Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਬਰਿੰਦਰ ਕੁਮਾਰ ਗੋਇਲ ਵੱਲੋਂ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪ ਲਾਂਚ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Balkar Sidhu

Web Admin

Web Admin

5 Dariya News

ਚੰਡੀਗੜ੍ਹ , 22 Nov 2024

Last updated on: Nov 22, 2024, 00:00 IST

ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ 'ਪੰਜਾਬ ਮਾਈਨਜ਼ ਇੰਸਪੈਕਸ਼ਨ' ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ। 

ਇਹ ਮੋਬਾਈਲ ਐਪ ਸੂਬੇ ਭਰ ਵਿੱਚ ਖਣਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਚੈਕਿੰਗ ਵਧਾਉਣ ਲਈ ਡਿਜ਼ਾਈਨ ਕੀਤੀ ਗਈ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਤਿਆਰ ਕੀਤੀ ਗਈ ਇਹ ਐਂਡਰਾਇਡ-ਆਧਾਰਤ ਐਪਲੀਕੇਸ਼ਨ ਵਿਭਾਗੀ ਅਧਿਕਾਰੀਆਂ ਲਈ ਮਾਈਨਿੰਗ ਵਾਲੀਆਂ ਥਾਵਾਂ ਦੀ ਸਹੀ ਢੰਗ ਨਾਲ ਚੈਕਿੰਗ ਕਰਨ ਅਤੇ ਉਨ੍ਹਾਂ ਦੇ ਦਸਤਾਵੇਜ਼ੀਕਰਨ ਸਬੰਧੀ ਸ਼ਕਤੀਸ਼ਾਲੀ ਸਾਧਨ ਵਜੋਂ ਕੰਮ ਕਰੇਗੀ। 

ਇਹ ਐਪ ਸੂਬੇ ਵਿੱਚ ਖਣਨ ਨਿਯਮਾਂ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਨਵੀਨਤਾਕਾਰੀ ਵਿਸ਼ੇਸ਼ਤਾਵਾਂ ਨਾਲ ਲੈਸ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਐਪ ਪਾਰਦਰਸ਼ੀ ਅਤੇ ਕੁਸ਼ਲ ਚੈਕਿੰਗ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਏਗੀ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਅਹਿਮ ਹਥਿਆਰ ਵਜੋਂ ਕੰਮ ਕਰੇਗੀ।

ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਇਹ ਤਕਨਾਲੌਜੀ-ਆਧਾਰਤ ਪਹੁੰਚ ਖਣਨ ਨਿਯਮਾਂ ਦਾ ਬਿਹਤਰ ਲਾਗੂਕਰਨ ਯਕੀਨੀ ਬਣਾ ਕੇ ਸੂਬੇ ਦੇ ਮਾਲੀਏ ਨੂੰ ਵਧਾਉਣ ਵਿੱਚ ਵੀ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਐਪ ਜ਼ਿਲ੍ਹਾ ਮਾਈਨਿੰਗ ਅਫ਼ਸਰਾਂ, ਉਪ-ਮੰਡਲ ਅਫ਼ਸਰਾਂ ਅਤੇ ਜੂਨੀਅਰ ਇੰਜੀਨੀਅਰਾਂ ਨੂੰ ਮਾਈਨਿੰਗ ਵਾਲੀਆਂ ਨਿਰਧਾਰਤ ਥਾਵਾਂ ਦੇ 200 ਮੀਟਰ ਦੇ ਘੇਰੇ ਲਈ ਵਿਸਥਾਰਤ ਨਿਰੀਖਣ ਰਿਪੋਰਟ ਤਿਆਰ ਕਰਨ ਦੇ ਯੋਗ ਬਣਾਵੇਗੀ।

ਇਹ ਐਪ ਸ਼ਨਾਖ਼ਤ ਕੀਤੇ ਗਏ ਹੌਟਸਪਾਟ ਦੇ ਆਲੇ-ਦੁਆਲੇ ਦੇ 500-ਮੀਟਰ ਨਿਗਰਾਨੀ ਜ਼ੋਨ ਨੂੰ ਖ਼ੁਦ-ਬ-ਖ਼ੁਦ ਰੇਖਾਂਕਿਤ ਕਰੇਗੀ, ਛਾਪੇ ਦੌਰਾਨ ਭੂਗੋਲਿਕ ਸਥਿਤੀ ਨੂੰ ਦਰਸਾਏਗੀ ਅਤੇ ਅਧਿਕਾਰੀਆਂ ਨੂੰ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕਰਨ ਵਿੱਚ ਸਹਾਈ ਹੋਵੇਗੀ।

ਇਸ ਐਪ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਨਾਲ ਜਾਣ ਵਾਲੇ ਅਧਿਕਾਰੀਆਂ ਦੇ ਦਸਤਾਵੇਜ਼ੀਕਰਨ ਸਣੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਅਣਸੁਲਝੇ ਮਾਮਲਿਆਂ ਨੂੰ ਉਪਰਲੇ ਪੱਧਰ 'ਤੇ ਭੇਜਣ ਲਈ ਆਟੋ-ਐਸਕੇਲੇਸ਼ਨ ਵਿਧੀ ਵੀ ਸ਼ਾਮਲ ਹੈ।

ਇਸ ਐਪਲੀਕੇਸ਼ਨ ਦੀ ਵਿਆਪਕ ਪਹੁੰਚ ਵਿੱਚ ਕਾਰਵਾਈ ਰਿਪੋਰਟ ਪੇਸ਼ ਕਰਨ ਦੀ ਕਾਰਜਕੁਸ਼ਲਤਾ ਅਤੇ ਜਨਤਕ ਮਾਈਨਿੰਗ ਸਾਈਟਾਂ (ਪੀ.ਐਮ.ਐਸ.) ਤੇ ਵਪਾਰਕ ਮਾਈਨਿੰਗ ਸਾਈਟਾਂ (ਸੀ.ਐਮ.ਐਸ.) ਦੋਵਾਂ ਦੀ ਰੀਅਲ ਟਾਈਮ ਨਿਗਰਾਨੀ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਇਹ ਤਕਨੀਕੀ ਪਹਿਲ ਸੂਬੇ ਭਰ ਵਿੱਚ ਸਥਾਈ ਖਣਨ ਗਤੀਵਿਧੀਆਂ ਅਤੇ ਬਿਹਤਰ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਦੇ ਹੋਏ ਨਿਯਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਦਦਗਾਰ ਸਿੱਧ ਹੋਵੇਗੀ। 

ਐਪ ਜਾਰੀ ਕਰਨ ਮੌਕੇ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੱਧੂ, ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ, ਖਣਨ ਵਿਭਾਗ ਦੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਅਤੇ ਖਣਨ ਵਿਭਾਗ ਦੇ ਚੀਫ਼ ਇੰਜਨੀਅਰ ਡਾ. ਹਰਿੰਦਰਪਾਲ ਸਿੰਘ ਬੇਦੀ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Balkar Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD