Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ

ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ 02 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜਿਲਕਾ , 21 Nov 2024

Last updated on: Nov 21, 2024, 00:00 IST

ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ ਦੀ ਨਿਗਰਾਨੀ ਹੇਠ ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਸੋਹਣਾ ਸਾਂਦੜ ਦੇ ਅੰਦਰ ਬੈਠੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ, ਜਿੰਨਾਂ ਪਾਸੋ ਜਤਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਜੀ ਦੀ ਹਾਜਰੀ ਵਿਚ 500 ਗਰਾਮ ਹੈਰੋਇਨ, ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਨੰਬਰ PB-61E-0691 ਅਤੇ 02 ਮੋਬਾਈਲ ਮਾਰਕਾ ਆਈ.ਫੋਨ ਬਰਾਮਦ ਕੀਤੇ ਗਏ।

ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਵੱਜੋਂ ਹੋਈ, ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 116 ਮਿਤੀ 20-11-2024 ਜੁਰਮ 21-ਸੀ/29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਨਾਂ ਦੋਸ਼ੀਆਨ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ੇ ਦੇ ਖਾਤਮੇ ਲਈ ਫਾਜਿਲਕਾ ਪੁਲਿਸ ਵੱਲੋਂ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD