Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ : ਡਾ. ਤਰਸੇਮ ਸਿੰਘ

ਰੋਜ਼ਾਨਾ ਕਸਰਤ, ਸੈਰ, ਯੋਗ ਤੇ ਧਿਆਨ ਕਰਕੇ ਆਪਣੇ ਆਪ ਨੂੰ ਸਕਰਾਤਮਕ ਬਣਾਇਆ ਜਾ ਸਕਦਾ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 21 Nov 2024

Last updated on: Nov 21, 2024, 00:00 IST

ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਅੱਜ ਮਾਨਸਿਕ ਸਿਹਤ ਉੱਤੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਟੇ੍ਨਿੰਗ ਦਿੱਤੀ ਗਈ ਜਿਸ ਦੌਰਾਨ ਦੱਸਿਆ ਗਿਆ ਕਿ ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ ਹੈ ਅਤੇ ਇਸਦੇ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਆਮ ਲੋਕਾਂ ਨੂੰ ਇਸ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਮਾਨਸਕਿ ਸਿਹਤ ਨਾਲ ਸੰਬੰਧਤ ਸਮੱਸਿਆਵਾਂ ਜਿਵੇ ਡਿਪਰੈਸ਼ਨ, ਤਣਾਅ ਅਤੇ ਚਿੰਤਾ ਆਮ ਹਨ। 

ਇਹ ਸਮੱਸਿਆਵਾਂ ਸਿਰਫ਼ ਵਿਅਕਤੀਗਤ ਜੀਵਨ ਹੀ ਨਹੀਂ, ਸਗੋਂ ਸਮਾਜਿਕ ਅਤੇ ਪੇਸ਼ੇਵਰ ਜੀਵਨ ਤੇ ਵੀ ਅਸਰ ਪਾਉਂਦੀਆਂ ਹਨ। ਉਦਾਸ ਹੋਣਾ ਮਾਨਸਿਕ ਸਿਹਤ ਲਈ ਠੀਕ ਨਹੀਂ ਹੈ। ਜਿਸ ਲਈ ਜਰੂਰੀ ਹੈ ਕਿ ਅਸੀਂ ਰੋਜ਼ਾਨਾ ਕਸਰਤ ਕਰੀਏ ਅਤੇ ਸੈਰ ਆਦਿ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ।

ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਹਮੇਸ਼ਾ ਸਕਾਰਾਤਮਕ ਰੱਖੋ ਜਿਸ ਨਾਲ ਜ਼ਿੰਦਗੀ ਦਾ ਸੰਤੁਲਨ ਬਣਿਆ ਰਹੇ। ਯੋਗ ਤੇ ਧਿਆਨ ਸਾਧਨਾ ਕਰੋ। ਤੰਬਾਕੂ ਸ਼ਰਾਬ ਅਤੇ ਨਸ਼ੇ ਵਾਲੇ ਪਦਾਰਥਾਂ ਤੋਂ ਦੂਰ ਰਹੋ। ਉਨ੍ਹਾਂ ਅੱਗੇ ਕਿਹਾ ਕਿ ਮਾਨਸਿਕ ਸਿਹਤ ਅਤੇ ਨਸ਼ਿਆਂ ਦੀ ਸਮੱਸਿਆ ਅੱਜ ਦੇ ਸਮਾਜ ਵਿੱਚ ਇੱਕ ਗੰਭੀਰ ਚੁਣੌਤੀ ਬਣ ਗਈ ਹੈ। ਨਸ਼ਾ ਸਿਰਫ਼ ਸਰੀਰ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਇਹ ਮਾਨਸਿਕ ਤੰਦਰੁਸਤੀ ਨੂੰ ਵੀ ਪ੍ਰਭਾਵਿਤ ਕਰਦਾ ਹੈ। 

ਜਦੋਂ ਕੋਈ ਵਿਅਕਤੀ ਨਸ਼ਿਆ ਦੀ ਲਤ ਵਿੱਚ ਫਸ ਜਾਂਦਾ ਹੈ, ਤਾਂ ਇਹ ਉਨ੍ਹਾਂ ਦੇ ਦਿਮਾਗੀ ਸਿਹਤ, ਭਾਵਨਾਤਮਕ ਹਾਲਤ ਅਤੇ ਰਿਸ਼ਤਿਆ 'ਤੇ ਵੀ ਬੁਰਾ ਅਸਰ ਪੈਂਦਾ ਹੈ। ਡਾ. ਤਰਸੇਮ ਸਿੰਘ ਨੇ ਕਿਹਾ ਕਿ ਮੋਬਾਈਲ ਦੀ ਲੋੜ ਨਾਲੋਂ ਵਧ ਵਰਤੋਂ ਵੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ ਜਿਸ ਲਈ ਜਰੂਰੀ ਹੈ ਕਿ ਛੋਟੇ ਬੱਚਿਆਂ ਤੋਂ ਲੈਕੇ ਬੜੇ ਬਜ਼ੁਰਗ ਵੀ ਮੋਬਾਈਲ ਦੀ ਵਰਤੋਂ ਘੱਟ ਕਰਨ ਅਤੇ ਕੁਦਰਤ ਨਾਲ ਵਧ ਤੋ ਵਧ ਜੁੜਨ।

ਇਸ ਮੌਕੇ ਬੋਲਦਿਆ ਡਾਕਟਰ ਬਲਦੇਵ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਡਾ. ਕੰਵਰਬੀਰ ਸਿੰਘ ਗਿੱਲ (ਮਾਨਸਿਕ ਰੋਗਾਂ ਦੇ ਮਾਹਿਰ ਨੇ ਕਿਹਾ ਕਿ ਮਾਨਸਿਕ ਸਿਹਤ ਅਤੇ ਨਸ਼ਿਆ ਵਿਚਕਾਰ ਇੱਕ ਡਾਇਰੈਕਟ ਸੰਬੰਧ ਹੈ। ਨਸ਼ੇ ਦੀ ਲਤ ਮਨੁੱਖੀ ਮਾਨਸਿਕ ਹਾਲਤ ਨੂੰ ਗੰਭੀਰ ਤੌਰ 'ਤੇ ਪ੍ਰਭਾਵਿਤ ਕਰਦੀ ਹੈ, ਜਿਸ ਨਾਲ ਡਿਪ੍ਰੈਸ਼ਨ, ਐਂਜ਼ਾਇਟੀ, ਪੈਨਿਕ ਐਟੈਕ ਅਤੇ ਹੋਰ ਮਾਨਸਿਕ ਰੋਗਾਂ ਦੀ ਸੰਭਾਵਨਾ ਵੱਧ ਜਾਂਦੀ ਹੈ। 

ਇਸ ਤੋਂ ਇਲਾਵਾ, ਨਸ਼ਿਆ ਦੇ ਕਾਰਨ ਲੋਕਾਂ ਦੀ ਜੀਵਨਸ਼ੈਲੀ ਅਤੇ ਕੰਮਕਾਜ ਦੀ ਸਮਰਥਾ ਕਾਫ਼ੀ ਹੱਦ ਤੱਕ ਪ੍ਰਭਾਵਤਿ ਹੋ ਸਕਦੀ ਹੈ। ਇਸ ਸੰਬੰਧ ਵਿੱਚ ਸਾਡਾ ਮੁੱਖ ਲਕਸ਼ ਇੱਕ ਪ੍ਰੋਐਕਟਿਵ ਤਰੀਕੇ ਨਾਲ ਮਾਨਸਕਿ ਸਿਹਤ ਦੇ ਮਸਲੇ ਨੂੰ ਸਿਰਜਣਾ ਅਤੇ ਨਸ਼ਿਆ ਦੀ ਲਤ ਦੇ ਖਿਲਾਫ਼ ਜਾਗਰੂਕਤਾ ਵਧਾਉਣਾ ਹੈ। 

ਜ਼ਿਲਾ ਹਸਪਤਾਲ ਵਿਖੇ ਇੱਕ ਨਸ਼ਾ ਛਡਾਊ ਕੇਦਰ ਹੈ ਜਿਸ ਵਿੱਚ ਮਾਨਸਿਕ ਸਿਹਤ ਅਤੇ ਨਸ਼ੇ ਦੀ ਲਤ ਨਾਲ ਜੁੜੇ  ਮਰੀਜ਼ਾਂ ਦੀ ਸਹਾਇਤਾ ਕੀਤੀ ਜਾਂਦੀ ਹੈ, ਜਿਥੇ ਲੋਕ ਇਲਾਜ ਅਤੇ ਮਦਦ ਲਈ ਜਾ ਸਕਦੇ ਹਨ। ਅਸੀਂ ਨਸ਼ੇ ਦੀ ਲਤ ਤੋਂ ਪੀੜਤ ਵਿਆਕਤੀਆਂ ਲਈ ਕਾਫੀ ਸਹਾਇਤਾ ਪ੍ਰਦਾਨ ਕਰ ਰਹੇ ਹਾਂ ਅਤੇ ਮਾਨਸਿਕ ਸਿਹਤ  ਦੇ ਮੁੱਦੇ 'ਤੇ ਖੁੱਲ੍ਹੀ ਗੱਲਬਾਤ ਅਤੇ ਸਮਾਜਿਕ ਜਾਗਰੂਕਤਾ ਵਧਾ ਰਹੇ ਹਾਂ।

ਮਾਨਸਿਕ ਸਿਹਤ ਨਾਲ ਜੁੜੇ ਮਾਮਲਿਆਂ ਬਾਰੇ ਸਹਾਇਤਾ ਲਈ ਸਿਹਤ ਵਿਭਾਗ ਦੀਆਂ ਮੁਫ਼ਤ ਸੇਵਾਵਾਂ ਦੀ ਵਰਤੋਂ ਕਰਨ ਦੀ ਸਲਾਹ  ਮਰੀਜ਼ਾ ਨੂੰ ਦਿੱਤੀ ਜਾਵੇ । ਇਸ ਮੌਕੇ ਪ੍ਰਭਜੋਤ ਕੌਰ ਕੌਂਸਲਰ ਅਤੇ ਜਸਜੀਤ ਕੌਰ ਕੌਂਸਲਰ ਆਦਿ ਹਾਜ਼ਰ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD