Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ

ਐਸਪੀਰੇਸ਼ਨਲ ਤੇ ਬਲਾਕ ਪ੍ਰੋਗਰਾਮ ਅਧੀਨ ਹੋ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਰੀਵਿਊ

Tokhan Sahu, Bharatiya Janata Party, BJP, Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 20 Nov 2024

Last updated on: Nov 20, 2024, 00:00 IST

ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਪ੍ਰਾਈਵੇਟ ਸੈਕਟਰੀ ਸ਼੍ਰੀ ਐਮ.ਬੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ਼੍ਰ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਅਰਥ ਤੇ ਅੰਕੜਾ ਸਲਾਹਕਾਰ ਦਫ਼ਤਰ ਤੋਂ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੋਗਾ ਪਹੁੰਚਣ ਤੇ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਮੋਗਾ ਪੁਲਿਸ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।  

ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। 

ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਚਾਰੂ ਮਿਤਾ ਵੱਲੋਂ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਦੇ ਹਰੇਕ ਪਹਿਲੂ ਉਪਰ ਵਿਸਥਾਰ ਨਾਲ ਰਿਪੋਰਟ ਪੇਸ਼ ਕੀਤੀ ਅਤੇ ਕਿਹਾ ਕਿ ਕਿਸੇ ਇਸ ਪ੍ਰੋਗਰਾਮ ਤਹਿਤ ਲਗਭਗ ਸਾਰੇ ਹੀ ਪਹਿਲੂਆਂ ਤੇ ਮੋਗਾ ਨੇ ਵਿਕਾਸ ਕੀਤਾ ਹੈ। 

ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਕੜੀ ਮਿਹਨਤ ਕਰ ਰਿਹ ਹੈ ਤਾਂ ਕਿ ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਨੂੰ ਜਲਦ ਤੋਂ ਜਲਦ ਇੰਸਪੀਰੇਸ਼ਨਲ ਬਣਾਇਆ ਜਾ ਸਕੇ। ਸ਼੍ਰੀ ਤੋਖਨ ਸਾਹੂ ਨੇ ਸਮੂਹ ਅਧਿਕਾਰੀਆਂ ਨੂੰ ਐਸਪੀਰੇਸ਼ਨਲ ਦੇ ਹਰੇਕ ਪਹਿਲੂ ਵਿੱਚ ਅੱਗੇ ਵਧਣ ਲਈ ਸ਼ਾਬਾਸ਼ ਦਿੱਤੀ ਅਤੇ ਆਪਣੇ ਕੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਲਈ ਪ੍ਰੇਰਿਆ।

ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਲਗਭਗ 3 ਕਰੋੜ ਦੀ ਲਾਗਤ ਨਾਲ 4 ਨਵੇਂ ਸ਼ਹਿਰੀ ਸਕੂਲਾਂ ਦੀਆਂ ਬਿਲਡਿੰਗਾਂ ਤਿਆਰ ਕਰਵਾਈਆਂ ਗਾਈਆਂ ਹਨ, ਲਗਭਗ 1.30 ਕਰੋੜ ਰੁਪਏ ਦੀ ਲਾਗਤ ਵਾਲੀ ਭੌੰ ਸਿਹਤ ਪ੍ਰਯੋਗਸ਼ਾਲਾ, 1.08 ਕਰੋੜ ਦੀ ਲਾਗਤ 5 ਪਿੰਡਾਂ ਵਿੱਚ ਸਿੰਚਾਈ ਲਈ ਭੂਮੀਗਤ ਪਾਈਪਲਾਈਨ ਅਤੇ ਸੋਲਰ ਪੰਪ ਲਗਾਉਣ ਸਬੰਧੀ ਪ੍ਰੋਜੈਕਟ ਅਤੇ ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਵੈਕਸੀਨੇਸ਼ਨ ਵੈਨ ਅਤੇ ਸੀਰਮ ਐਨਾਲਾਈਜਰ ਸਬੰਧੀ ਮਸ਼ੀਨਰੀ ਸਬੰਧੀ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ। 

ਇਸ ਤੋਂ ਇਲਾਵਾ 35 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲਗਵਾਉਣ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ।  ਸਰਕਾਰੀ ਆਈ.ਟੀ.ਆਈ. ਨੂੰ ਹੁਨਰ ਵਿਕਾਸ ਲਈ ਮਸ਼ੀਨਰੀ ਉਪਲੱਬਧ ਕਰਵਾਉਣ, ਸਕਸ਼ਮ ਆਂਗਣਵਾੜੀ ਸਬੰਧੀ ਆਦਿ ਕੰਮ ਪ੍ਰਗਤੀ ਅਧੀਨ ਹਨ। ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। 

ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਇਸਦੇ ਮੱਦੇਨਜਰ ਹੀ ਭੂਮੀਗਤ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ ਹੈ। ਵੱਖ ਵੱਖ ਅਧਿਕਾਰੀਆਂ ਨਾਲ ਡੂੰਘਾਈ ਨਾਲ ਰੀਵਿਊ ਕਰਕੇ ਉਹਨਾਂ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਆਦੇਸ਼ ਜਾਰੀ ਕੀਤੇ।  

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਹਾਜ਼ਰੀਨ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਮੰਤਰੀ ਨੂੰ ਵਿਸ਼ਾਵਾਸ਼ ਦਿਵਾਇਆ ਕਿ ਮੋਗਾ ਜ਼ਿਲ੍ਹਾ ਦੇ ਹਰੇਕ ਵਿਕਾਸ ਕਾਰਜ ਨੂੰ ਪਹਿਲ ਦੇ ਆਧਾਰ ਉਪਰ ਕਰਕੇ ਇਸਨੂੰ ਮਿਸਾਲੀ ਜ਼ਿਲ੍ਹਾ ਬਣਾਇਆ ਜਾਵੇਗਾ।

 

Tags: Tokhan Sahu , Bharatiya Janata Party , BJP , Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD