Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

“ਪੰਚਾਂ ਦਾ ਸਹੁੰ ਚੁੱਕ ਸਮਾਗਮ” : ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰ

ਬਿਨ੍ਹਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਬਣਾਇਆ ਜਾਵੇਗਾ ਯਕੀਨੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 19 Nov 2024

Last updated on: Nov 19, 2024, 00:00 IST

ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ 568 ਪੰਚਾਇਤਾਂ ਦੇ ਨਵੇਂ ਚੁਣੇ ਗਏ 3882 ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਚਾਇਤਾਂ ਸਾਡੇ ਲੋਕਤੰਤਰ ਦਾ ਮੁੱਢ ਹਨ ਅਤੇ ਕਿਸੇ ਰਾਜ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਦੀ ਕਾਰਜਕੁਸ਼ਲਤਾਂ ਬਹੁਤ ਮਹੱਤਵਪੂਰਨ ਹੈ।ਉਹਨਾਂ ਜ਼ਿਲ੍ਹੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਰਲ-ਮਿਲ ਕੇ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਨਿਰਪੱਖ ਹੋ ਕੇ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ।

ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਨੇ ਨਵੇਂ ਚੁਣੇ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਪੰਚ-ਸਰਪੰਚ ਦੀ ਸਭ ਤੋਂ ਵੱਡੀ ਭੁਮਿਕਾ ਹੁੰਦੀ ਹੈ ਅਤੇ ਲੋਕਾਂ ਨੇ ਤੁਹਾਡੇ ‘ਤੇ ਵਿਸਵਾਸ਼ ਜਤਾਇਆ ਹੈ ਤਾਂ ਹੁਣ ਤੁਹਾਡੀ ਜਿੰਮੇਵਾਰੀ ਹੈ ਕਿ ਲੋਕਾਂ ਦੇ ਵਿਸਵਾਸ਼ ਨੂੰ ਕਾਇਮ ਰੱਖਿਆ ਜਾਵੇ।ਉਨ੍ਹਾਂ ਨੇ ਇਸ ਮੌਕੇ ਪੰਚ ਸਰਪੰਚ ਬਣੀਆਂ ਔਰਤਾਂ ਨੂੰ ਵਿਸੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੰਚਾਇਤ ਦੇ ਕੰਮਾਂ ਵਿੱਚ ਸਰਗਰਮੀ ਨਾਲ ਭਾਗ ਲੈਣ।

ਇਸ ਤੋਂ ਪਹਿਲਾਂ ਬੋਲਦਿਆਂ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਮੁੱਖ ਮਹਿਮਾਨ ਅਤੇ ਸਮਾਗਮ ਵਿੱਚ ਪਹੁੰਚੀਆਂ ਹੋਰ ਸਖਸ਼ੀਅਤਾਂ ਨੂੰ ਜੀ ਆਇਆਂ ਨੂੰ ਕਿਹਾ ਤੇ ਪੰਚਾਂ ਤੇ ਸਰਪੰਚਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਉਹਨਾਂ ਸਮੂਹ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਦਾ ਜੋ ਸੁਪਨਾ ਲਿਆ ਹੈ, ਉਸਨੂੰ ਹਕੀਕੀ ਰੂਪ ਦੇਣ ਵਿਚ ਪੰਚਾਇਤਾਂ ਦੀ ਅਹਿਮ ਭੁਮਿਕਾ ਨਿਭਾਉਣ।ਉਹਨਾਂ ਕਿਹਾ ਕਿ ਨਵੇਂ ਚੁਣੇ ਪੰਚ ਤੇ ਸਰਪੰਚ ਪਿੰਡਾਂ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ।

ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਸੰਬੋਧਨ ਵਿੱਚ ਨਵੇਂ ਚੁਣੇ ਪੰਚਾਂ, ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹੁੰ ਚੁੱਕ ਸਮਗਮ ਦੌਰਾਨ ਅੱਜ ਜੋ ਪ੍ਰਣ ਲਿਆ ਹੈ, ਉਸ ‘ਤੇ ਪੂਰਾ ਉੱਤਰਦਿਆਂ ਪਿੰਡਾਂ ਦੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਪੰਚਾਇਤਾਂ ਦੀ ਭੁਮਿਕਾ ਬਹੁਤ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਅੱਜ ਤੋਂ ਪੰਚਾਇਤਾਂ ਦਾ ਅਧਿਕਾਰਤ ਕੰਮ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਗ੍ਰਾਂਟਾਂ ਦੀ ਘਾਟ ਨਹੀਂ ਆਵੇਗੀ ਅਤੇ ਪੰਚਾਇਤਾਂ ਇਹ ਗ੍ਰਾਂਟ ਪਿੰਡਾਂ ਵਿਚ ਤਨਦੇਹੀ ਨਾਲ ਖਰਚ ਕਰਕੇ ਪਿੰਡਾਂ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਾਉਣ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਪਖਾਨਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ ਵਿਅਕਤੀਗਤ ਪੈਖਾਨੇ ਬਣਾੳੇੁਣ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ, ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਐੱਸ. ਪੀ. ਹੈੱਡਕੁਆਟਰ ਸ੍ਰੀਮਤੀ ਪਰਵਿੰਦਰ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD