਸਰਪੰਚਾਂ ਨੂੰ ਪਿੱਛਲੇ ਦਿਨੀਂ ਹੋਏ ਸਮਾਗਮ ਵਿਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸਹੁੰ ਚੁੱਕਾਈ ਸੀ। ਇਸ ਤੋਂ ਪਹਿਲਾਂ ਬੋਲਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਭ ਨੂੰ ਜੀ ਆਇਆਂ ਨੂੰ ਆਖਿਆ ਤੇ ਪੰਚਾਂ ਤੇ ਸਰਪੰਚਾਂ ਨੂੰ ਸੁਭਕਾਮਨਾਵਾਂ ਦਿੱਤੀਆਂ। ਸ੍ਰੀ ਅਰੁਣ ਨਾਰੰਗ ਸਾਬਕਾ ਵਿਧਾਇਕ ਅਬੋਹਰ ਨੇ ਕਿਹਾ ਕਿ ਪੰਚਾਇਤਾਂ ਦੀ ਭੁਮਿਕਾ ਮਹੱਤਵਪੂਰਨ ਹੈ। 

ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਅੱਜ ਤੋਂ ਪੰਚਾਇਤਾਂ ਦਾ ਅਧਿਕਾਰਤ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਗ੍ਰਾਂਟਾਂ ਦੀ ਘਾਟ ਨਹੀਂ ਆਵੇਗੀ ਅਤੇ ਪੰਚਾਇਤਾਂ ਇਹ ਗ੍ਰਾਂਟ ਪਿੰਡਾਂ ਵਿਚ ਤਨਦੇਹੀ ਨਾਲ ਖਰਚ ਕਰਨ। ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਪਿੰਡਾਂ ਦੇ ਵਿਕਾਸ ਦਾ ਜੋ ਸੁਪਨਾ ਲਿਆ ਹੈ ਉਸਨੂੰ ਹਕੀਕੀ ਰੂਪ ਦੇਣ ਵਿਚ ਪੰਚਾਇਤਾਂ ਦੀ ਅਹਿਮ ਭੁਮਿਕਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ, ਐਸਐਸਪੀ ਸ: ਵਰਿੰਦਰ ਸਿੰਘ ਬਰਾੜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸੁਨੀਲ ਸਚਦੇਵਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਐਸਪੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਡੀਡੀਪੀਓ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਦੇ ਪਤਵੰਤੇ ਹਾਜਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD