Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਰੂਪਨਗਰ ਪੁਲਿਸ ਨੇ ਪਿਸਤੌਲ ਦਿਖਾ ਕੇ ਗੱਡੀ ਖੋਹਣ ਵਾਲੇ ਵਿਅਕਤੀ ਨੂੰ ਗਿਫ੍ਰਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 19 Nov 2024

Last updated on: Nov 19, 2024, 00:00 IST

ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਆਈ.ਪੀ.ਐਸ., ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ, ਨਿਲਾਂਬਰੀ ਜਗਦਲੇ, ਆਈ.ਪੀ.ਐਸ., ਦੇ ਦਿਸ਼ਾ ਨਿਰਦੇਸ਼ ਹੇਠ ਜਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਪਿਸਤੌਲ ਦਿਖਾ ਕੇ ਗੱਡੀ ਖੋਹਣ ਵਾਲੇ ਵਿਅਕਤੀ ਨੂੰ ਗਿਫ੍ਰਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਸਪ੍ਰੀਤ ਪੁੱਤਰ ਰੇਸ਼ਮ ਲਾਲ ਵਾਸੀ ਧਰਮਪੁਰਾ ਅਬਾਦੀ ਖੰਬਰਾ, ਜਮਸ਼ੇਰ ਲੰਬੜਾਂ, ਜਿਲਾ ਜਲੰਧਰ, ਜੋ ਟੈਕਸੀ ਡਰਾਇਵਰ ਜੋ ਕਿ 17 ਨਵੰਬਰ ਨੂੰ ਵਕਤ ਕਰੀਬ 9:30 ਵਜੇ ਜਲੰਧਰ ਬੱਸ ਸਟੈਂਡ ਤੋਂ ਆਪਣੀ ਗੱਡੀ ਨੰਬਰ ਪੀ.ਬੀ.-01 ਈ- 3707 ਵਿੱਚ ਇੱਕ ਲੜਕਾ ਤੇ ਲੜਕੀ ਦੀ ਸਵਾਰੀ ਮਾਤਾ ਸ੍ਰੀ ਨੈਣਾ ਦੇਵੀ ਲਈ ਬਿਠਾ ਕੇ ਆ ਰਿਹਾ ਸੀ। 

ਜਦੋਂ ਇਹ ਇਲਾਕਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਰਾਮਪੁਰ ਜੱਜਰ ਸਰਾਵਾਂ ਤੋਂ ਪਿੱਛੇ ਸੀ ਤਾਂ  ਰਾਤ ਕਰੀਬ 12:30 ਵਜੇ ਦਾ ਗੱਡੀ ਵਿੱਚ ਬੈਠੇ ਲੜਕੇ ਨੇ ਡਰਾਇਵਰ ਦੇ ਪੇਟ ਵਿੱਚ ਦੋ ਵਾਰ ਚਾਕੂ ਨਾਲ ਹਮਲਾ ਕੀਤਾ ਅਤੇ ਧੱਕਾ ਮਾਰ ਕੇ ਉਸਨੂੰ ਬਾਹਰ ਸੁੱਟਣ ਲੱਗਾ ਤਾਂ ਡਰਾਇਵਰ ਆਪਣੀ ਗੱਡੀ ਦੀ ਬਰੇਕ ਲੱਗਾ ਕੇ ਗੱਡੀ ਤੋਂ ਬਾਹਰ ਆ ਗਿਆ।  ਉਨ੍ਹਾਂ ਦੱਸਿਆ ਕਿ ਇਸ ਉਪਰੰਤ ਲੜਕੇ ਨੇ ਡਰਾਇਵਰ ਨੂੰ ਪਿਸਤੌਲ ਦਿਖਾ ਕੇ ਗੱਡੀ ਖੋਹ ਕੇ ਦੋਨੋਂ ਲੜਕਾ ਲੜਕੀ ਭੱਜ ਗਏ। ਘਟਨਾ ਦੀ ਸੂਚਨਾ ਮਿਲਣ ਉਤੇ ਡਰਾਇਵਰ ਜਸਪ੍ਰੀਤ ਉਕਤ ਦੇ ਬਿਆਨਾਂ ਉੱਤੇ ਮੁਕਾਦਮਾ ਨੰ: 142 18.11.2024 ਅ/ਧ 109, 309(6), 118 (1) ਬੀ.ਐਨ.ਐਸ. 25-54-59 ਆਰਮ ਐਕਟ ਥਾਣਾ ਸ੍ਰੀ ਅਨੰਦਪੁਰ ਸਾਹਿਬ ਬਰਖਿਲਾਫ ਨਾ ਮਾਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। 

ਉਨ੍ਹਾਂ ਅੱਗੇ ਦੱਸਿਆ ਕਿ ਉਪ ਕਪਤਾਨ ਪੁਲਿਸ, ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਨਿਗਰਾਨੀ ਹੇਠ ਅਤੇ ਮੁੱਖ ਅਫਸਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਇੰਸਪੈਕਟਰ ਦਾਨਿਸ਼ਵੀਰ ਸਿੰਘ ਅਤੇ ਇੰਚਾਰਜ ਸੀ.ਆਈ.ਏ ਰੂਪਨਗਰ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਰੋਹਿਤ ਕੁਮਾਰ ਵਾਸੀ ਪੱਟੀ ਰੋਡ ਪਿੰਡ ਭਿੱਖੀਵਿੰਡ, ਥਾਣਾ ਭਿੱਖੀਵਿੰਡ ਜਿਲਾ ਤਰਨਤਾਰਨ ਨੂੰ 19 ਨਵੰਬਰ ਨੂੰ ਗ੍ਰਿਫਤਾਰ ਕਰਕੇ ਖੋਹੀ ਹੋਈ ਕਾਰ ਬਰਾਮਦ ਕੀਤੀ। 

ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁਕਦਮਾ ਦੀ ਤਫਤੀਸ਼ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਵੱਲੋਂ ਅਮਲ ਵਿੱਚ ਲਿਆਂਦੀ ਜਾ ਰਹੀ ਸੀ, ਕਿ ਦੋਰਾਨੇ ਤਫਤੀਸ਼ ਜਾਣਕਾਰੀ ਮਿਲੀ ਕਿ ਰੋਹਿਤ ਕੁਮਾਰ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਤਹਿਤ 02 ਮੁਕਦਮੇ ਦਰਜ ਹਨ। ਦੇਸ਼ੀ ਨਾਲ ਕਾਰ ਵਿੱਚ ਸਵਾਰ ਲੜਕੀ ਦਾ ਨਾਮ ਕਾਜਲ ਵਾਸੀ ਭੌਂਤਰ ਜਿਲ੍ਹਾ ਮੰਡੀ, ਹਿਮਾਚਲ ਪ੍ਰਦੇਸ਼ ਤੋਂ ਹੈ, ਜਿਸਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਤਲਾਸ਼ ਜਾਰੀ ਹੈ। 

ਦੋਸ਼ੀ ਰੋਹਿਤ ਕੁਮਾਰ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਪਾਸੋਂ ਹੋਰ ਖੁਲਾਸੇ ਹੋਣ ਦੀ ਆਸ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD