Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ - ਰਾਜ ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦੀਆਂ ਕੈਦੀ ਤੇ ਹਵਾਲਾਤੀ ਔਰਤਾਂ ਦੇ ਮਸਲੇ ਸੁਣੇ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 20 Nov 2024

Last updated on: Nov 20, 2024, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਗੱਲ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਕਿ ਪੰਜਾਬ ਵਿੱਚ ਬਹੁਤ ਸਾਰੀਆਂ ਔਰਤਾਂ ਨਸ਼ੇ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਦੇ ਕਾਲੇ ਕਾਰੋਬਾਰ 'ਚ ਫਸ ਰਹੀਆਂ ਹਨ। ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕਰਨ ਮਗਰੋਂ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਹ ਹੁਣ ਤੱਕ ਕਈ ਜੇਲ੍ਹਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਇਨ੍ਹਾਂ ਜੇਲ੍ਹਾਂ ਵਿੱਚ ਔਰਤਾਂ ਵਿੱਚੋਂ 60 ਤੋਂ 70 ਫ਼ੀਸਦੀ ਔਰਤਾਂ ਐਨ.ਡੀ.ਪੀ.ਐਸ. ਐਕਟ ਦੇ ਮਾਮਲਿਆਂ ਕਰਕੇ ਜੇਲ੍ਹਾਂ ਵਿੱਚ ਪਹੁੰਚ ਰਹੀਆਂ ਹਨ, ਜੋ ਕਿ ਸਾਡੇ ਸਮਾਜ ਲਈ ਇੱਕ ਬੇਹੱਦ ਚਿੰਤਾਜਨਕ ਵਰਤਾਰਾ ਹੈ।

ਪੰਜਾਬ ਰਾਜ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਇੱਥੇ ਬੰਦ ਸਜ਼ਾਯਾਫ਼ਤਾ ਤੇ ਹਵਾਲਾਤੀ 128 ਔਰਤਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਬੰਦੀ ਮਹਿਲਾਵਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਰਾਜ ਲਾਲੀ ਗਿੱਲ ਨੇ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਿਯਮਾਂ ਮੁਤਾਬਕ ਸਾਰੇ ਮਹਿਲਾ ਬੰਦੀਆਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਕਿਸੇ ਔਰਤ ਕੈਦੀ ਜਾਂ ਹਵਾਲਾਤੀ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। 

ਉਨ੍ਹਾਂ ਨੇ ਔਰਤਾਂ ਲਈ ਗਾਇਨੀ ਤੇ ਚਮੜੀ ਰੋਗਾਂ ਦੇ ਮਾਹਰ ਡਾਕਟਰਾਂ ਦੀ ਸਹੂਲਤ ਪ੍ਰਦਾਨ ਕਰਨ ਸਮੇਤ ਇਨ੍ਹਾਂ ਦੀ ਕਾਉਂਸਲਿੰਗ ਕਰਨ ਦੇ ਵੀ ਆਦੇਸ਼ ਦਿੱਤੇ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਦੌਰਾਨ ਜੇਲ ਪ੍ਰਸ਼ਾਸਨ ਤੋਂ ਜੇਲ੍ਹ 'ਚ ਬੰਦ ਔਰਤਾਂ ਤੇ ਉਨ੍ਹਾਂ ਦੇ ਨਾਲ ਰਹਿ ਰਹੇ 3 ਬੱਚਿਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਜੇਲ੍ਹ ਮੈਨੁਅਲ ਮੁਤਾਬਕ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। 

ਉਨ੍ਹਾਂ ਨੇ ਜੇਲ੍ਹ ਵਿਖੇ ਬੰਦੀਆਂ ਲਈ ਬਣੇ ਖਾਣੇ ਦਾ ਵੀ ਜਾਇਜ਼ਾ ਲਿਆ। ਸੁਪਰਡੈਂਟ ਜੇਲ ਵਰੁਣ ਸ਼ਰਮਾ ਨੇ ਭਰੋਸਾ ਦਿੱਤਾ ਕਿ ਔਰਤ ਬੰਦੀਆਂ ਨੂੰ ਜੇਲ੍ਹ ਨਿਯਮਾਂ ਮੁਤਾਬਕ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਵੀ ਪਾਲਣਾ ਯਕੀਨੀ ਬਣਾਈ ਜਾਵੇਗੀ। ਰਾਜ ਲਾਲੀ ਗਿੱਲ ਨੇ ਜੇਲ੍ਹ ਦੇ ਬਾਹਰ ਮੀਡੀਆ ਰਾਹੀਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਨੌਕਰੀ ਤੇ ਤਨਖਾਹ ਦੇ ਲਾਲਚ 'ਚ ਆ ਕੇ ਕਾਲ ਸੈਂਟਰ ਤੇ ਇਮੀਗ੍ਰੇਸ਼ਨ ਸੈਂਟਰ 'ਚ ਕੰਮ ਤੋਂ ਪਹਿਲਾਂ ਇਨ੍ਹਾਂ ਕੰਪਨੀਆਂ ਦੀ ਪੜਤਾਲ ਕਰ ਲੈਣ।

ਚੇਅਰਪਰਸਨ ਨੇ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਲੜਕੀਆਂ ਮਿਲੀਆਂ ਹਨ, ਜੋ ਕਿ ਇਨ੍ਹਾਂ ਕੰਪਨੀਆਂ ਵਿੱਚ ਕੰਮ ਕਰਦੀਆਂ ਸਨ ਪਰੰਤੂ ਬਾਅਦ ਵਿੱਚ ਇਹ ਕੰਪਨੀਆਂ ਫਰਾਡ ਨਿਕਲ ਗਈਆਂ ਅਤੇ ਇਹ ਲੜਕੀਆਂ ਪੁਲਿਸ ਦੀ ਗ੍ਰਿਫ਼ਤ ਵਿੱਚ ਆ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਕਸੂਰ ਐਨਾ ਸੀ ਕਿ ਇਨ੍ਹਾਂ ਨੇ ਕੰਪਨੀ ਤੋਂ ਨਾ ਕੋਈ ਨਿਯੁਕਤੀ ਪੱਤਰ ਤੇ ਨਾ ਹੀ ਕੋਈ ਜਾਬ ਕਾਰਡ ਲਿਆ ਸੀ।

ਰਾਜ ਲਾਲੀ ਗਿੱਲ ਨੇ ਉਨ੍ਹਾਂ ਸਲਾਹ ਦਿੱਤੀ ਕਿ ਜਿਹੜੇ ਬੱਚੇ ਜਾਂ ਬੱਚੀਆਂ ਕਾਲ ਸੈਂਟਰਾਂ ਜਾਂ ਇਮੀਗ੍ਰੇਸ਼ਨ ਸੈਂਟਰ 'ਚ ਕੰਮ ਕਰਨਾ ਚਾਹੁੰਦੇ ਹਨ, ਉਹ ਆਪਣੀ ਨਿਯੁਕਤੀ ਤੋਂ ਪਹਿਲਾਂ ਕੰਪਨੀ ਦੀ ਪੜਤਾਲ ਜਰੂਰ ਕਰ ਲਿਆ ਕਰਨ ਤਾਂ ਕਿ ਉਨ੍ਹਾਂ ਨਾਲ ਕੋਈ ਧੋਖਾਧੜੀ ਨਾ ਹੋ ਸਕੇ। ਚੇਅਰਪਰਸਨ ਦੇ ਨਾਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਤੇ ਸੁਪਰਡੈਂਟ ਮੋਹਨ ਕੁਮਾਰ ਵੀ ਮੌਜੂਦ ਸਨ।

ਇਸ ਮੌਕੇ ਵਧੀਕ ਸੁਪਰਡੈਂਟ ਅਰਪਨਜੋਤ ਸਿੰਘ, ਡੀ.ਐਸ.ਪੀ. ਬਲਜਿੰਦਰ ਸਿੰਘ ਚੱਠਾ ਤੇ ਗੁਰਜੀਤ ਸਿੰਘ ਬਰਾੜ, ਜੇਲ ਮੈਡੀਕਲ ਅਫ਼ਸਰ ਸਿਕੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਤੇ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਵੀ ਮੌਜੂਦ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD