Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ : ਡਾ.ਰਵਜੋਤ ਸਿੰਘ

ਕਪੂਰਥਲਾ ਵਿਖੇ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amit Kumar Panchal, DC Kapurthala, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲ਼ਾ , 19 Nov 2024

Last updated on: Nov 19, 2024, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ।

ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ  ਬਿਨ੍ਹਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਦਾ ਮੁੱਢ ਬੰਨਿਆ ਹੈ।

ਉਨ੍ਹਾਂ ਕਿਹਾ ਕਿ ਪੰਚਾਇਤ ਸਾਡੇ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਹੈ ਜਿਸ ਰਾਹੀਂ ਜਿੱਥੇ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ,ਉੱਥੇ ਹੀ ਪਿੰਡਾਂ ਦੇ ਛੋਟੇ-ਮੋਟੇ ਝਗੜੇ ਤੇ ਮਸਲੇ ਪਿੰਡਾਂ ਵਿਚ ਹੀ ਨਿਪਟਾ ਕੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਪੂਰੀ ਇਮਾਨਦਾਰੀ ਨਾਲ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਦੀ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਨੂੰ ਹਰ ਪੱਖੋਂ ਉੱਤਮ ਬਣਾਇਆ ਜਾ ਸਕੇ। ਉਨ੍ਹਾਂ ਵਿਸ਼ੇਸ਼ ਕਰਕੇ ਪੰਚ ਚੁਣੀਆਂ ਗਈਆਂ 50 ਫੀਸਦੀ ਮਹਿਲਾਵਾਂ ਨੂੰ ਸੱਦਾ ਦਿੱਤਾ ਕਿ ਉਹ ਲੜਕੀਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣ। 

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ 5 ਲੱਖ ਰੁਪਏ ਦੀ ਗ੍ਰਾਂਟ ਵੀ ਜਲਦ ਜਾਰੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਤੇ ਨਿਸ਼ਠਾ ਰੱਖਦਿਆਂ ਦੇਸ਼ ਦੀ ਪ੍ਰਭੂਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪੂਰਤੀ ਇਮਾਨਦਾਰੀ ਨਾਲ ਕਰਨ ਦੀ ਸਹੁੰ ਚੁਕਾਈ।

ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ, ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਲਲਿਤ ਸਕਲਾਨੀ ਵਲੋਂ ਵੀ ਨਵੇਂ ਚੁਣੇ ਪੰਚਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਿੱਥੇ ਮੁੱਖ ਮਹਿਮਾਨ ਅਤੇ ਪੰਚ ਸਾਹਿਬਾਨਾਂ ਦਾ ਧੰਨਵਾਦ ਕੀਤਾ,ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਵਤਸਲਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪਰਵਿੰਦਰ ਸਿੰਘ ਢੋਟ, ਪੰਜਾਬ ਸਟੇਟ ਕਾਂਊਸਲ ਫਾਰ ਸਾਇੰਸ ਐਂਡ ਤਕਨਾਲੋਜੀ ਦੇ ਮੈਂਬਰ ਕੰਵਰਇਕਬਾਲ ਸਿੰਘ, ਫਗਵਾੜਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ, ਸੁਲਤਾਨਪੁਰ ਲੋਧੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰਦੀਪ ਥਿੰਦ, ਚੇਅਰਮੈਨ ਮਾਰਕਿਟ ਕਮੇਟੀ ਜਗਜੀਤ ਸਿੰਘ, ਸੁਲਤਾਨਪੁਰ ਲੋਧੀ ਮਾਰਕਿਟ ਕਮੇਟੀ ਦੇ ਚੇਅਰਮੈਨ  ਮੁਹੰਮਦ ਰਫ਼ੀ ਹਾਜ਼ਰ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amit Kumar Panchal , DC Kapurthala , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD