Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ ਜਾ ਰਿਹਾ ਹੈ

ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਜਾ ਰਹੀ ਹੈ ਅਪੀਲ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Nov 2024

Last updated on: Nov 20, 2024, 00:00 IST

ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਨੋਡਲ ਅਫਸਰਾਂ  ਤੋਂ ਇਲਾਵਾ  ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਪਿੰਡ ਉਦੇਕਰਨ, ਚੜੇਵਨ, ਵੜਿੰਗ, ਹਰਾਜ, ਖੋਖਰ,ਹਰੀ ਕੇ ਕਲਾ, ਸੁਰੇਵਾਲਾ ਦੇ ਪਿੰਡਾਂ ਦੇ ਖੇਤਾਂ ਦਾ ਜਾਇਜਾ ਲੈਂਦਿਆਂ ਦਿੱਤੀ।

ਉਹਨਾਂ ਅੱਗੇ ਦੱਸਿਆ ਕਿ ਜਦੋਂ ਵੀ ਕੋਈ ਪਰਾਲੀ ਸੜਣ ਦਾ ਮਾਮਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਜੁੰਮੇਵਾਰ ਅਧਿਕਾਰੀਆਂ ਵਲੋਂ ਪਰਾਲੀ ਦੇ ਖੇਤਾਂ ਵਿੱਚ ਮੋਕੇ ਤੇ ਜਾ ਕੇ  ਲੱਗੀ ਹੋਈ ਅੱਗ ਨੁੰ ਮੋਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ  ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ  ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ ਤੇ ਅਗਜਣੀ ਵਾਲੇ ਖੇਤਾਂ ਦੇ ਮਾਲਕਾਂ ਵਿਰੁੱਧ ਸਰਕਾਰ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਹਨਾਂ ਅੱਗੇ ਕਿਹਾ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਜਰੂਰ ਤਾਲਮੇਲ ਕਰਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD