Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯੋਜਨਾ ਤਿਆਰ ਕੀਤੀ ਜਾਵੇ - ਡਾ: ਅਮਰ ਸਿੰਘ

ਐਮ.ਪੀ. ਲੈਡ ਵਿੱਚੋਂ ਜਾਰੀ ਕੀਤੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਦੇ ਆਦੇਸ਼

Dr Amar Singh, Dr. Amar Singh, Punjab Congress, Congress, Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Nov 2024

Last updated on: Nov 21, 2024, 00:00 IST

ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਐਮ.ਪੀ. ਲੈਡ ਫੰਡ ਵਿੱਚੋਂ ਜਾਰੀ ਕੀਤੀਆਂ ਗ੍ਰਾਟਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਾ ਹੋ ਸਕੇ। ਇਹ ਹਦਾਇਤਾਂ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮਾਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਦਿੱਤੀਆਂ। 

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜੋ ਗ੍ਰਾਟਾਂ ਜਾਰੀ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਦੇ ਵਰਤੋਂ ਸਰਟੀਫੇਕਟ ਜਮ੍ਹਾਂ ਹੋਣ ਉਪਰੰਤ ਹੀ ਅਗਲੀ ਗ੍ਰਾਂਟ ਮਿਲ ਸਕਦੀ ਹੈ। ਇਸ ਲਈ ਸਮੂਹ ਅਧਿਕਾਰੀ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਜ਼ਰੂਰ ਕਰਵਾਉਣ। ਡਾ.ਅਮਰ ਸਿੰਘ ਨੇ ਦਿਨੋਂ-ਦਿਨ ਧਰਤੀ ਹੇਠਲਾ ਪਾਣੀ ਡੂੰਘਾ ਹੋਣ ਤੇ ਚਿੰਤਾ ਜ਼ਾਹਿਰ ਕਰਦਿਆਂ ਖੇਤੀਬਾੜੀ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯੋਜਨਾ ਤਿਆਰ ਕਰਨ ਤਾਂ ਜੋ ਕੇਂਦਰ ਸਰਕਾਰ ਤੋਂ ਫੰਡ ਪ੍ਰਾਪਤ ਕਰਕੇ ਇਸ ਪ੍ਰੋਜੈਕਟ ਬਾਬਤ ਕਾਰਵਾਈ ਕੀਤੀ ਜਾ ਸਕੇ।

ਡਾ: ਅਮਰ ਸਿੰਘ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਦੋ ਮਹੱਤਵਪੂਰਨ ਖੇਤਰ ਹਨ, ਜਿਨ੍ਹਾਂ ਤੋਂ ਬਿਨਾਂ ਸਮਾਜਿਕ ਵਿਕਾਸ ਸੰਭਵ ਨਹੀਂ ਹੋ ਸਕਦਾ। ਇਸ ਲਈ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਨੂੰ ਮੋਹਰੀ ਬਣਾਉਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਰੂਪ ਵਿੱਚ ਲਾਗੂ ਕਰ ਕੇ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਭਰੂਣ ਹੱਤਿਆ ਬਾਰੇ ਹੋਰ ਜਾਗਰੂਕਤਾ ਫੈਲਾਉਣ ਬਾਰੇ ਵੀ ਅਧਿਕਾਰੀਆਂ ਨੂੰ ਕਿਹਾ ਕਿ ਤਾਂ ਜੋ ਲੜਕਿਆਂ ਤੇ ਲੜਕੀਆਂ ਦੇ ਜਨਮ ਦਰ ਵਿਚਲੇ ਗੈਪ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਜ਼ਿਲ੍ਹੇ ਵਿੱਚ ਸਫਲਤਾ ਪੂਰਬਕ ਚੱਲ ਰਹੀ ਹੈ ਅਤੇ ਇਸ ਸਕੀਮ ਹੇਠ ਯੋਗ ਲਾਭਪਾਤਰਾਂ ਨੂੰ ਮਕਾਨ ਬਣਾਉਣ ਲਈ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਗਨਰੇਗਾ ਸਕੀਮ ਅਧੀਨ 52,821 ਪਰਿਵਾਰਾਂ ਨੂੰ ਜਾਬ ਕਾਰਡ ਜਾਰੀ ਕਰ ਕੇ ਕੁੱਲ 78,033 ਵਰਕਰ ਰਜਿਸਟਰਡ ਕੀਤੇ ਗਏੇ, ਜਿਨ੍ਹਾਂ ਵਿੱਚੋਂ 40,861 ਔਰਤ ਵਰਕਰ ਹਨ। ਮਗਨਰੇਗਾ ਸਕੀਮ ਅਧੀਨ ਵਿੱਤੀ ਸਾਲ 2024-2025 ਦੌਰਾਨ ਮਗਨਰੇਗਾ ਵਰਕਰਾਂ ਨੂੰ ਹੁੱਣ ਤੱਕ 11,07,326 ਦਿਨਾਂ ਦਾ ਰੋਜਗਾਰ ਦਿੱਤਾ ਜਾ ਚੁੱਕਾ ਹੈ, ਜਿਸ ਵਿੱਚੋਂ 8,95,699  ਦਿਨਾਂ ਦਾ ਰੋਜਗਾਰ ਔਰਤ ਵਰਕਰਾਂ ਨੂੰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਖੇਡਾਂ ਦਾ ਸਮਾਨ, ਸਕੂਲਾਂ ਵਿੱਚ ਸਿਵਲ ਵਰਕਸ, ਵਾਧੂ ਕਲਾਸ ਰੂਮ, ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ, ਕਿਤਾਬਾਂ ਅਤੇ ਹੋਰ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਅਧੀਨ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਤੱਕ ਲਾਭ ਪਹੁੰਚਾਇਆ ਜਾਵੇਗਾ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਹਰਵੀਰ ਕੌਰ, ਐਸ.ਡੀ.ਐਮ.ਅਮਲੋਹ ਸ੍ਰੀ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ.ਖਮਾਣੋਂ ਸ੍ਰੀਮਤੀ ਮਨਰੀਤ ਰਾਣਾ,  ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Congress , Congress , Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD