Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸ਼ਕਤੀਕਰਨ ਤੇ ਦਿੱਤਾ ਜ਼ੋਰ

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ.ਨਗਰ , 21 Nov 2024

Last updated on: Nov 21, 2024, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੇਂ ਰਤਨ ਕਾਲਜ ਆਫ ਨਰਸਿੰਗ, ਸੋਹਾਣਾ, ਜਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਸ਼੍ਰੀਮਤੀ ਰਾਜ ਲਾਲੀ ਗਿੱਲ, ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। 

ਇਸ ਮੌਕੇ ਤੇ ਸ੍ਰੀਮਤੀ ਰਾਜ ਲਾਲੀ ਗਿੱਲ, ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਵਿਸ਼ੇਸ਼ ਤੌਰ ਤੇ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੇ ਹੋਏ, ਉਨ੍ਹਾਂ ਦੇ ਸ਼ਕਤੀਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਔਰਤਾਂ ਅਤੇ ਬੱਚੇ ਸਮਾਜ ਵਿੱਚ ਵਿਸ਼ੇਸ਼ ਥਾਂ ਰੱਖਦੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਕਨੂੰਨ ਬਣਾਉਣ ਤੋਂ ਇਲਾਵਾ ਰਾਸ਼ਟਰੀ ਅਤੇ ਰਾਜ ਪੱਧਰ ਤੇ ਕਮਿਸ਼ਨ ਵੀ ਕਾਇਮ ਕੀਤੇ ਗਏ ਹਨ। 

ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਸਮਾਗਮ ਦੌਰਾਨ ਐਡਵੋਕੇਟ ਸ਼੍ਰੀਮਤੀ ਰੁਪਿੰਦਰ ਪਾਲ ਕੌਰ, ਜ਼ਿਲ੍ਹਾ ਕਾਨੂੰਨੀ ਸਹਾਇਤਾ ਅਥਾਰਿਟੀ, ਐੱਸ.ਏ.ਐੱਸ. ਨਗਰ ਵਲੋਂ ਘਰੇਲੂ ਹਿੰਸਾ ਅਤੇ ਔਰਤਾਂ ਦੀ ਸੁਰੱਖਿਆ ਐਕਟ, 2005 ਅਤੇ ਕੰਮਕਾਜ ਵਾਲੀ ਜਗ੍ਹਾ ਤੇ ਔਰਤਾਂ ਦੇ ਨਾਲ ਜਿਨਸੀ ਛੇੜ-ਛਾੜ (ਰੋਕਥਾਮ, ਪਾਬੰਦੀ ਅਤੇ ਨਿਵਾਰਣ) ਐਕਟ, 2013 ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਜਾਗਰੂਕਤਾ ਪ੍ਰੋਗਰਾਮ ਦੌਰਾਨ ਹਾਜ਼ਰ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨਾਲ ਸਾਝੀਂ ਕੀਤੀ ਗਈ। 

ਰਾਜਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਜਾਗਰੂਕਤਾ ਸੈਸ਼ਨ ਦੌਰਾਨ ਬਾਲ ਅਧਿਕਾਰਾਂ ਜਿਵੇਂ ਕਿ ਪੋਕਸੇ ਐਕਟ 2012, ਬਾਲ ਦੇਖਭਾਲ ਸੰਸਥਾਵਾਂ (CCI), ਚਾਇਲਡ ਵੈਲਫੇਅਰ ਕਮੇਟੀ, ਜੁਵੇਨਾਇਲ ਜਸਟਿਸ ਐਕਟ, 2015 ਆਦਿ ਬਾਰੇ ਜਾਣਕਾਰੀ ਸਾਝੀਂ ਕੀਤੀ ਗਈ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਔਰਤਾ ਦੇ ਅਧਿਕਾਰਾਂ ਅਤੇ ਕਾਨੂੰਨ ਸਬੰਧੀ ਬਰੋਸ਼ਰ ਜਾਰੀ ਕੀਤਾ ਗਿਆ ਅਤੇ ਇਹਨਾਂ ਬਰੋਸ਼ਰਾਂ ਦੀ ਮੌਕੇ ਤੇ ਹਾਜ਼ਰ ਸੁਪਰਵਾਈਜ਼ਰਾ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਕਾਲਜ ਦੀਆਂ ਵਿਦਿਆਰਥਣਾਂ ਵਿਚਕਾਰ ਵੰਡ ਕੀਤੀ ਗਈ। 

ਸਮਾਗਮ ਦੀ ਸਮਾਪਤੀ ਤੇ ਸ੍ਰੀਮਤੀ ਰਜਿੰਦਰ ਕੌਰ, ਪ੍ਰਿੰਸੀਪਲ, ਰਤਨ ਕਾਲਜ ਆਫ ਨਰਸਿੰਗ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਸਮੁੱਚੇ ਪਤਵੰਤੇ ਸੱਜਣਾਂ ਦਾ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ ਗਿਆ। ਇਸ ਦੌਰਾਨ ਮਿਸ ਸੁਮਨਦੀਪ ਕੌਰ, ਡਿਪਟੀ ਡਾਇਰੈਕਟਰ, ਪੰਜਾਬ ਰਾਜ ਮਹਿਲਾ ਕਮਿਸ਼ਨ, ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਐੱਸ.ਏ.ਐੱਸ. ਨਗਰ, ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼ਾਮਲ ਰਹੇ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD