Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ - ਡਾ. ਵਿਜੈ ਸਿੰਗਲਾ

ਕਿਤਾਬਾਂ ਮਨੁੱਖ ਦੀ ਸੋਚ ਅਤੇ ਨਜ਼ਰੀਆ ਬਦਲਣ ਵਿੱਚ ਸਹਾਈ ਹੁੰਦੀਆਂ ਹਨ- ਕੁਲਵੰਤ ਸਿੰਘ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 21 Nov 2024

Last updated on: Nov 21, 2024, 00:00 IST

ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ ਜਿਸ ਰਾਹੀਂ ਕੋਈ ਵੀ ਵਿਅਕਤੀ ਆਪਣੇ ਗਿਆਨ ਵਿੱਚ ਅਥਾਹ ਵਾਧਾ ਕਰਕੇ ਕਾਮਯਾਬੀ ਦੇ ਰਾਹ ਵੱਲ ਵੱਧ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਖੁਰਦ ਵਿਖੇ ਨਵੀਂ ਬਣੀ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਗੁਰਪ੍ਰੀਤ ਸਿੰਘ ਭੁੱਚਰ ਅਤੇ ਸਰਪੰਚ ਮਾਨਸਾ ਖੁਰਦ ਸ਼੍ਰੀਮਤੀ ਸਿਮਰਨ ਕੌਰ ਮੌਜੂਦ ਸਨ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪਿੰਡ ਪੱਧਰ ’ਤੇ ਆਧੁਨਿਕ ਲਾਇਬ੍ਰੇਰੀਆਂ ਦਾ ਨਿਰਮਾਣ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਇਸ ਨਾਲ ਨੌਜਵਾਨ ਪੀੜ੍ਹੀ ਨੂੰ ਸਹੀ ਸੇਧ ਅਤੇ ਮਾਰਗਦਰਸ਼ਨ ਮਿਲੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਲਾਇਬ੍ਰੇਰੀਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਕਿਤਾਬਾਂ ਨਾਲ ਦੋਸਤੀ ਪਾ ਕੇ ਇਨ੍ਹਾਂ ਤੋਂ ਗਿਆਨ ਪ੍ਰਾਪਤ ਕਰਨ। 

ਉਨ੍ਹਾਂ ਕਿਹਾ ਕਿ ਅੱਜ ਦੇ ਕੰਪੀਟੀਸ਼ਨ ਦੇ ਯੁੱਗ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲਾਇਬ੍ਰੇਰੀਆਂ ਬਹੁਤ ਹੀ ਉਪਯੋਗੀ ਹਨ। ਉਨ੍ਹਾਂ ਕਿਹਾ ਕਿ ਕਿਤਾਬਾਂ ਰਾਹੀਂ ਵਿਦਿਆਰਥੀਆਂ ਵਿੱਚ ਵਧੀਆ ਜੀਵਨ ਜਾਂਚ ਅਤੇ ਸਮਾਜ ਵਿੱਚ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਨ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀ ਸੋਚ ਅਤੇ ਨਜ਼ਰੀਆ ਬਦਲਣ ਵਿੱਚ ਸਹਾਈ ਸਿੱਧ ਹੁੰਦੀਆਂ ਹਨ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਦੇ ਪਾਠਕ੍ਰਮ ਤੋਂ ਇਲਾਵਾ ਹੋਰ ਗਿਆਨ ਵਰਧਕ  ਕਿਤਾਬਾਂ ਵੀ ਪੜ੍ਹਨੀਆਂ ਚਾਹੀਦੀਆਂ ਹਨ ਜੋ ਵਿਦਿਆਰਥੀ ਦੇ ਗਿਆਨ ਵਿੱਚ ਵਾਧਾ ਕਰਕੇ ਉਨ੍ਹਾਂ ਦੀ ਸੂਝ ਬੂਝ ਨੂੰ ਹੋਰ ਵਿਕਸਿਤ ਕਰਨ ਵਿੱਚ ਲਾਭਦਾਇਕ ਸਾਬਿਤ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਦੀ ਵਰਤੋਂ ਕਰਨ ਵਾਲੇ ਵਿਦਿਆਰਥੀਆਂ ਵਿੱਚ ਸਮਾਜ ਅਤੇ ਸਭਿਆਚਾਰ ਦਾ ਗਿਆਨ ਹੋਰਨਾਂ ਵਿਦਿਆਰਥੀਆਂ ਨਾਲੋਂ ਵੱਧ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਤਿਹਾਸ ਤੋਂ ਜਾਣੂ ਹੋਣ ਲਈ ਨੌਜਵਾਨ ਪੀੜ੍ਹੀ ਦਾ ਕਿਤਾਬਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਕਰੀਬਨ 20 ਆਧੁਨਿਕ ਲਾਇਬ੍ਰੇਰੀਆਂ ਵੱਖ ਵੱਖ ਪਿੰਡਾਂ ਵਿਚ ਬਣਾਈਆਂ ਜਾ ਰਹੀਆਂ ਹਨ ਜਿੰਨ੍ਹਾਂ ਵਿਚ ਪਿੰਡ ਰੱਲਾ, ਧਲੇਵਾਂ, ਅਕਲੀਆ, ਕੁਲਰੀਆਂ, ਹੀਰੋਂ ਖੁਰਦ, ਖੱਤਰੀਵਾਲਾ, ਰਿਊਂਦ ਕਲਾਂ, ਮੱਲ ਸਿੰਘ ਵਾਲਾ, ਮੱਲਕੋਂ, ਰਾਏਪੁਰ-2, ਖਿਆਲੀ ਚਹਿਲਾਂਵਾਲੀ, ਝੁਨੀਰ, ਮਾਨਸਾ ਖੁਰਦ, ਬੁਰਜ ਰਾਠੀ, ਤਾਮਕੋਟ, ਜਟਾਣਾ ਕਲਾਂ, ਝੰਡੂਕੇ ਅਤੇ ਕਰੰਡੀ ਵਿਖੇ ਸ਼ਾਮਿਲ ਹਨ, ਇੰਨ੍ਹਾਂ ਵਿਚੋਂ 05 ਲਾਇਬ੍ਰੇਰੀਆਂ ਪਿੰਡ ਕੁਲਰੀਆਂ, ਹੀਰੋਂ ਖੁਰਦ, ਰਾਏਪੁਰ-2, ਖਿਆਲੀ ਚਹਿਲਾਂਵਾਲੀ ਅਤੇ ਕਰੰਡੀ ਵਿਖੇ ਬਣ ਚੁੱਕੀਆਂ ਹਨ ਅਤੇ ਛੇਵੀਂ ਲਾਇਬ੍ਰੇਰੀ ਪਿੰਡ ਮਾਨਸਾ ਖੁਰਦ ਦਾ ਅੱਜ ਉਦਘਾਟਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕੋਈ ਵੀ ਗ੍ਰਾਮ ਪੰਚਾਇਤ ਆਪਣੇ ਪਿੰਡ ਵਿਚ ਲਾਇਬ੍ਰੇਰੀ ਬਣਾਉਣਾ ਚਾਹੁੰਦੀ ਹੈ ਤਾਂ ਉਹ ਆਪਣੀ ਅਰਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਦੇ ਦਫ਼ਤਰ ਵਿਖੇ ਦੇ ਸਕਦੇ ਹਨ ਜਾਂ ਮੋਬਾਇਲ ਨੰਬਰ 94642-30352 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਆਧੁਨਿਕ ਲਾਇਬ੍ਰੇਰੀਆਂ ਵਿਚ ਜਿੱਥੇ ਪੰਜਾਬੀ, ਹਿੰਦੀ ਅਤੇ ਅੰਗਰੇਜੀ ਭਾਸ਼ਾ ਦੀਆਂ ਕਿਤਾਬਾਂ ਅਤੇ ਸਾਹਿਤ ਮੁਹੱਈਆ ਕਰਵਾਇਆ ਗਿਆ ਹੈ ਉੱਥੇ ਹੀ ਕੰਪਿਊਟਰਜ਼ ਸਮੇਤ ਵਾਈ ਫਾਈ, ਏ.ਸੀ. ਅਤੇ ਫਰਨੀਚਰ ਦੀ ਸੁਵਿਧਾ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖੁੱਲ੍ਹਾ ਹਾਲ ਅਤੇ ਬੱਚਿਆਂ ਦੇ ਬੈਠਣ ਲਈ ਸੁਖਾਵਾਂ ਮਾਹੌਲ ਵੀ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਮਾਨਸਾ ਖੁਰਦ ਦੀ ਪੰਚਾਇਤ ਨੂੰ ਵਿਕਾਸ ਕੰਮਾਂ ਲਈ 2.50 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਪਿੰਡ ਦੇ ਪੰਚ ਗਗਨਦੀਪ ਸਿੰਘ, ਨਿਰਮਲ ਕੌਰ, ਦਰਸ਼ਨ ਸਿੰਘ, ਹਰਪ੍ਰੀਤ ਕੌਰ ਅਤੇ ਨਿਰਮਲ ਕੌਰ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ ਹਰਪ੍ਰੀਤ ਸਿੰਘ ਮਾਨਸ਼ਾਹੀਆ, ਹਰਜੀਵਨ ਨੰਬਰਦਾਰ, ਕਰਤਾਰ ਸਿੰਘ, ਰਾਏਪਾਲ, ਸੁਖਦੀਪ ਸਿੰਘ, ਅਧਿਆਪਕ ਨੀਰੂ ਬਾਲਾ, ਅਧਿਆਪਕ ਸ਼ਿਲਪਾ ਅਤੇ ਪਿੰਡ ਦੇ ਹੋਰ ਪਤਵੰਤੇ ਤੇ ਵਿਦਿਆਰਥੀ  ਹਾਜ਼ਰ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD