Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਰਾਜੇਸ਼ ਤ੍ਰਿਪਾਠੀ

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਮੌਕੇ ‘ਤੇ ਜਾ ਕੇ ਖੇਤਾਂ ਵਿੱਚ ਬੁਝਵਾਈ ਅੱਗ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Nov 2024

Last updated on: Nov 22, 2024, 00:00 IST

ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ’ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਨੇ ਅੱਜ ਜ਼ਿਲ੍ਹੇ ਦੇ ਪਿੰਡ ਰੁਪਾਣਾ, ਚੱਕ ਦੂਹੇਵਾਲਾ, ਮਹਿਰਾਜਵਾਲਾ, ਕਰਨੀ ਵਾਲਾ, ਔਲਖ, ਈਨਾ ਖੇੜਾ, ਦਿਓਣ ਖੇੜਾ, ਫਤਿਹਪੁਰ ਮਨੀਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿਖੇ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਫ਼ਾਇਰ ਬ੍ਰਿਗੇਡ ਟੀਮ ਦੀ ਮੱਦਦ ਨਾਲ ਮੌਕੇ ’ਤੇ ਬੁਝਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ’ਤੇ ਮਾੜਾ ਅਸਰ ਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੁੰਦੇ ਹਨ, ਉੱਥੇ ਹੀ ਜਮੀਨ ਨੂੰ ਉਪਜਾਊ ਬਣਾਉਣ ਲਈ ਬੇਲੋੜੀਆਂ ਖਾਦਾਂ ਦੀ ਵੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ  ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਦਾ ਮਸ਼ੀਨੀ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਅਤੇ  ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ ਅਤੇ ਵਾਤਾਵਰਣ ਨੂੰ ਗੰਦਲਾ ਹੋਣ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਕਾਸ਼ਤਕਾਰ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਜਰੂਰ ਧਿਆਨ ਵਿੱਚ ਲਿਆਉਣ।

ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਸਾਸਨ ਦੀਆਂ ਹਦਾਇਤਾਂ ਤੇ ਪਰਾਲੀ ਦੀ ਸਾਂਭ ਸੰਭਾਲ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜ਼ਿਲ੍ਹਾ ਪੱਧਰ ‘ਤੇ ਡਾ. ਹਰਜੀਤ ਸਿੰਘ ਏ.ਡੀ.ਓ ਮੋਬਾ. ਨੰ: 95696-95598, ਬਲਾਕ ਸ੍ਰੀ ਮੁਕਤਸਰ ਸਾਹਿਬ ਲਈ ਡਾ. ਸ਼ਵਿੰਦਰ ਸਿੰਘ ਏ.ਡੀ.ਓ. ਮੋਬਾ. ਨੰ. 99154-85041, ਬਲਾਕ ਮਲੋਟ ਲਈ ਮੋਬਾ. ਨੰ: 76819-95355, ਬਲਾਕ ਗਿੱਦੜ੍ਹਬਾਹਾ ਲਈ ਮੋਬਾ. ਨੰ: 79866-03352 ਅਤੇ ਬਲਾਕ ਲੰਬੀ ਲਈ ਮੋਬਾ. ਨੰ: 76259-95897 ਮੌਜੂਦ ਹਨ। ਕਿਸਾਨ ਪਰਾਲੀ ਪ੍ਰਬੰਧਨ ਦੀ ਜਾਣਕਾਰੀ ਅਤੇ ਮਸ਼ੀਨਾਂ ਦੀ ਉਪਲੱਬਧਤਾ ਲਈ ਇਨਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ। 

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD