Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰਬਰ , 21 Nov 2024

Last updated on: Nov 21, 2024, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ  ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ ਵਿਦਿਆਰਥਣਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ ਦੀ ਲੋੜ ਹੈ ਜਿਸ ਨਾਲ ਅਸੀਂ ਬਹੁਤ ਸਾਰੀਆਂ ਦੁਸ਼ਵਾਰੀਆਂ ਤੋਂ ਬਚ ਜਾਂਦੇ ਹਾਂ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਔਰਤਾਂ ਦੇ ਹੱਕਾਂ ਦੀ ਰਖਵਾਲੀ ਕਰਨ ਲਈ ਘਰੇਲੂ ਹਿੰਸਾ ਕਾਨੂੰਨ, 2005 ਅਤੇ ਕੰਮਕਾਜ ਦੇ ਸਥਾਨਾਂ ‘ਤੇ ਔਰਤਾਂ ਦੀ ਸਰੀਰਕ ਸ਼ੋਸਣ ਰੋਕਥਾਮ ਕਾਨੂੰਨ, 2013 ਦੇਸ਼ ਭਰ ਵਿਚ ਲਾਗੂ ਕੀਤਾ ਹੈ ਜੋ ਕਿ ਔਰਤਾਂ ਨੂੰ ਸ਼ਸ਼ਕਤ ਕਰਨ ਵਿਚ ਮੱਦਦਗਾਰ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ  ਸਭ ਤੋਂ ਜ਼ਿਆਦਾ ਘਰੇਲੂ ਹਿੰਸਾ ਤੋਂ ਪੀੜਿਤ ਹਨ। ਉਨ੍ਹਾਂ ਨੇ ਔਰਤਾਂ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਕਾਨੂੰਨੀ ਮਦਦ ਅਤੇ ਰਾਹਾਂ ਬਾਰੇ ਜਾਣੂ ਕੀਤਾ।

ਸ਼੍ਰੀਮਤੀ ਲਾਲੀ ਗਿੱਲ ਨੇ ਕਿਹਾ ਕਿ ਰਾਜ ਸਰਕਾਰ ਨੇ ਘਰੇਲੂ ਹਿੰਸਾ ਤੋਂ ਪੀੜਿਤ ਔਰਤਾਂ ਦੀ ਮਦਦ ਲਈ  ਸੂਬੇ ਵਿਚ ਸਖੀ ਵਨ ਸਟਾਪ ਸੈਂਟਰ ਖੋਲ੍ਹੇ ਗਏ ਹਨ ਜਿਥੇ ਘਰੇਲੂ ਹਿੰਸਾ ਤੋਂ ਪੀੜਿਤ ਔਰਤਾਂ ਨੂੰ ਕਾਨੂੰਨੀ ਸਹਾਇਤਾਂ ਮੁਹੱਈਆਂ ਕਰਵਾਈ ਜਾਂਦੀ ਹੈ। ਇਸ ਮੌਕੇ ਉਨ੍ਹਾਂ ਕੰਮਕਾਜ਼ੀ ਸਥਾਨਾਂ ਤੇ ਔਰਤਾਂ ਨਾਲ ਹੋਣ ਵਾਲੇ ਸਰੀਰਕ ਸ਼ੋਸਣ ਐਕਟ 2013 ਬਾਰੇ ਬੋਲਦਿਆਂ ਦੱਸਿਆ ਕਿ ਇਹ ਐਕਟ ਔਰਤਾਂ ਨੂੰ ਕੰਮਕਾਜ਼ੀ ਸਥਾਨ ਤੇ ਸਿੱਧੇ ਅਸਿੱਧੇ ਤੌਰ ਤੇ ਹੋਣ ਵਾਲੇ ਸਰੀਰਕ ਸ਼ੋਸ਼ਣ ਤੋਂ ਬਚਾਉਦਾ ਹੈ। 

ਉਨ੍ਹਾਂ ਕਿਹਾ ਕਿ ਕੰਮਕਾਜ਼ੀ ਸਥਾਨ ਤੇ ਔਰਤਾਂ ਦੇ ਹਿੱਤਾਂ ਦੀ ਸੁਰੱਖਿਆਂ ਨੁੰ ਯਕੀਨੀ ਬਣਾਉਣ ਲਈ ਉਕਤ ਐਕਟ ਅਧੀਨ ਕਮੇਟੀ ਬਣਾਉਣੀ ਜਰੂਰੀ ਹੈ। ਜਿਸ ਕੋਲ ਇਸ ਤਰ੍ਹਾਂ ਦੀ ਘਟਨਾ ਹੋਣ ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਮੌਕੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ, ਸ੍ਰੀ ਰਾਜਵਿੰਦਰ ਸਿੰਘ ਗਿੱਲ ਨੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਕਿਤਾਬਚਾ ਵੀ ਜਾਰੀ ਕੀਤਾ ਗਿਆ  ਇਸ ਤੋਂ ਇਲਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸ੍ਰੀਮਤੀ ਰੁਪਿੰਦਰ ਪਾਲ ਕੌਰ ਵੱਲੋਂ ਵੀ ਘਰੇਲੂ ਹਿੰਸਾ ਕਾਨੂੰਨ 2005 ਅਤੇ ਕੰਮਕਾਜ਼ੀ ਸਥਾਨਾਂ ਤੇ ਔਰਤਾਂ ਦੇ ਸਰੀਰਕ ਸ਼ੋਸਣ ਰੋਕੂ ਕਾਨੂੰਨ 2013 ਬਾਰੇ ਵੀ ਚਾਨਣਾ ਪਾਇਆ।  

ਇਸ ਮੌਕੇ ਜ਼ਿਲਾ ਪ੍ਰੋਗਰਾਮ ਅਫਸਰ ਮੁਹਾਲੀ ਗਗਨਦੀਪ ਸਿੰਘ, ਸੀ.ਡੀ.ਪੀ.ਓ., ਸੁਪਰਵਾਈਜ਼ਰ, ਆਗਣਵਾਂੜੀ ਵਰਕਰ ਅਤੇ ਨਰਸਿੰਗ ਕਾਲਜ਼ ਦੀਆਂ ਵਿਦਿਆਰਥਣਾਂ ਹਾਜ਼ਰ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD