Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

ਔਰਤਾਂ ਲਈ ਡਿਜੀਟਲ ਤੌਰ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਲਈ ਪਟਿਆਲਾ ਫਾਊਂਡੇਸ਼ਨ ਨਾਲ ਕੀਤਾ ਸਮਝੌਤਾ

Punjab State Cooperative Bank, Jagdev Singh Bam, Anindita Mitra, Dr. Jens H. Fischer, Ravee Singh Ahluwalia, Chandigarh

Web Admin

Web Admin

5 Dariya News

ਚੰਡੀਗੜ੍ਹ , 21 Nov 2024

Last updated on: Nov 21, 2024, 00:00 IST

ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ  ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ । ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਨਾਲ ਸੀ.ਈ.ਓ., ਓ.ਐਮ.ਈ.ਡੀ. ਈ.ਵੀ. ਜਰਮਨੀ ਦੇ ਡਾਕਟਰ ਜੇਂਸ ਐਚ ਫਿਸ਼ਰ ਅਤੇ ਪਟਿਆਲਾ ਫਾਊਂਡੇਸ਼ਨ ਦੇ ਸੀ.ਈ.ਓ. ਰਵੀ ਸਿੰਘ ਆਹਲੂਵਾਲੀਆ ਹਾਜ਼ਰ ਸਨ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਨੂੰ ਔਜ਼ਾਰ, ਹੁਨਰ ਪ੍ਰਦਾਨ ਕਰਨਾ ਅਤੇ ਸੁਰੱਖਿਅਤ ਡਿਜੀਟਲ ਪਲੇਟਫਾਰਮ ਉਪਲਬਧ ਕਰਾਉਣਾ  ਹੈ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਉਤਪਾਦਾਂ ਦੀ ਮਾਰਕੀਟਿੰਗ , ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਚੁਣੌਤੀਆਂ ਨੂੰ ਆਪਸੀ ਸਹਿਯੋਗ ਨਾਲ ਨਜਿੱਠਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਡਿਜੀਟਲ ਸਾਧਨਾਂ ਅਤੇ ਰਣਨੀਤੀਆਂ ਦਾ ਲਾਭ ਉਠਾਉਂਦੇ ਹੋਏ ਪ੍ਰੋਜੈਕਟ ਦਾ ਉਦੇਸ਼ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਵੈ-ਸਹਾਇਤਾ ਸਮੂਹਾਂ ਨੂੰ ਵਿਸ਼ਾਲ ਬਾਜ਼ਾਰਾਂ ਤੱਕ ਪਹੁੰਚਣ ਅਤੇ ਉਹਨਾਂ ਦੀ ਉਪਜੀਵਕਾ ਨੂੰ ਬਿਹਤਰ ਬਣਾਉਣਾ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ  ਤਹਿਤ  ਐਸ.ਐਚ.ਜੀ.  ਮੈਂਬਰਾਂ ਨੂੰ ਸੰਚਾਰ, ਸਹਿਯੋਗ ਅਤੇ ਸਰੋਤ ਸਾਂਝੇ ਕਰਨ ਲਈ ਸੁਰੱਖਿਅਤ, ਪਾਸਵਰਡ-ਸੁਰੱਖਿਅਤ ਡਿਜੀਟਲ ਸਪੇਸ ਮੁਹੱਈਆ ਕਰਵਾਈ ਜਾਵੇਗੀ।  ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਪਹਿਲਕਦਮੀ ਆਪਸੀ ਆਦਾਨ-ਪ੍ਰਦਾਨ ਦੀ ਪ੍ਰਣਾਲੀ ਨੂੰ ਉਤਸ਼ਾਹਿਤ ਕਰਦੀ ਹੈ, ਜਿੱਥੇ ਮੈਂਬਰ ਸਾਂਝੇ ਤੌਰ ’ਤੇ ਵਿਕਾਸ ਅਤੇ ਨਵੀਨਤਾ ਲਈ ਸੁਝਾਅ, ਰਣਨੀਤੀਆਂ ਅਤੇ ਸਰੋਤ ਸਾਂਝੇ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਪਲੇਟਫਾਰਮ ਮੈਂਬਰਾਂ ਨੂੰ ਆਪਣੇ ਮੁੱਦਿਆਂ ਨੂੰ ਉਠਾਉਣ ਅਤੇ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਉਜਾਗਰ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਸ ਨਾਲ ਭਰੋਸੇ ਅਤੇ ਚੌਕਸੀ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਮਜ਼ਬੂਤ ਆਨਲਾਈਨ ਮੌਜੂਦਗੀ ਸਥਾਪਤ ਕਰਨ ਅਤੇ ਆਪਣੇ ਨੈਟਵਰਕ ਦਾ ਵਿਸਤਾਰ ਕਰਨ ਲਈ ਡਿਜੀਟਲ ਮਾਰਕੀਟਿੰਗ, ਉਤਪਾਦਾਂ ਦੀ  ਪੇਸ਼ਕਾਰੀ ਅਤੇ ਲੋੜੀਂਦੀ ਸਮੱਗਰੀ ਜੁਟਾਉਣ ਵਿੱਚ ਸਿਖਲਾਈ ਦਿੱਤੀ ਜਾਵੇਗੀ।

ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਐਸ.ਐਚ.ਜੀ. ਨੂੰ ਪ੍ਰੇਰਿਤ ਅਤੇ ਸਸ਼ਕਤ ਕਰਨ ਲਈ ਚਰਚਾਵਾਂ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਸਫਲਤਾ ਦੀਆਂ ਕਹਾਣੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ  ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਵਿੱਚ 10 ਐਸ.ਐਚ.ਜੀ. ਵਿੱਚ ਸੈਂਕੜੇ ਔਰਤਾਂ ਨੂੰ ਪ੍ਰਭਾਵਿਤ ਕਰਨ ਦੀ ਉਮੀਦ ਹੈ ਅਤੇ ਭਵਿੱਖ ਵਿੱਚ ਹੋਰ ਸਮੂਹਾਂ ਨੂੰ ਸਕੇਲ ਕਰਨ ਅਤੇ ਸ਼ਾਮਲ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਹਿਯੋਗ ਤੇ ਸਹਾਇਤਾ ਦੇ ਨਾਲ ਡਿਜੀਟਲ ਸਾਖਰਤਾ ਨੂੰ ਜੋੜ ਕੇ, ਇਸ ਦਾ ਉਦੇਸ਼ ਪੂਰੇ ਖੇਤਰ ਅਤੇ ਇਸ ਤੋਂ ਬਾਹਰ ਨਿਰੰਤਰ ਤੇ ਸਾਰਥਕ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਲਈ ਇੱਕ ਪ੍ਰਤੀਰੂਪ ਮਾਡਲ ਬਣਾਉਣਾ ਹੈ।

ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਆਸ ਪ੍ਰਗਟਾਈ  ਕਿ ਇਹ ਪ੍ਰੋਜੈਕਟ ਮਹਿਲਾ ਐਸ.ਐਚ.ਜੀ. ਨੂੰ ਅੱਗੇ ਵਧਣ, ਸੰਚਾਰ ਕਰਨ ਅਤੇ ਇੱਕ ਦੂਜੇ ਦੀ ਸਹਾਇਤਾ ਕਰਨ ਲਈ ਸੁਰੱਖਿਅਤ ਸਥਾਨ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸਹਿਯੋਗ ਅਤੇ  ਡਿਜੀਟਲ ਖੇਤਰ ਨੂੰ ਸੁਚੱਜੇ ਢੰਗ ਨਾਲ ਫਰੋਲਣ-ਪਰਖਣ ਕਰਨ ਲਈ ਸਾਧਨ ਪ੍ਰਦਾਨ ਕਰਕੇ, ਅਸੀਂ ਉਹਨਾਂ ਨੂੰ ਉਹਨਾਂ ਦੇ ਆਰਥਿਕ ਭਵਿੱਖ ਦੀ ਜ਼ਿੰਮੇਵਾਰੀ ਸੰਭਾਲਣ ਦੇ ਯੋਗ ਬਣਾ ਰਹੇ ਹਾਂ।

ਇਸ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਸ੍ਰੀ ਜਗਦੇਵ ਸਿੰਘ ਬਾਮ ਨੇ ਇਸ ਪ੍ਰੋਜੈਕਟ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟ ਸਮੇਂ ਦੀ ਲੋੜ ਹਨ ਅਤੇ ਸਾਨੂੰ ਅਜਿਹੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਔਰਤਾਂ ਨੂੰ ਸ਼ਕਤੀ ਪ੍ਰਦਾਨ ਕਰਨ। 

ਉਨ੍ਹਾਂ ਕਿਹਾ, ‘‘ਆਰਥਿਕ ਸੁਤੰਤਰਤਾ ਔਰਤਾਂ ਦੇ ਸਸ਼ਕਤੀਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਅਤੇ ਸਾਨੂੰ ਅਜਿਹੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।’’

 

Tags: Punjab State Cooperative Bank , Jagdev Singh Bam , Anindita Mitra , Dr. Jens H. Fischer , Ravee Singh Ahluwalia , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD