Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਦੇਸ਼ ਭਗਤ ਯੂਨੀਵਰਸਿਟੀ ਦੇ ਵਫ਼ਦ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਡਾ ਜ਼ੋਰਾ ਸਿੰਘ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਡਾ. ਰਾਲਫ਼ ਗੋਨਸਾਲਵਿਸ ਨੂੰ ਕੀਤਾ ਸਨਮਾਨਿਤ

Desh Bhagat University, Mandi Gobindgarh, Education, University, Er. Arun Malik, Dr. Sandeep Singh, Prime Minister of St. Vincent, Dr. Ralph Gonsalves,  Dr. Zora Singh, Tajinder Kaur

Web Admin

Web Admin

5 Dariya News

मोहाली , 23 Nov 2024

Last updated on: Nov 23, 2024, 00:00 IST

ਦੇਸ਼ ਭਗਤ ਯੂਨੀਵਰਸਿਟੀ ਨੇ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਅਤੇ ਡੀ.ਬੀ.ਯੂ. ਅਮਰੀਕਾ ਦੇ ਅੰਤਰਰਾਸ਼ਟਰੀ ਸੰਚਾਲਨ ਦੇ ਨਿਰਦੇਸ਼ਕ ਅਰੁਣ ਮਲਿਕ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ (ਅਮਰੀਕਾ) ਦੇ ਪ੍ਰਧਾਨ ਮੰਤਰੀ  ਡਾ. ਰਾਲਫ਼ ਗੋਨਸਾਲਵਿਸ ਨਾਲ ਮੁਲਾਕਾਤ ਕਰਕੇ ਅਹਿਮ ਮੁਦਿਆਂ ਉਪਰ ਗੱਲਬਾਤ ਕੀਤੀ ਗਈ। 

ਇਹ ਮੀਟਿੰਗ ਸੇਂਟ ਵਿਨਸੈਂਟ ਵਿੱਚ ਯੂਨੀਵਰਸਿਟੀ ਦੇ ਨਵੇਂ ਸਥਾਪਿਤ ਕੀਤੇ ਗਏ ਡੀਬੀਯੂ ਅਮੇਰਿਕਾ ਸਕੂਲ ਆਫ਼ ਮੈਡੀਸਨ ਦੇ ਆਲੇ-ਦੁਆਲੇ ਕੇਂਦਰਿਤ ਸੀ, ਜੋ ਇੱਕ ਗਲੋਬਲ ਦ੍ਰਿਸ਼ਟੀਕੋਣ ਨਾਲ ਵਿਸ਼ਵ ਪੱਧਰੀ ਡਾਕਟਰੀ ਸਿੱਖਿਆ ਦੀ ਪੇਸ਼ਕਸ਼ ਕਰਨ ਲਈ ਤਿਆਰ ਕੀਤੀ ਗਈ ਇੱਕ ਮੋਹਰੀ ਪਹਿਲਕਦਮੀ ਹੈ।

ਪ੍ਰਧਾਨ ਮੰਤਰੀ ਡਾ. ਗੋਂਸਾਲਵੇਸ ਨੇ ਦੇਸ਼ ਭਗਤ ਯੂਨੀਵਰਸਿਟੀ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਤਾਰੀਫ਼ ਕਰਦਿਆਂ ਡਾ ਜ਼ੋਰਾ ਸਿੰਘ ਅਤੇ ਡਾ: ਤਜਿੰਦਰ ਕੌਰ ਦੀ ਸਿੱਖਿਆ ਅਤੇ ਨਵੀਨਤਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਕੂਲ ਆਫ਼ ਮੈਡੀਸਨ ਦੀਆਂ ਅਥਾਹ ਸੰਭਾਵਨਾਵਾਂ ਬਾਰੇ ਗੱਲਬਾਤ ਕਰਦਿਆਂ ਇਸ ਦੇ ਵਿਕਾਸ ਅਤੇ ਸਫਲਤਾ ਦੀ ਸਹੂਲਤ ਲਈ ਸਰਕਾਰ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਆਪਸੀ ਸਨਮਾਨ ਅਤੇ ਸਹਿਯੋਗ ਦੇ ਸੰਬੰਧ ਵਿੱਚ ਡੀਬੀਯੂ ਦੇ ਵਫ਼ਦ ਨੇ ਸਿੱਖਿਆ ਅਤੇ ਸਿਹਤ ਸੰਭਾਲ ਨੂੰ ਅੱਗੇ ਵਧਾਉਣ ਲਈ ਦੋਵਾਂ ਸੰਸਥਾਵਾਂ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੇ ਹੋਏ ਪ੍ਰਧਾਨ ਮੰਤਰੀ ਡਾ. ਰਾਲਫ਼ ਗੋਨਸਾਲਵਿਸ ਨੂੰ ਸਨਮਾਨਿਤ ਕੀਤਾ। 

ਡੀਬੀਯੂ ਦੇ ਵਫ਼ਦ ਨੇ ਦੱਸਿਆ ਕਿ ਅਮਰੀਕਾ ਸਕੂਲ ਆਫ਼ ਮੈਡੀਸਨ ਉਮੀਦ ਅਤੇ ਤਰੱਕੀ ਦੀ ਇੱਕ ਰੋਸ਼ਨੀ ਵਜੋਂ ਖੜ੍ਹਾ ਹੈ ਜੋ  ਵਿਦਿਆਰਥੀਆਂ ਨੂੰ ਵਿਸ਼ਵ ਪੱਧਰ 'ਤੇ ਯੋਗ ਮੈਡੀਕਲ ਪੇਸ਼ੇਵਰ ਬਣਨ ਲਈ ਸ਼ਕਤੀ ਪ੍ਰਦਾਨ ਕਰਦਾ ਹੈ।

 

Tags: Desh Bhagat University , Mandi Gobindgarh , Education , University , Er. Arun Malik , Dr. Sandeep Singh , Prime Minister of St. Vincent , Dr. Ralph Gonsalves , Dr. Zora Singh , Tajinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD