Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲੋਕਤੰਤਰ ਦੀ ਮੁੱਢਲੀ ਇਕਾਈ ਦੇ ਮੈਂਬਰ ਇਮਾਨਦਾਰੀ ਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੀਆਂ ਸੇਵਾਵਾਂ ਨਿਭਾਉਣ - ਹਰਪਾਲ ਚੀਮਾ

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਜ਼ਿਲ੍ਹੇ ਦੇ 1863 ਪੰਚਾਂ ਨੂੰ ਚੁਕਾਈ ਸਹੁੰ

Harpal Singh Cheema,Advocate Harpal Singh Cheema,AAP,Aam Aadmi Party,Aam Aadmi Party Punjab,AAP Punjab,Government of Punjab,Punjab Government,Principal Budh Ram,Dr. Vijay Singla,Gurpreet Singh Banawali,Kulwant Singh,DC Mansa,Deputy Commissioner Mansa

5 Dariya News

5 Dariya News

5 Dariya News

ਮਾਨਸਾ , 19 Nov 2024

Last updated on: Nov 19, 2024, 00:00 IST

ਲੋਕਤੰਤਰ ਦੀ ਮੁੱਢਲੀ ਇਕਾਈ ਦੇ ਮੈਂਬਰ ਬਣੇ ਸਮੂਹ ਪੰਚ ਸਾਹਿਬਾਨ ਨਿਰੰਤਰ ਇਮਾਨਦਾਰੀ, ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੀਆਂ ਸੇਵਾਵਾਂ ਨਿਭਾਉਣ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ੍ਰ. ਹਰਪਾਲ ਸਿੰਘ ਚੀਮਾ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 1886 ਪੰਚਾਂ ਨੂੰ ਸਹੁੰ ਚੁਕਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ। 

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਸੀਨੀਅਰ ਆਪ ਆਗੂ ਸ੍ਰ. ਚੁਸ਼ਪਿੰਦਰਬੀਰ ਸਿੰਘ ਚਹਿਲ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਸਮੂਹ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭੇਜੀਆਂ ਜਾਣ ਵਾਲੀਆਂ ਗ੍ਰਾਂਟਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਦੇ ਵਿਕਾਸ ਕਰਕੇ ਉਨ੍ਹਾਂ ਨੂੰ ਹੋਰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਪੰਚਾਇਤ ਆਪਣਾ ਅਹਿਮ ਰੋਲ ਅਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 101 ਪਿੰਡਾਂ ਵਿੱਚ 3.03 ਕਰੋੜ ਦੀ ਲਾਗਤ ਨਾਲ ਸਾਂਝੇ ਪਖ਼ਾਨੇ ਬਣਾਏ ਗਏ ਹਨ।  ਗੰਦੇ ਪਾਣੀ ਦੇ ਨਿਕਾਸ ਲਈ ਹੁਣ ਤੱਕ 245 ਪਿੰਡਾਂ ਲਈ 14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਲਗਭਗ 35 ਹਜ਼ਾਰ ਘਰਾਂ ਵਿੱਚ ਨਿੱਜੀ ਪਖਾਨੇ ਬਣਾਉਣ ਲਈ ਲਗਭਗ 52.50 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। 

ਉਨ੍ਹਾਂ ਇਸ ਮੌਕੇ ਇਕੱਤਰ ਪੰਚਾਂ, ਸਰਪੰਚਾਂ ਨੂੰ ਵੀ ਸੂਬੇ ਦੀ ਤਰੱਕੀ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਵਿੱਤ ਮੰਤਰੀ ਨੇ ਹਾਜ਼ਰੀਨ ਪੰਚਾਇਤਾਂ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸੰਭਾਲ ਲਈ ਚੰਗਾ ਪਾਣੀ, ਸ਼ੁੱਧ ਹਵਾ ਨੂੰ ਬਰਕਰਾਰ ਰੱਖਣ ਵਿਚ ਆਪਣਾ ਯੋਗਦਾਨ ਪਾਉਣ।

ਇਸ ਤੋਂ ਪਹਿਲਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਉਪਲੱਬਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਜਸਵੰਤ ਸਿੰਘ ਬੜੈਚ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਐਸ.ਪੀ. ਸ੍ਰੀ ਜਸਕੀਰਤ ਸਿੰਘ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਦੇ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Principal Budh Ram , Dr. Vijay Singla , Gurpreet Singh Banawali , Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD