Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ

28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ

Health, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 22 Nov 2024

Last updated on: Nov 22, 2024, 00:00 IST

ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ, ਜਿਲਾ ਡੈਂਟਲ ਅਫਸਰ ਡਾਕਟਰ ਪੰਕਜ ਚੌਹਾਨ, ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ, ਸੁਖਦੇਵ ਸਿੰਘ, ਜਿਲਾ ਕੋਆਰਡੀਨੇਟਰ ਬਲਜੀਤ ਸਿੰਘ, ਮੋਨ ਸ਼ੁਕਲਾ ਹਾਜਰ ਸੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਅਤੇ ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ ਪਿੰਡਾਂ ਦੇ 1 ਤੋਂ 19 ਸਾਲ ਦੇ ਲਗਭਗ 713 ਸਕੁਲ ਅਤੇ 1060 ਆਂਗਨਵਾੜੀ  ਸੈਂਟਰ ਵਿਖੇ 3 ਲੱਖ 15 ਹਜਾਰ ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਜਿਨਾਂ ਲਈ ਮੈਡੀਕਲ ਟੀਮਾ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ।

ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 'ਡੀ ਵਾਰਮਿੰਗ ਡੇ' ਸਾਲ ਵਿੱਚ 2 ਵਾਰ ਮਨਾਇਆ ਜਾਂਦਾ ਹੈ। 

ਜਿਹੜੇ ਬੱਚੇ 28 ਨਵੰਬਰ ਦੇ ਦਿਨ ਦਵਾਈ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 05 ਦਸੰਬਰ ਮੋਪ-ਅਪ ਵਾਲੇ ਦਿਨ ਦਵਾਈ ਖਿਲਾਈ ਜਾਵੇਗੀ। ਉਹਨਾਂ ਨੇ ਸਕੂਲ ਦੇ ਅਧਿਆਪਕਾਂ, ਆਈ.ਸੀ.ਡੀ.ਐਸ. ਵਿਭਾਗ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿਹਤ ਵਿਭਾਗ ਦਾ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD