Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ : ਰਾਜੇਸ਼ ਤ੍ਰਿਪਾਠੀ

ਸ਼ਾਮ 6.00 ਵਜੇ ਤੱਕ 81 ਫੀਸਦੀ ਹੋਈ ਪੋਲਿੰਗ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ , 20 Nov 2024

Last updated on: Nov 20, 2024, 00:00 IST

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ 084-ਗਿੱਦੜਬਾਹਾ ਜ਼ਿਮਨੀ ਚੋਣ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ’ਚ ਸ਼ਾਮ  6.00  ਵਜੇ ਤੱਕ  81 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ, ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।

ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫਸਰ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਹਰੀ ਕੇ ਕਲਾਂ, ਸੂਰੇਵਾਲਾ  ਅਤੇ ਕਾਉਣੀ  ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੋਟਿੰਗ ਅਤੇ ਕਾਊਂਟਿੰਗ ਦੌਰਾਨ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇ ਤੇ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੋਟਿੰਗ ਦੌਰਾਨ ਕਤਾਰਾਂ ’ਚ ਲੱਗੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿਥੇ ਸਮੁੱਚੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ।

ਉਥੇ ਹੀ ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵਾਸੀਆਂ ਦਾ ਚੋਣਾਂ ਦੇ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ’ਤੇ ਧੰਨਵਾਦ ਕੀਤਾ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD