Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਸ਼ੇਸ਼ ਸਾਰੰਗਲ ਨੇ ਐਸਪੀਰੇਸ਼ਨਲ ਤੇ ਬਲਾਕ ਪ੍ਰੋਗਰਾਮ ਸਬੰਧੀ ਕੀਤੀ ਰੀਵਿਊ ਮੀਟਿੰਗ

ਸਿਹਤ ਵਿਭਾਗ ਨੂੰ ਇੰਸਟੀਚਿਊਸ਼ਨਲ ਡਿਲੀਵਰੀ ਦੇ ਇੰਡੀਕੇਟਰ ਉਪਰ ਵਿਸ਼ੇਸ਼ ਤੌਰ ਤੇ ਧਿਆਨ ਦੇਣ ਦੇ ਨਿਰਦੇਸ਼ ਜਾਰੀ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 20 Nov 2024

Last updated on: Nov 20, 2024, 00:00 IST

ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਦੌਰੇ ਦੇ ਸਬੰਧ ਵਿੱਚ ਇਸ ਪ੍ਰੋਗਰਾਮ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। 

ਇਸ ਮੌਕੇ ਉਹਨਾਂ ਨਾਲ ਸਹਾਇਕ ਕਮਿਸ਼ਨਰ ਹਿਤੇਸ਼ਵੀਰ ਗੁਪਤਾ, ਸਹਾਇਕ ਖੋਜ ਅਫ਼ਸਰ ਉਪ ਅਰਥ ਤੇ ਅੰਕੜਾ ਦਫ਼ਤਰ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਵੱਖ ਵੱਖ ਖੇਤਰ ਜਿਵੇਂ ਕਿ ਸਿਹਤ, ਸਿੱਖਿਆ, ਬਾਲ ਵਿਕਾਸ, ਖੇਤੀਬਾੜੀ ਆਦਿ ਨਾਲ ਸਬੰਧਤ ਇੰਡੀਕੇਟਰਜ ਦੀ ਕਾਰਗੁਜਾਰੀ ਦਾ ਰੀਵਿਊ ਕੀਤਾ ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਅਧੀਨ ਇੰਡੀਕੇਟਰਜ ਦੀ ਕਾਰਗੁਜਾਰੀ ਵਿੱਚ ਸੁਧਾਰ ਲਿਆਉਣ ਲਈ ਸਾਰੇ ਵਿਭਾਗਾਂ ਨੂੰ ਹਫਤਾਵਰੀ ਆਪਣੇ ਆਪਣੇ ਵਿਭਾਗ ਦੇ ਕਰਮਚਾਰੀਆਂ ਅਧਿਕਾਰੀਆਂ ਨਾਲ ਵਿਭਾਗੀ ਮੀਟਿੰਗ ਕਰਦੇ ਹੋਏ ਮੋਨੀਟਰਿੰਗ ਕਰਨ ਦੇ ਆਦੇਸ਼ ਦਿੱਤੇ ਗਏ।

ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਅਤੇ ਆਪਣੇ ਕੰਮਾਂ ਦਾ ਡਾਟਾ ਸਮੇਂ ਸਿਰ ਅਪਡੇਟ ਕਰਨ  ਦੇ ਆਦੇਸ਼ ਦਿੱਤੇ ਗਏ। ਮਾਈਕਰੋ ਇਰੀਗੇਸ਼ਨ ਵਿੱਚ ਵਾਧਾ ਕਰਨ ਲਈ ਭੂਮੀ ਰੱਖਿਆ ਅਫਸਰ ਨੂੰ ਵਿਸ਼ੇਸ਼ ਤੌਰ ਤੇ ਆਦੇਸ਼ ਦਿੱਤੇ ਗਏ। 

ਸਿਹਤ ਵਿਭਾਗ ਮੋਗਾ ਨੂੰ ਇੰਸਟੀਚਿਊਸ਼ਨਲ ਡਿਲੀਵਰੀ ਦੇ ਇੰਡੀਕੇਟਰ ਉਪਰ ਵਿਸ਼ੇਸ਼ ਤੌਰ ਤੇ ਧਿਆਨ ਦੇ ਨਿਰਦੇਸ਼ ਵੀ ਦਿੱਤੇ ਗਏ। ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਅਧੀਨ ਨੀਤੀ ਆਯੋਗ ਵੱਲੋਂ ਜ਼ਿਲ੍ਹਾ ਮੋਗਾ ਅਤੇ ਬਲਾਕ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਅਹਿਮ ਖੇਤਰਾਂ ਕਮਜੋਰ ਪਹਿਲੂਆਂ ਵਿੱਚ ਸੁਧਾਰ ਕਰਨ ਲਈ ਵਿਸ਼ੇਸ਼ ਫੰਡ ਜਾਰੀ ਕਰਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨੀਤੀ ਆਯੋਗ ਵੱਲੋਂ ਬਹੁਤ ਹੀ ਅਹਿਮ ਖੇਤਰਾਂ ਜਿਵੇਂ ਕਿ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਬੁਨਿਆਦੀ ਢਾਂਚਾ ਵਿੱਚ ਸੁਧਾਰ ਕਰਨ ਲਈ ਇਹ ਕਾਰਜ ਚੱਲ ਰਹੇ ਹਨ ਅਤੇ ਇਸ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD