Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ

Vigilance Bureau, Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 21 Nov 2024

Last updated on: Nov 21, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਹਾਲ ਹੀ ਦੌਰਾਨ ਹੋਈਆਂ ਪੰਚਾਇਤ ਚੋਣਾਂ ਵੇਲੇ ਕ੍ਰਮਵਾਰ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਸਨ, ਜਿਨ੍ਹਾਂ ਨੇ ਇਕ ਸਰਪੰਚੀ ਦੇ ਉਮੀਦਵਾਰ ਤੋਂ ਇਹ ਰਿਸ਼ਵਤ ਲਈ ਸੀ। 

ਇਸ ਕੇਸ ਦੇ ਮੁੱਖ ਮੁਲਜ਼ਮ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦੂਸਰੇ ਮੁਲਜ਼ਮ ਦੀ ਤਲਾਸ਼ ਕਰ ਰਹੀਆਂ ਹਨ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਘੱਲ ਖੁਰਦ ਦੇ ਪਿੰਡ ਮਾਨਾ ਸਿੰਘ ਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਮੁੱਖ ਮੰਤਰੀ ਦੀ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ’ਤੇ ਦਰਜ ਕੀਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ-2024 ਵਿੱਚ ਸਰਪੰਚ ਦੇ ਪਦ ਲਈ ਆਪਣੇ ਨਾਮਜ਼ਦਗੀ ਪੱਤਰ ਭਰੇ ਸਨ। ਸ਼ਿਕਾਇਤ ਅਨੁਸਾਰ, ਘੱਲ ਖੁਰਦ ਬਲਾਕ ਵਿੱਚ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਐਸ.ਡੀ.ਓ ਗੁਲਾਬ ਸਿੰਘ ਨੇ 04.10.2024 ਨੂੰ ਉਕਤ ਸਬ-ਇੰਸਪੈਕਟਰ ਦਵਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫਸਰ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,00,000 ਰੁਪਏ ਰਿਸ਼ਵਤ ਵਜੋਂ ਮੰਗੀ ਅਤੇ ਪ੍ਰਾਪਤ ਕੀਤੀ। 

ਇਸ ਤੋਂ ਇਲਾਵਾ, 05.10.2024 ਨੂੰ ਗੁਲਾਬ ਸਿੰਘ ਵੱਲੋਂ ਇਕ ਅਣਪਛਾਤੇ ਵਿਅਕਤੀ ਨੇ ਬਾਗੀ ਰੋਡ ਫਿਰੋਜ਼ਪੁਰ ਨੇੜੇ ਪੈਟਰੋਲ ਪੰਪ ’ਤੇ 5,00,000 ਰੁਪਏ ਹੋਰ ਲੈ ਲਏ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਰਿਸ਼ਵਤ ਦੇ ਬਾਵਜੂਦ ਉਸਦੇ ਸਰਪੰਚੀ ਦੇ ਕਾਗਜ਼ 06.10.2024 ਨੂੰ ਰੱਦ ਕਰ ਦਿੱਤੇ ਗਏ। ਬਾਅਦ ਵਿੱਚ, ਉਪਰੋਕਤ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਐਸ.ਡੀ.ਓ ਗੁਲਾਬ ਸਿੰਘ ਨਾਲ ਪੈਸੇ ਵਾਪਸ ਕਰਨ ਸਬੰਧੀ ਗੱਲ ਕੀਤੀ। 

ਇਹ ਗੱਲਬਾਤ ਦਵਿੰਦਰ ਸਿੰਘ ਨੇ ਆਪਣੇ ਮੋਬਾਈਲ ’ਤੇ ਰਿਕਾਰਡ ਕਰਕੇ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਜਿਸ ਨੂੰ ਉਸਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਵਜੋਂ ਸੌਂਪ ਦਿੱਤਾ। ਬੁਲਾਰੇ ਨੇ ਦੱਸਿਆ ਕਿ ਰਿਕਾਰਡਿੰਗ ’ਚ ਇਹ ਸਾਹਮਣੇ ਆਇਆ ਕਿ ਮੁਲਜ਼ਮ ਗੁਲਾਬ ਸਿੰਘ ਅਤੇ ਦਵਿੰਦਰ ਸਿੰਘ ਨੇ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਦੀ ਰਕਮ ਲੈਣ ਦੀ ਸਾਜ਼ਿਸ਼ ਕੀਤੀ ਸੀ।

ਉਨ੍ਹਾਂ ਕਿਹਾ ਕਿ ਇਸ ਪੜਤਾਲ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ, ਗੁਲਾਬ ਸਿੰਘ ਐਸ.ਡੀ.ਓ ਅਤੇ ਦਵਿੰਦਰ ਸਿੰਘ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਸ਼ੀ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਸਰੇ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD