Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਦਿਆਰਥੀਆਂ ਦੀ ਸਕੂਲਾਂ ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ - ਡਾ. ਪ੍ਰੀਤੀ ਯਾਦਵ

ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ 'ਤੇ 3 ਸਕੂਲੀ ਵਾਹਨਾਂ ਦੇ ਚਲਾਨ-ਨਮਨ ਮਾਰਕੰਨ

Safe School Vahan Policy, School, School Bus, Transport, School Buses, Safe School Transport Policy,Patiala

Web Admin

Web Admin

5 Dariya News

ਪਟਿਆਲਾ , 22 Nov 2024

Last updated on: Nov 22, 2024, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਮੂਹ ਸਕੂਲਾਂ ਦੇ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ 'ਚ ਲਾਗੂ ਕਰਨ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ 'ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ 'ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ 'ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਸੇਫ਼ ਸਕੂਲ ਵਾਹਨ ਕਮੇਟੀ ਜਿਸ ਵਿੱਚ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਿਸ ਦਾ ਅਮਲਾ ਸ਼ਾਮਲ ਹੈ, ਵੱਲੋਂ ਨਿਜੀ ਸਕੂਲਾਂ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕਰਕੇ ਉਲੰਘਣਾ ਕਰਨ ਵਾਲੇ 3 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਇਸੇ ਦੌਰਾਨ ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੇ ਦੱਸਿਆ ਹੈ ਕਿ ਜ਼ਿਲ੍ਹੇ ਅੰਦਰ ਨਿਜੀ ਸਕੂਲਾਂ 'ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ 'ਚ ਲਾਗੂ ਕਰਨ ਲਈ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਰਹੇਗੀ।

ਆਰ.ਟੀ.ਏ. ਨੇ ਦੱਸਿਆ ਕਿ ਜੇਕਰ ਕਿਸੇ ਵੀ ਸਕੂਲ ਵਾਹਨ ਵਿੱਚ ਕੋਈ ਤਰੁੱਟੀ ਤੇ ਕਮੀ ਪਾਈ ਗਈ, ਜਿਸ ਨਾਲ ਬੱਚਿਆਂ ਦੀ ਸੁਰੱਖਿਆ ਦਾਅ 'ਤੇ ਲੱਗਦੀ ਹੋਵੇ, ਉਨ੍ਹਾਂ ਵਾਹਨਾਂ ਦੇ ਚਲਾਨ ਕੱਟੇ ਜਾਣਗੇ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ।

 

Tags: Safe School Vahan Policy , School , School Bus , Transport , School Buses , Safe School Transport Policy , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD