Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗਰੋਹ ਦੇ 03 ਮੈਂਬਰ ਕੀਤੇ ਕਾਬੂ - ਜ਼ਿਲ੍ਹਾ ਪੁਲਿਸ ਮੁਖੀ

ਕਾਰੋਬਾਰੀਆਂ ਤੋਂ ਮੰਗੇ ਸਨ 07 ਲੱਖ ਰੁਪਏ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 20 Nov 2024

Last updated on: Nov 20, 2024, 00:00 IST

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਤੋਂ ਫਿਰੋਤੀਆਂ ਮੰਗਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਸੂਬੇ ਨੂੰ ਕਰਾਈਮ ਮੁਕਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ ਮੰਡੀ ਗੋਬਿੰਦਗੜ੍ਹ ਦੇ ਅਮਨਦੀਪ ਸਿੰਘ ਉਰਫ ਬਾਦਲ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ 11 ਨਵੰਬਰ ਨੂੰ ਆਪਣੇ ਘਰ ਤੋਂ ਇਨੋਵਾ ਕਾਰ 'ਤੇ ਦਸ਼ਹਿਰਾ ਗਰਾਊਂਡ ਦੀ ਬੈਕ ਸਾਈਡ ਪੁੱਜਾ ਤਾਂ ਪਿਛੋਂ ਇੱਕ ਬਿਨਾਂ ਨੰਬਰ ਦੇ ਮੋਟਰਸਾਈਕਲ 'ਤੇ ਆਏ ਤਿੰਨ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਅਮਨਦੀਪ ਸਿੰਘ ਦੇ ਦੱਸਣ ਅਨੁਸਾਰ ਉਨ੍ਹਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ, ਜਿਨ੍ਹਾਂ ਨੂੰ ਵੇਖ ਕੇ ਅਮਨਦੀਪ ਸਿੰਘ ਨੇ ਆਪਣੀ ਗੱਡੀ ਪਿਛੇ ਮੋੜ ਲਈ ਤਾਂ ਮੋਟਰਸਾਇਕਲ ਸਵਾਰਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।  

ਅਮਨਦੀਪ ਸਿੰਘ ਆਪਣੀ ਕਾਰ ਭਜਾ ਕੇ ਆਪਣੇ ਘਰ ਦੇ ਬਾਹਰ ਖੜ੍ਹੀ ਕਰ ਕੇ ਘਰ ਅੰਦਰ ਚਲਿਆ ਗਿਆ। ਇਸ ਉਪਰੰਤ ਮੁਲਜ਼ਮਾਂ ਨੇ ਉਸ ਦੇ ਘਰ ਦੇ ਬਾਹਰ ਆ ਕੇ ਘਰ ਦੇ ਬਾਹਰ ਖੜ੍ਹੀ ਕਾਰ ਦੇ ਤਲਵਾਰਾਂ ਨਾਲ ਸ਼ੀਸ਼ੇ ਤੋੜ ਅਤੇ ਅਤੇ ਉੱਚੀ-ਉੱਚੀ ਗਾਲੀ ਗਲੋਚ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੋਟਰਸਾਈਕਲ 'ਤੇ ਫਰਾਰ ਹੋ ਗਏ। ਇਸ ਸਬੰਧੀ ਅਮਨਦੀਪ ਸਿੰਘ ਨੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਧਾਰਾ 115 (2), 126, 191 (2), 190, 324 (2), 3(5) ਬੀ.ਐਨ.ਐਸ. ਅਧੀਨ ਮੁਕੱਦਮਾ ਨੰਬਰ 223 ਮਿਤੀ 18-11-2024 ਨੂੰ ਦਰਜ ਕਰਵਾਇਆ ਸੀ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ੋਸ਼ਲ ਮੀਡੀਆ 'ਤੇ ਇੱਕ ਵੀਡੀਓ ਵੀ ਵਾਇਰਲ ਹੋਈ ਸੀ। ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਮੁਕੱਦਮੇ ਸਬੰਧੀ ਐਸ.ਪੀ. (ਜਾਂਚ) ਰਾਕੇਸ਼ ਯਾਦਵ ਅਤੇ ਡੀ.ਐਸ.ਪੀ.,ਅਮਲੋਹ, ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਤਫਤੀਸ਼ ਦੌਰਾਨ ਤਕਨੀਕ ਦੀ ਵਰਤੋਂ ਕਰਦੇ ਹੋਏ, ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਅਤੇ ਕਾਲ ਡਿਟੇਲਜ਼ ਹਾਸਲ ਕਰ ਕੇ ਘੋਖ ਕੀਤੀ ਗਈ।

ਜਿਸ ਤੋਂ ਇਹ ਗੱਲ ਸਾਹਮਣੇ ਆਈ ਕਿ ਤਰਨਪ੍ਰੀਤ ਸਿੰਘ ਉਰਫ ਤਰਨ ਉਰਫ ਤਿਤਲੀ ਜੋ ਕਿ ਮੰਡੀ ਗੋਬਿੰਦਗੜ੍ਹ ਵਿਖੇ ਧਾਰਾ 1031, 1913, 190 ਬੀ.ਐਨ.ਐਸ. ਅਧੀਨ ਮੁਕੱਦਮਾ ਨੰਬਰ 189 ਮਿਤੀ 02-10-2024 ਵਿੱਚ ਲੋੜੀਂਦਾ ਸੀ ਅਤੇ ਫਰਾਰ ਚੱਲ ਰਿਹਾ ਸੀ,  ਨੂੰ ਇਸੇ ਮੁਕੱਦਮੇ ਵਿੱਚ ਜੇਲ੍ਹ ਵਿੱਚ ਬੰਦ ਮੁਲਜ਼ਮ ਸੰਦੀਪ ਸਿੰਘ ਉਰਫ ਬਾਕਸਰ ਵੱਲੋਂ ਸੁਨੇਹਾ ਮਿਲਿਆ ਸੀ ਕਿ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਅਮਨਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ 'ਤੇ ਹਮਲਾ ਕਰ ਕੇ ਉਹਨਾਂ ਤੋਂ ਫਿਰੌਤੀ ਦੀ ਮੰਗ ਕੀਤੀ ਜਾਵੇ ਤਾਂ ਜੋ ਉਹਨਾਂ ਦਾ ਜੇਲ੍ਹ ਵਿੱਚ ਗੁਜ਼ਾਰਾ ਹੋ ਸਕੇ।

ਉਨ੍ਹਾਂ ਦੱਸਿਆ ਕਿ ਅਮਨਦੀਪ ਸਿੰਘ ਦੇ ਬਿਆਨ 'ਤੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਧਾਰਾ 115 (2), 126, 351 (2), 191 (2), 190, 324 (2), 3 (5) ਅਧੀਨ ਮੁਕੱਦਮਾ ਨੰਬਰ 223 ਮਿਤੀ 15.11.2024 ਨੂੰ ਤਰਨਪ੍ਰੀਤ ਸਿੰਘ ਉਰਫ ਤਰਨ ਵਾਸੀ ਫੈਜਗੜ ਥਾਣਾ ਸਦਰ ਖੰਨਾ, ਅਮ੍ਰਿਤ ਸਿੰਘ ਵਾਸੀ ਬਸੰਤ ਨਗਰ ਖੰਨਾ ਅਤੇ ਗੁਰਦੀਪ ਸਿੰਘ ਉਰਫ ਦੀਪਾ ਵਾਸੀ ਰਤਨਹੇੜੀ ਥਾਣਾ ਸਿਟੀ -1 ਖੰਨਾ ਨੂੰ ਨਾਮਜ਼ਦ ਕੀਤਾ ਗਿਆ ਅਤੇ ਮੁਕੱਦਮੇ ਵਿੱਚ ਫਿਰੌਤੀ ਮੰਗਣ ਦੇ ਜੁਰਮ ਤਹਿਤ ਅ/ਧ 308 (7) ਬੀ.ਐਨ.ਐਸ ਦਾ ਵਾਧਾ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 01 ਪਿਸਤੌਲ (ਦੋਸੀ ਕੱਟਾ), 01 ਤਲਵਾਰ ਅਤੇ 01 ਗੰਡਾਸੀ ਬ੍ਰਾਮਦ ਕੀਤੀ ਗਈ ਹੈ। ਜਿਸ ਦੇ ਆਧਾਰ 'ਤੇ ਮੁਕੱਦਮੇ ਵਿੱਚ ਆਰਮਜ਼ ਐਕਟ ਦੀ ਧਾਰਾ 25/54/59 ਦਾ ਵਾਧਾ ਕੀਤਾ ਗਿਆ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਹੈ ਕਿ, ਇਹ ਗਰੋਹ ਜੇਲ੍ਹ ਵਿੱਚ ਬੈਠੇ ਆਪਣੇ ਮੁਲਜ਼ਮ ਸਾਥੀਆਂ ਨਾਲ ਮਿਲਕੇ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਪਾਸੋਂ ਫਿਰੋਤੀਆਂ ਮੰਗਦੇ ਸਨ। 

ਤਫਤੀਸ਼ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਵੀ ਹੈ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮ ਤਰਨਪ੍ਰੀਤ ਸਿੰਘ ਉਰਫ ਤਰਨ ਉਰਫ ਤਿਤਲੀ ਖਿਲਾਫ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਹੇਠ 05 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD