Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪਰਮਿੰਦਰ ਸਿੰਘ ਗੋਲਡੀ ਵੱਲੋਂ ਪੰਜਾਬ ਰਾਜ ਅੰਤਰਵਰਸਿਟੀ ਯੁਵਕ ਮੇਲੇ ਦਾ ਪੋਸਟਰ ਰੀਲੀਜ ਕੀਤਾ

ਯੁਵਕ ਮੇਲਾ 29 ਨਵੰਬਰ ਤੋਂ 2 ਦਸੰਬਰ ਤੱਕ ਪੀ.ਏ.ਯੂ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ :- ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

Parminder Singh Goldy, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 22 Nov 2024

Last updated on: Nov 22, 2024, 00:00 IST

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਵੀਰਵਾਰ ਨੂੰ ਬੋਰਡ ਦੇ ਦਫਤਰ ਵਿਖੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ-2024 ਦਾ ਪੋਸਟਰ ਰੀਲੀਜ ਕੀਤਾ ਗਿਆ। ਇਹ ਯੁਵਕ ਮੇਲਾ 29 ਨਵੰਬਰ ਤੋਂ 2 ਦਸੰਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। 

ਜਿਸ ਵਿੱਚ ਰਾਜ ਦੀ ਸਿਰਮੋਰ ਯੂਨੀਵਰਿਸਟੀਆਂ ਦੀਆ ਟੀਮਾਂ ਵੱਲੋਂ 51 ਵੱਖ-ਵੱਖ ਕਲਚਰਲ ਅਤੇ ਵਿਰਾਸਤੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨਾਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਅਤੇ ਨਿਖਾਰਨ ਦਾ ਇੱਕ ਵੱਡਾ ਮੰਚ ਵਿਭਾਗ ਵੱਲੋਂ ਇਸ ਮੇਲੇ ਰਾਹੀਂ ਦਿੱਤਾ ਜਾ ਰਿਹਾ ਹੈ। 

ਇਸ ਯੁਵਕ ਮੇਲੇ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਨੈਸ਼ਨਲ ਪੱਧਰ ਤੇ ਰਾਜ ਦੀ ਨੁਮਾਇੰਦਗੀ ਕਰਨ ਦਾ ਮੌਕਾ ਵੀ ਪ੍ਰਦਾਨ ਕੀਤਾ ਜਾਂਦਾ ਹੈ। ਇਸ 4 ਰੋਜਾਂ ਯੁਵਕ ਮੇਲੇ ਦੌਰਾਨ ਗਿੱਧਾ, ਭੰਗੜਾ ਕਵੀਸ਼ਰੀ, ਵਾਰ-ਗਾਇਨ, ਕਲੀ, ਗਜ਼ਲ, ਨਾਟਕ (ਥੀਏਟਰ), ਵਿਰਾਸਤੀ ਕਲਾਵਾਂ ਅਤੇ ਹੋਰ ਸੱਭਿਆਚਾਰਕ ਮੁਕਾਬਲੇ ਕਰਵਾਏ ਜਾਣਗੇ। 

ਜਿਨ੍ਹਾਂ ਵਿੱਚ 2000 ਤੋਂ ਵੱਧ ਨੌਜਵਾਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਇਸ ਯੁਵਕ ਮੇਲੇ ਦੌਰਾਨ ਰੋਜਾਨਾ ਰਾਤ ਨੂੰ ਕਲਚਰਲ ਨਾਈਟ ਪ੍ਰੋਗਰਾਮ ਵਿੱਚ ਪੰਜਾਬ ਦੇ ਨਾਮੀ ਕਲਾਕਾਰ ਆਪਣੀ ਗਾਇਕੀ ਦੀ ਪੇਸ਼ਕਾਰੀ ਕਰਨਗੇ। ਯੁਵਕ ਸੇਵਾਵਾਂ ਵਿਭਾਗ ਵੱਲੋਂ ਇਹ ਚਾਰ ਰੋਜਾ ਯੁਵਕ ਮੇਲਾ ਸ੍ਰੀ ਸਰਵਜੀਤ ਸਿੰਘ ਵਿਸ਼ੇਸ਼ ਮੁੱਖ ਸਕੱਤਰ, ਅਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਦੀ ਦੇਖ ਰੇਖ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੇ ਵਾਈਸ ਚਾਂਸਲਰ ਸਤਿਬੀਰ ਸਿੰਘ ਗੋਸਲ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿੱਚ ਇਸ ਯੁਵਕ ਮੇਲੇ ਨੂੰ ਲੈ ਕੇ ਬੜਾ ਉਤਸ਼ਾਹ ਪਾਇਆ ਜਾ ਰਿਹਾ ਹੈ। ਯੁਵਕ ਮੇਲਾ 2024 ਦਾ ਪੋਸਟਰ ਰੀਲੀਜ ਕਰਨ ਮੌਕੇ ਚੇਅਰਮੈਨ ਸ੍ਰੀ ਪਰਮਿੰਦਰ ਸਿੰਘ ਗੋਲਡੀ ਤੋਂ ਇਲਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਕੁਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਡਾਇਰੈਕਟਰ ਯੂਥ ਵੈਲਫੇਅਰ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਸ੍ਰੀ ਨਿਰਮਲ ਜੌੜਾ ਵੀ ਹਾਜ਼ਰ ਸਨ।

 

Tags: Parminder Singh Goldy , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD