Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਈਕੋ-ਸੰਵੇਦਨਸ਼ੀਲ ਜ਼ੋਨ ਨੋਟੀਫਿਕੇਸ਼ਨ ਨਾਲ ਕੋਈ ਵੀ ਮੌਜੂਦਾ ਢਾਂਚਾ ਪ੍ਰਭਾਵਿਤ ਨਹੀਂ ਹੋਵੇਗਾ : ਅਨਮੋਲ ਗਗਨ ਮਾਨ

ਵਿਧਾਇਕ ਅਨਮੋਲ ਗਗਨ ਮਾਨ ਨੇ ਉਸਾਰੀਆਂ ਢਾਹੁਣ ਦੀਆਂ ਅਫਵਾਹਾਂ ਦਾ ਖੰਡਨ ਕੀਤਾ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ.ਨਗਰ , 21 Nov 2024

Last updated on: Nov 21, 2024, 00:00 IST

ਕਾਂਸਲ, ਕਰੋੜਾਂ ਅਤੇ ਨਾਡਾ ਦੇ ਆਲੇ-ਦੁਆਲੇ ਪ੍ਰਸਤਾਵਿਤ ਈਕੋ-ਸੰਵੇਦਨਸ਼ੀਲ ਜ਼ੋਨ (ਈ ਐਸ ਜ਼ੈਡ) ਸੰਬੰਧੀ ਕੁਝ ਜਨਤਕ ਚਿੰਤਾਵਾਂ ਦੇ ਜਵਾਬ ਵਿੱਚ, ਵਿਧਾਇਕ ਅਨਮੋਲ ਗਗਨ ਮਾਨ ਨੇ ਉਸਾਰੀਆਂ ਢਾਹੇ ਜਾਣ ਦੀਆਂ ਅਫ਼ਵਾਹਾਂ ਨੂੰ ਜ਼ੋਰਦਾਰ ਢੰਗ ਨਾਲ ਨਕਾਰਿਆ ਹੈ ਅਤੇ ਇਲਾਕੇ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦਾ ਭਰੋਸਾ ਦਿਵਾਇਆ ਹੈ। ਈ ਐਸ ਜ਼ੈਡ ਪ੍ਰਸਤਾਵ ਦੇ ਪਿਛੋਕੜ 'ਤੇ ਰੌਸ਼ਨੀ ਪਾਉਂਦੇ ਹੋਏ, ਵਿਧਾਇਕ ਮਾਨ ਨੇ ਕਿਹਾ ਕਿ ਜੰਗਲਾਤ ਵਿਭਾਗ ਦਾ ਪ੍ਰਸਤਾਵ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਕੇਂਦਰੀ ਅਧਿਕਾਰ ਪ੍ਰਾਪਤ ਕਮੇਟੀ (ਸੀ ਈ ਸੀ) ਦੀਆਂ ਸਿਫ਼ਾਰਸ਼ਾਂ 'ਤੇ ਅਧਾਰਤ ਸੀ, ਜਿਸ ਨੇ ਦਲੀਲ ਦਿੱਤੀ ਕਿ 100 ਮੀਟਰ ਈਕੋ-ਸੰਵੇਦਨਸ਼ੀਲ ਜ਼ੋਨ ਵਾਤਾਵਰਨ ਸੰਭਾਲ ਲਈ ਨਾ-ਕਾਫ਼ੀ ਹੋਵੇਗਾ। 

ਹਾਲਾਂਕਿ, ਪ੍ਰਸਤਾਵ ਅਜੇ ਵੀ ਆਪਣੇ ਖਰੜਾ ਪੜਾਅ ਵਿੱਚ ਹੈ ਅਤੇ ਇਸ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਸਾਰੇ ਹਿੱਸੇਦਾਰਾਂ ਦੀ ਰਾਏ ਨੂੰ ਧਿਆਨ ਨਾਲ ਵਿਚਾਰਨ ਤੋਂ ਬਾਅਦ ਹੀ ਕੈਬਨਿਟ ਕੋਈ ਫੈਸਲਾ ਕਰੇਗੀ। ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਜੰਗਲਾਤ ਵਿਭਾਗ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਜਾਵੇਗਾ। 

ਵਿਧਾਇਕ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੂੰ ਜੰਗਲਾਤ ਵਿਭਾਗ ਦੇ ਪ੍ਰਸਤਾਵ ਬਾਰੇ ਇਲਾਕੇ ਦੇ ਵਸਨੀਕਾਂ ਤੋਂ ਬਹੁਤ ਸਾਰੇ ਇਤਰਾਜ਼ ਅਤੇ ਚਿੰਤਾਵਾਂ ਪ੍ਰਾਪਤ ਹੋਈਆਂ ਹਨ, ਉਨ੍ਹਾਂ ਕਿਹਾ ਕਿ “ਮੈਂ ਤੁਹਾਡੀਆਂ ਚਿੰਤਾਵਾਂ ਤੋਂ ਭਲੀ ਭਾਂਤ ਵਾਕਫ਼ ਹਾਂ ਅਤੇ ਮੈਂ ਤੁਹਾਡੇ ਨਾਲ ਖੜ੍ਹੀ ਹਾਂ। ਮੰਤਰੀ ਮੰਡਲ ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਤੋਂ ਪ੍ਰਾਪਤ ਜਾਣਕਾਰੀਆਂ ਦੀ ਸਮੀਖਿਆ ਕਰੇਗਾ। 

ਉਠਾਏ ਗਏ ਇਤਰਾਜ਼ਾਂ ਦੇ ਆਧਾਰ 'ਤੇ, ਮੈਨੂੰ ਭਰੋਸਾ ਹੈ ਕਿ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਜਾਵੇਗਾ।”ਉਨ੍ਹਾਂ ਭਰੋਸਾ ਦਿੱਤਾ ਕਿ ਮੌਜੂਦਾ ਢਾਂਚੇ ਨੂੰ ਕਿਸੇ ਵੀ ਕੀਮਤ 'ਤੇ ਢਾਹਿਆ ਨਹੀਂ ਜਾਵੇਗਾ। ਅਨਮੋਲ ਗਗਨ ਮਾਨ ਨੇ ਕਿਹਾ, “ਮੈਂ ਕਾਂਸਲ, ਕਰੋੜਾਂ ਅਤੇ ਨਾਡਾ ਦੇ ਲੋਕਾਂ ਨੂੰ ਪੱਕਾ ਯਕੀਨ ਦਿਵਾਉਣਾ ਚਾਹੁੰਦੀ ਹਾਂ ਕਿ ਕੋਈ ਵੀ ਘਰ, ਦੁਕਾਨਾਂ, ਹਸਪਤਾਲ, ਧਾਰਮਿਕ ਸਥਾਨ ਜਾਂ ਹੋਰ ਢਾਂਚਾ ਕਿਸੇ ਵੀ ਈਕੋ-ਸੰਵੇਦਨਸ਼ੀਲ ਜ਼ੋਨ ਨੋਟੀਫਿਕੇਸ਼ਨ ਰਾਹੀਂ ਪ੍ਰਭਾਵਿਤ ਨਹੀਂ ਹੋਵੇਗਾ। 

ਢਾਹੁਣ ਦਾ ਸੁਝਾਅ ਦੇਣ ਵਾਲੇ ਕੋਈ ਵੀ ਦਾਅਵੇ ਝੂਠੇ, ਬੇਬੁਨਿਆਦ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੇ ਇਰਾਦੇ ਵਾਲੇ ਹਨ। ਯਕੀਨ ਰੱਖੋ, ਤੁਹਾਡੇ ਘਰ ਅਤੇ ਰੋਜ਼ੀ-ਰੋਟੀ ਸੁਰੱਖਿਅਤ ਹਨ।” ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧਤਾ ਪ੍ਰਗਟ ਕਰਦਿਆਂ ਵਿਧਾਇਕ ਮਾਨ ਨੇ ਲੋਕਾਂ ਨੂੰ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਮੈਂ ਤੁਹਾਨੂੰ ਭਰੋਸਾ ਦਿਵਾਉਂਦੀ ਹਾਂ ਕਿ ਸਰਕਾਰ ਅਤੇ ਮੈਂ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। 

ਕੋਈ ਵੀ ਫੈਸਲਾ ਤੁਹਾਡੇ ਅਧਿਕਾਰਾਂ ਅਤੇ ਭਲਾਈ ਨੂੰ ਮੁੱਖ ਪਹਿਲ ਦੇ ਰੂਪ ਵਿੱਚ ਰੱਖਦੇ ਹੋਏ ਲਿਆ ਜਾਵੇਗਾ। ਟਿਕਾਊ ਵਿਕਾਸ ਦਾ ਮਤਲਬ ਆਪਣੇ ਘਰਾਂ ਜਾਂ ਰੋਜ਼ੀ-ਰੋਟੀ ਨਾਲ ਸਮਝੌਤਾ ਕਰਨਾ ਹਰਗਿਜ਼ ਨਹੀਂ ਹੈ।”

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD