Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਲੋਕ ਸਭਾ ਮੈਂਬਰ ਮਾਲਵਿੰਦਰ ਕੰਗ ਵੱਲੋਂ ਲੋਕਤੰਤਰ ਦੀ ਸਭ ਤੋਂ ਹੇਠਲੀ ਇਕਾਈ ਨੂੰ ਨੌਜੁਆਨ ਸ਼ਕਤੀ ਨੂੰ ਸੰਭਾਲਣ ਦੀ ਅਪੀਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malvinder Singh Kang,Kulwant Singh, Kuljit Singh Randhawa,Narinder Singh Shergill

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Nov 2024

Last updated on: Nov 19, 2024, 00:00 IST

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਸਮੁੱਚੀਆਂ ਪੰਚਾਇਤਾਂਨੂੰ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ ਲਈ ਆਖਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਇਸ ਵਾਰ ਪੰਚਾਇਤੀ ਚੋਣਾਂ ਦੌਰਾਨ ਪਾਰਟੀ ਚਿੰਨ੍ਹਾਂ ਤੋਂ ਉੱਪਰ ਉੱਠ ਕੇ ਚੋਣ ਲੜਨ ਦੀ ਪਾਈ ਹਾਂ-ਪੱਖੀ ਪਿਰਤ ਪਾਈ ਹੈ, ਜਿਸ ਦਾ ਉਦੇਸ਼ ਪਿੰਡਾਂ ਨੂੰ ਧੜੇਬੰਦੀ ਤੋਂ ਬਾਹਰ ਕੱਢ ਕੇ ਅਸਲ ਬੁਨਿਆਦੀ ਮੁੱਦਿਆਂ ’ਤੇ ਧਿਆਨ ਅਤੇ ਸ਼ਕਤੀ ਕੇਂਦਰਿਤ ਕਰਨਾ ਹੈ।

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਅਹੁਦੇ ’ਤੇ ਲੋਕਾਂ ਦੁਆਰਾ ਚੁਣ ਕੇ ਬਿਠਾਇਆ ਜਾਣਾ, ਪ੍ਰਮਾਤਮਾ ਦੀ ਸਭ ਤੋਂ ਵੱਡੀ ਬਖਸ਼ਿਸ਼ ਹੁੰਦੀ ਹੈ। ਇਹ ਚਾਹੇ ਪੰਚ ਹੋਵੇ, ਸਰਪੰਚ ਹੋਵੇ, ਕੌਂਸਲਰ ਹੋਵੇ ਜਾਂ ਐਮ ਐਲ ਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਨੂੰ ਕਲਮ ਅਤੇ ਮੋਹਰ ਦੀ ਤਾਕਤ ਦਿੱਤੀ ਹੈ, ਜਿਸ ਦਾ ਸਦਉੱਪਯੋਗ ਕਰਨਾ ਸਾਡੀ ਵੱਡੀ ਜ਼ਿੰਮੇਂਵਾਰੀ ਬਣ ਜਾਂਦੀ ਹੈ। ਉਨ੍ਹਾਂ ਆਖਿਆ ਕਿ ਕਲਮ ਨੂੰ ਤਲਵਾਰ ਨਾਲੋਂ ਵੀ ਤਾਕਤਵਰ ਮੰਨਿਆ ਜਾਂਦਾ ਹੈ, ਇਸ ਲਈ ਸਾਨੂੰ ਇਸ ਦੀ ਵਰਤੋਂ ਪਿੰਡ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਹਿੱਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਨੂੰ 1994 ਵਿੱਚ ਸੰਵਿਧਾਨ ਦੇ 11ਵੇਂ ਸ਼ਡਿਊਲ ’ਚ ਸ਼ਾਮਿਲ ਕਰਕੇ ਦੇਸ਼ ਦੇ ਲੋਕਤੰਤਰ ਨੂੰ ਪਿੰਡ ਪੱਧਰ ਤੱਕ ਲੋਕਤੰਤਰ ਦੀ ਸਭ ਤੋਂ ਛੋਟੀ ਇਕਾਈ ਪੰਚਾਇਤ ਰਾਹੀਂ ਪਹੁੰਚਾਇਆ ਗਿਆ ਸੀ। ਗਰਾਮ ਪੰਚਾਇਤਾਂ ਨੂੰ 29 ਵਿਸ਼ਿਆਂ ’ਤੇ ਕੰਮ ਕਰਨ ਦੇ ਅਧਿਕਾਰ ਦਿੱਤੇ ਗਏ ਹਨ, ਇਸ ਲਈ ਸਾਡਾ ਫ਼ਰਜ਼ ਬਣ ਜਾਂਦਾ ਹੈ ਕਿ ਅਸੀਂ ਹਰ ਤਰ੍ਹਾਂ ਦੀ ਗੁੱਟਬਾਜ਼ੀ ਤੇ ਵੈਰ-ਵਿਰੋਧ ਤੋਂ ਉੱਪਰ ਉੱਠ ਕੇ ਪਿੰਡ ਅਤੇ ਪਿੰਡ ਵਾਸੀਆਂ ਦੀ ਭਲਾਈ ਲਈ ਕੰਮ ਕਰੀਏ।

ਉਨ੍ਹਾਂ ਇਸ ਮੌਕੇ ਭਾਂਖਰਪੁਰ ਦੀ ਪੰਚ ਬੰਦਨਾ ਅਤੇ ਧੜਾਕ ਕਲਾਂ ਦੀ ਪੰਚ ਮਨਪ੍ਰੀਤ ਕੌਰ ਨੂੰ ਮੰਚ ’ਤੇ ਬੁਲਾ ਕੇ ਹੋਰਨਾਂ ਪੰਚਾਂ ਨਾਲ ਸਹੁੰ ਚੁਕਵਾ ਕੇ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਚੁਣ ਕੇ ਆਈ 50 ਫ਼ੀਸਦੀ ਨਾਰੀ ਸ਼ਕਤੀ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਾਰਲੀਮੈਂਟ ਨੂੰ ਦੇਸ਼ ਦੇ ਲੋਕਤੰਤਰ ਦੀ ਸਭ ਤੋਂ ਵੱਡੀ ਅਤੇ ਗਰਾਮ ਪੰਚਾਇਤ ਨੂੰ ਸਭ ਤੋਂ ਛੋਟੀ ਇਕਾਈ ਦਾ ਦਰਜਾ ਦਿੰਦਿਆਂ ਕਿਹਾ ਕਿ ਫ਼ਰਕ ਕੇਵਲ ਏਨਾ ਹੈ ਕਿ ਸੰਸਦ ਨੇ ਸਮੁੱਚੇ ਦੇਸ਼ ਅਤੇ ਪੰਚਾਇਤ ਨੇ ਆਪਣੇ ਪਿੰਡ ਦੀ ਭਲਾਈ ਦੇ ਫ਼ੈਸਲੇ ਲੈਣੇ ਹੁੰਦੇ ਹਨ। 

ਇਸ ਲਈ ਨਵੇਂ ਚੁਣੇ ਪੰਚ ਤੇ ਸਰਪੰਚ ਲੋਕਤੰਤਰ ਦੇ ਗੌਰਵਸ਼ਾਲੀ ਸਿਪਾਹੀ ਹਨ, ਜਿਨ੍ਹਾਂ ਦੇ ਮੋਢਿਆਂ ’ਤੇ ਪਿੰਡ ਦੇ ਵਿਕਾਸ ਕੰਮਾਂ ਤੋਂ ਇਲਾਵਾ ਨੌਜੁਆਨ ਸ਼ਕਤੀ ਨੂੰ ਸੰਭਾਲਣ, ਖੇਡਾਂ ਦੇ ਮੈਦਾਨ ਤਿਆਰ ਕਰਨ, ਸਕੂਲਾਂ ਦੀ ਸੰਭਾਲ ਕਰਨ ਅਤੇ ਹੈਲਥ ਸੈਂਟਰ ਜਿਹੇ ਪਰਉਪਕਾਰੀ ਕੰਮ ਕਰਨ ਦੀ ਵੱਡੀ ਜ਼ਿੰਮੇਂਵਾਰੀ ਹੈ। ਉਨ੍ਹਾਂ ਕਿਹਾ ਕਿ ਨਵੇਂ ਬਣੇ ਪੰਚ ਤੇ ਸਰਪੰਚ ਪਿੰਡ ਦੇ ਹਰੇਕ ਵਸਨੀਕ ਨੂੰ ਗਲ ਲਾਉਣ ਅਤੇ ਖਾਸ ਤੌਰ ’ਤੇ ਗਰੀਬ ਤੇ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ’ਚ ਮੱਦਦ ਕਰਨ।

ਇਸ ਤੋਂ ਪਹਿਲਾਂ ਐਮ ਐਲ ਏ ਕੁਲਵੰਤ ਸਿੰਘ ਨੇ ਸਵਾਗਤੀ ਭਾਸ਼ਣ ਦੌਰਾਨ ਸ਼ਾਂਤੀਪੂਰਣ ਪੰਚਾਇਤੀ ਚੋਣਾਂ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰ ਕੇ ਦਿਖਾਉਣ ਦਾ ਮੌਕਾ ਹੈ। ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਵਾਂਗ, ਗਰਾਮ ਪੰਚਾਇਤ ਪੱਧਰ ’ਤੇ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਜਾਵੇ ਅਤੇ ਹਾਰੇ ਹੋਏ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਨੂੰ ਵੀ ਹਰ ਵਿਕਾਸ ਅਤੇ ਭਲਾਈ ਕਾਰਜ ਵਿੱਚ ਨਾਲ ਲਿਆ ਜਾਵੇ।

ਸਹੁੰ ਚੁੱਕ ਸਮਾਗਮ ਵਿੱਚ ਐਮ ਪੀ ਮਾਲਵਿੰਦਰ ਸਿੰਘ ਕੰਗ, ਐਮ ਐਲ ਏ ਕੁਲਵੰਤ ਸਿੰਘ  ਅਤੇ ਕੁਲਜੀਤ ਸਿੰਘ ਰੰਧਾਵਾ ਤੋਂ ਇਲਾਵਾ ਮਿਲਕਫ਼ੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਜ਼ਿਲ੍ਹਾ ਪਲਾਨਿੰਗ ਕਮੇਟੀ ਦੇ ਚੇਅਰਪਰਸਨ ਇੰਜੀ. ਪ੍ਰਭਜੋਤ ਕੌਰ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਏ ਡੀ ਸੀ ਵਿਰਾਜ ਐਸ ਤਿੜਕੇ, ਐਸ ਡੀ ਐਮ ਦਮਨਦੀਪ ਕੌਰ ਮੋਹਾਲੀ, ਅਮਿਤ ਗੁਪਤਾ ਡੇਰਾਬੱਸੀ ਅਤੇ ਗੁਰਮੰਦਰ ਸਿੰਘ ਖਰੜ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਡਿਪਟੀ ਸੀ ਈ ਓ ਜ਼ਿਲ੍ਹਾ ਪ੍ਰੀਸ਼ਦ ਰਣਜੀਤ ਸਿੰਘ, ਬੀ ਡੀ ਪੀ ਓ ਗੁਰਪ੍ਰੀਤ ਸਿੰਘ ਮਾਂਗਟ ਡੇਰਾਬੱਸੀ, ਮਹਿਕਮੀਤ ਸਿੰਘ ਖਰੜ ਅਤੇ ਗੁਰਮਿੰਦਰ ਸਿੰਘ ਮਾਜਰੀ ਬਲਾਕ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malvinder Singh Kang , Kulwant Singh , Kuljit Singh Randhawa , Narinder Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD