Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਤੋਖਨ ਸਾਹੂ ਨੇ ਖੁਦ ਬੇਲਰ ਚਲਾ ਕੇ ਦਿੱਤਾ ਪਰਾਲੀ ਨਾ ਸਾੜਨ ਦਾ ਸੁਨੇਹਾ

ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Tokhan Sahu, Bharatiya Janata Party, BJP, Moga

Web Admin

Web Admin

5 Dariya News

ਮੋਗਾ , 21 Nov 2024

Last updated on: Nov 21, 2024, 00:00 IST

ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਉਪਰੰਤ ਅੱਜ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਉਹਨਾਂ ਪਿੰਡ ਖੋਸਾ ਪਾਂਡੋ ਵਿਖੇ ਖੇਤਾਂ ਵਿੱਚ ਚੱਲ ਰਹੇ ਰੇਕ ਅਤੇ ਬੇਲਰ ਨੂੰ ਦੇਖਿਆ ਅਤੇ ਖੁਦ ਟਰੈਕਟਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ। ਉਹਨਾਂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਵਿੱਚੋਂ ਬਾਹਰ ਨਿਕਲ ਕੇ ਫ਼ਸਲੀ ਵਿਭਿੰਨਤਾ ਵੱਲ ਤੁਰਨਾ ਚਾਹੀਦਾ ਹੈ। 

ਵਾਤਾਵਰਨ ਨੂੰ ਬਚਾਉਣ ਲਈ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਜਿਆਦਾ ਖਾਦਾਂ ਤੋਂ ਬਚ ਸਕਦੇ ਹਨ। ਪਰਾਲੀ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੁੰਦਾ ਹੈ। ਇਸ ਤੋਂ ਬਾਅਦ ਉਹਨਾਂ ਨੇ ਪਿੰਡ ਖੋਸਾ ਪਾਂਡੋ ਵਿੱਚ ਹੀ ਪਿੰਡ ਦੇ ਛੱਪੜ ਦੇ ਗੰਦੇ ਪਾਣੀ ਨੂੰ ਵੱਖ ਵੱਖ ਟੋਭਿਆਂ ਰਾਹੀਂ ਸਾਫ਼ ਕਰਕੇ ਖੇਤੀ ਲੋੜਾਂ ਲਈ ਵਰਤਣ ਦੇ ਪ੍ਰੋਜੈਕਟ ਨੂੰ ਵੀ ਦੇਖਿਆ ਅਤੇ ਇਸ ਨਵੀਂ ਪਹਿਲ ਲਈ ਜ਼ਿਲ੍ਹਾ ਮੋਗਾ ਪ੍ਰਸ਼ਾਸ਼ਨ ਦੀ ਸ਼ਲਾਘਾ ਕੀਤੀ।

ਉਹਨਾਂ ਕਿਹਾ ਕਿ ਜੇਕਰ ਪੂਰੇ ਦੇਸ਼ ਵਿੱਚ ਅਜਿਹੇ ਪ੍ਰੋਜੈਕਟ ਬਣ ਜਾਣ ਤਾਂ ਗੰਦੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ, ਧਰਤੀ ਹੇਠਲੇ ਪਾਣੀ ਦੇ ਹੋਰ ਹੇਠਾਂ ਜਾਣ ਅਤੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਨੂੰ ਘਟਾਇਆ ਜਾ ਸਕਦਾ ਹੈ। ਉਹਨਾਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਜ਼ਿਲ੍ਹਿਆਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬਿਹਤਰ ਹੈ। 

ਜਿਹੜੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ ਉਸ ਵਿਚ ਜ਼ਿਲ੍ਹਾ ਮੋਗਾ ਪੂਰਾ ਉਤਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ ਜਿਸ ਅਧੀਨ ਹੁਣ ਤੱਕ ਜ਼ਿਲ੍ਹਾ ਮੋਗਾ ਨੂੰ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ। ਇਹ ਰਾਸ਼ੀ ਸਿਹਤ, ਸਿੱਖਿਆ, ਬੁਨਿਆਦੀ ਢਾਂਚਾ, ਖੇਤੀਬਾੜੀ ਅਤੇ ਵਿੱਤੀ ਕੰਮਾਂ ਉੱਤੇ ਖਰਚੀ ਜਾ ਰਹੀ ਹੈ।

 

Tags: Tokhan Sahu , Bharatiya Janata Party , BJP , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD