Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚਿਆਂ ਚ ਨਮੂਨੀਆ ਦੀ ਜਲਦੀ ਪਹਿਚਾਨ ਅਤੇ ਸਮੇਂ ਸਿਰ ਇਲਾਜ ਜਰੂਰੀ : ਸਿਵਿਲ ਸਰਜਨ

25 ਫਰਵਰੀ 2025 ਤੱਕ ਚੱਲੇਗੀ ਸਾਂਸ ਜਾਗਰੂਕਤਾ ਮੁਹਿੰਮ,ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਸਬੰਧੀ ਪੈਰਾ ਮੈਡੀਕਲ ਸਟਾਫ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ

Health, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 19 Nov 2024

Last updated on: Nov 19, 2024, 00:00 IST

ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਹਿਚਾਣ ਕਰਕੇ ਉਨ੍ਹਾ ਦੇ ਤੁਰੰਤ ਇਲਾਜ਼ ਲਈ “ਸਾਂਸ” ਪ੍ਰੋਗਰਾਮ ਤਹਿਤ ਅੱਜ ਸਿਵਿਲ ਸਰਜਨ ਦੱਫਤਰ ਵਿਖੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਵਿਭਾਗ ਵਲੋ 12 ਨਵੰਬਰ ਤੋ 25 ਫਰਵਰੀ ਅਗਲੇ ਸਾਲ ਤੱਕ ਮੁਹਿੰਮ ਜਾਰੀ ਰਹੇਗੀ ਤਾਂਕਿ ਲੋਕਾਂ ਵਿੱਚ ਅਲੱਗ ਅਲੱਗ ਜਾਗਰੂਕਤਾ ਪ੍ਰੋਗਰਾਮ ਰਾਹੀਂ ਜਾਣਕਾਰੀ ਮਿਲ ਸਕੇ ਕਿ ਉਹਨਾਂ ਨੇ ਆਪਣੇ ਬੱਚਿਆਂ ਦਾ ਕਿਵੇਂ ਬੱਚਾਅ ਕਰਨਾ ਹੈ ਤਾਂਕਿ ਜੋ ਬੱਚਿਆਂ ਚ ਨਿਮੋਨੀਆ ਦੀ ਜਲਦੀ ਪਹਿਚਾਨ ਕਰਕੇ ਸਮੇਂ ਸਿਰ ਇਲਾਜ ਕਰਕੇ ਬੱਚਿਆਂ ਚ ਮੌਤ ਦਰ ਨੂੰ ਘਟਾਇਆ ਜਾ ਸਕੇ। 

ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਵੱਲੋਂ ਕੀਤਾ ਗਿਆ। ਇਸ ਦੋਰਾਨ ਡਾਕਟਰ ਕਵਿਤਾ ਸਿੰਘ ਵੀ ਉਹਨਾਂ ਨਾਲ਼ ਸੀ। ਸਿਵਲ ਸਰਜਨ ਨੇਂ ਦੱਸਿਆ ਕਿ ਪੰਜਾਬ ਰਾਜ ਵਿਚ “ਸਾਂਸ” ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ।

ਉੁਹਨਾਂ ਕਿਹਾ ਕਿ ਨਿਮੋਨਿਆਂ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ।ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ਼ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ। ਡਾਕਟਰ ਕਵਿਤਾ ਸਿੰਘ ਨੇਂ ਦੱਸਿਆ ਕਿ ਛੋਟੇ  ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ  ਅਤੇ ਪੂਰਾ ਟੀਕਾਕਰਣ ਕਰਵਾਉਣਾ ਜਰੂਰੀ ਹੈ 

ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ। ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।

ਇਸ ਸਮੇਂ ਜਿਲ੍ਹਾ ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ,ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ,ਸੁਖਦੇਵ ਸਿੰਘ ਰੋਹਿਤ ਸਚਦੇਵਾ ਸਟੈਨੋ, ਮੋਹਿਤ ਭਟੇਜਾ ਹੋਰ ਕਰਮਚਾਰੀ ਹਾਜਰ ਸਨ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD