Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਿਦਿਆਰਥੀ ਜੀਵਨ ਵਿੱਚ ਮਿਲਵਰਤਨ ਅਤੇ ਇਕਜੁੱਟਤਾ ਦੀ ਭਾਵਨਾ ਪੈਦਾ ਕਰਦੀਆਂ ਹਨ - ਗੁਰਪ੍ਰੀਤ ਸਿੰਘ ਬਣਾਂਵਾਲੀ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਰੱਖਣੀ ਚਾਹੀਦੀ ਹੈ- ਵਿਧਾਇਕ ਗੁਰਲਾਲ ਸਿੰਘ ਘਨੌਰ

Gurpreet Singh Banawali, Sardulgarh,AAP, Aam Aadmi Party, Aam Aadmi Party Punjab, AAP Punjab, Gurlal Singh Ghanaur, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਮਾਨਸਾ , 22 Nov 2024

Last updated on: Nov 22, 2024, 00:00 IST

ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡ ਸਰਗਰਮੀਆਂ ਦਾ ਮਹੱਤਵਪੂਰਨ ਸਥਾਨ ਹੈ ਅਤੇ ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ 15 ਨਵੰਬਰ ਤੋਂ ਚੱਲ ਰਹੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਸਮਾਪਨ ਮੁਕਾਬਲਿਆਂ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਵੱਡੀ ਗਿਣਤੀ ਬੱਚਿਆਂ ਅਤੇ ਨੌਜਵਾਨਾਂ ਦਾ ਝੁਕਾਅ ਖੇਡਾਂ ਵੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀ ਜੀਵਨ ਵਿੱਚ ਮਿਲਵਰਤਨ, ਇਕਜੁੱਟਤਾ, ਸਹਿਣਸ਼ੀਲਤਾ ਆਦਿ ਗੁਣਾਂ ਦਾ ਵੀ ਸੰਚਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਨੂੰ ਸਕਾਰਾਤਾਮਕ ਸੋਚ ਦਾ ਧਾਰਨੀ ਬਣਾਉਣ ਵਿੱਚ ਬਹੁਤ ਸਹਾਈ ਹੁੰਦੀਆਂ ਹਨ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਪ੍ਰਧਾਨ ਪੰਜਾਬ ਕਬੱਡੀ ਐਸੋਸੀਏਸ਼ਨ ਵਿਧਾਇਕ ਸ਼੍ਰੀ ਗੁਰਲਾਲ ਸਿੰਘ ਘਨੌਰ ਨੇ ਵੀ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਮੁਕਾਮ ਹਾਸਿਲ ਕਰਨ ਲਈ ਸਖ਼ਤ ਮਿਹਨਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਅੰਦਰੂਨੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਗਾਉਣਾ ਚਾਹੀਦਾ ਹੈ ਅਤੇ ਖੇਡਾਂ ਨਾਲ ਜੁੜ ਕੇ ਆਪਣੇ ਸੂਬੇ ਦਾ ਨਾਮ ਦੁਨੀਆ ਭਰ ਵਿੱਚ ਉੱਚਾ ਕਰਨਾ ਚਾਹੀਦਾ ਹੈ।

ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਅੰਡਰ-14 ਮੁੰਡਿਆਂ ਦੇ ਖੇਡ ਨਤੀਜਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 35 ਕਿਲੋ ਭਾਰ ਵਰਗ ਵਿੱਚ ਪਟਿਆਲਾ ਦੇ ਮੁਹੰਮਦ ਅਰਮਾਨ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ 38 ਕਿਲੋ ਭਾਰ ਵਰਗ ਵਿੱਚ ਫਰੀਦਕੋਟ ਦੇ ਜਸ਼ਨ ਕੁਮਾਰ, 41 ਕਿਲੋ ਵਿੱਚ ਫਰੀਦਕੋਟ ਦੇ ਸਾਹਿਬਦੀਪ ਸਿੰਘ, 44 ਕਿਲੋ ਭਾਰ ਵਰਗ ਵਿੱਚ ਰੋਪੜ ਦੇ ਅਫ਼ਤਾਬ ਅਤੇ 48 ਕਿਲੋ ਵਿੱਚ ਬਠਿੰਡਾ ਦੇ ਕੇਸ਼ਵ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ 52 ਕਿਲੋ ਭਾਰ ਵਰਗ ਵਿੱਚ ਅੰਮ੍ਰਿਤਸਰ ਦੇ ਅੰਸ਼ ਨੇ ਪਹਿਲਾ ਸਥਾਨ, 57 ਕਿਲੋ ਵਿੱਚ ਪਟਿਆਲਾ ਦੇ ਮੋਵੀਨ, 62 ਕਿਲੋ ਭਾਰ ਵਰਗ ਵਿੱਚ ਮਾਨਸਾ ਦੇ ਹਰਪ੍ਰੀਤ ਸਿੰਘ, 68 ਕਿਲੋ ਵਿੱਚ ਪਟਿਆਲਾ ਦੇ ਸਮੀਰ ਨਾਸਰਾ ਅਤੇ 75 ਕਿਲੋ ਭਾਰ ਵਰਗ ਵਿੱਚ ਕਪੂਰਥਲਾ ਦੇ ਵੀਰ ਪ੍ਰਤਾਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ-ਆਪਣੇ ਜ਼ਿਲਿ੍ਹਆਂ ਦਾ ਨਾਮ ਰੋਸ਼ਣ ਕੀਤਾ।  

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Gurlal Singh Ghanaur , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD