Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬੇ ਚ ਪਹਿਲੀ ਵਾਰ 3000 ਪੰਚਾਇਤਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ - ਤਰੁਨਪ੍ਰੀਤ ਸਿੰਘ ਸੌਂਦ

ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਜੁੜੇ ਫੈਸਲੇ ਪਿੰਡਾਂ ਦੇ ਆਮ ਇਜਲਾਸ ਬੁਲਾ ਕੇ ਕਰਨ ਨੂੰ ਤਰਜ਼ੀਹ ਦੇਣ ਪੰਚਾਇਤਾਂ-ਸੌਂਦ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Nov 2024

Last updated on: Nov 19, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਵੀਆਂ ਚੁਣੀਆਂ ਪੰਚਾਇਤਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕ ਹਿੱਤ ਵਿੱਚ ਫੈਸਲੇ ਲੈਣ ਨੂੰ ਤਰਜ਼ੀਹ ਦੇਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡ ਸਟੇਡੀਅਮ ਸਰਹਿੰਦ ਵਿਖੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਉਣ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਗ੍ਰਾਂਟਾ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਕਰਦਿਆਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਸੁਵਿਧਾਵਾਂ ਮੁਹੱਈਆ ਕਰਵਾਈਆ ਜਾਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦਾ ਪਿੰਡ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਹਿਮ ਰੋਲ ਹੁੰਦਾ ਹੈ, ਇਸ ਲਈ ਸਮੁੱਚੀ ਪੰਚਾਇਤ ਦਾ ਫ਼ਰਜ਼ ਬਣਦਾ ਹੈ ਕਿ ਲੋਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਹਰੇਕ ਕਾਰਜ਼ ਨੂੰ ਲੋਕਾਂ ਦੀ ਸਲਾਹ ਨਾਲ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਬਣਾਈਆ ਨੀਤੀਆਂ ਅਤੇ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਸਰਪੰਚਾਂ-ਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਸਮੂਹ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ, ਬਸ ਲੋੜ ਹੈ ਹਰੇਕ ਪੰਚਾਇਤ ਨੂੰ ਆਪਣੇ ਪਿੰਡ ਨੂੰ ਵਿਕਾਸ ਦੀਆਂ ਲੀਹਾਂ ਵੱਲ ਤੋਰਨ ਦੀ ਅਤੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ ਦੀ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਪੰਚਾਂ ਨੂੰ ਅਪੀਲ ਕੀਤੀ ਕਿ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕਰਨ ਵਿੱਚ ਪੰਚਾਇਤਾਂ ਨੂੰ ਵਿਆਪਕ ਯੋਜਨਾ ਬਣਾਉਣੀ ਚਾਹੀਦੀ ਹੈ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਵਾਤਾਵਰਣ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੀ ਗਤੀ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਪੰਚਾਇਤਾਂ ਸਰਕਾਰ ਅਤੇ ਪਿੰਡਾਂ ਵਿਚਕਾਰ ਪੁਲ ਦਾ ਕੰਮ ਕਰਦੀਆਂ ਹਨ ਅਤੇ ਪੰਚਾਂ ਤੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡਾ ਰੋਲ ਅਦਾ ਕਰਨਾ ਚਾਹੀਦਾ ਹੈ। ਉਨ੍ਹਾਂ ਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਪੰਚਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ ਬਿਨਾਂ ਕਿਸੇ ਭੇਦ-ਭਾਵ ਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਚਾਇਤਾਂ ਸਰਕਾਰ ਦੀਆਂ ਵਿਕਾਸ ਪੱਖੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ ਇਸ ਲਈ ਸਰਕਾਰ ਦੀਆਂ ਵਿਕਾਸ ਪੱਖੀ ਤੇ ਲੋਕ ਭਲਾਈ ਸਕੀਮਾਂ ਨੂੰ ਪਾਰਟੀਬਾਜੀ ਤੋਂ ਉਪਰ ਉਠ ਕੇ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ। 

ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਆਪਸੀ ਝਗੜਿਆਂ ਨੂੰ ਪੰਚਾਇਤ ਵਿੱਚ ਬੈਠ ਕੇ ਹੀ ਹੱਲ ਕਰ ਲਿਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਮਨਦੀਪ ਕੌਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਮੈਨ ਸੁਖਵਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਜਾਂਚ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਐਸ.ਡੀ.ਐਮ. ਅਮਲੋਹ ਮਨਜੀਤ ਸਿੰਘ ਰਾਜਲਾ, ਡੀ.ਡੀ.ਪੀ.ਓ. ਜਸਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਪਤਵੰਤੇ ਹਾਜਰ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD