Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

National School Games : ਬਾਸਕਟਬਾਲ ਅੰਡਰ-19, ਨਾਕ-ਆਊਟ ਮੁਕਾਬਲੇ 24 ਨਵੰਬਰ ਤੋਂ

ਪੰਜਾਬ ਦੇ ਲੜਕੇ ਅਤੇ ਲੜਕੀਆਂ ਪ੍ਰੀ-ਕੁਆਰਟਰ ਫਾਈਨਲ ਵਿੱਚ

Khedan Watan Punjab Dia

5 Dariya News

5 Dariya News

5 Dariya News

ਪਟਿਆਲਾ , 23 Nov 2024

Last updated on: Nov 23, 2024, 00:00 IST

ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਵੱਲੋਂ ਕਰਵਾਈਆਂ ਜਾਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ 2024-25 ਦੇ ਬਾਸਕਟਬਾਲ ਅੰਡਰ-19 ਲੜਕੇ ਅਤੇ ਲੜਕੀਆਂ ਦਾ ਟੂਰਨਾਮੈਂਟ ਪੰਜਾਬ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। 

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਮਿਡਲ ਬ੍ਰਾਂਚ ਪੰਜਾਬੀ ਬਾਗ ਵਿੱਚ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਦੇਖ-ਰੇਖ ਹੇਠ ਬਾਸਕਟਬਾਲ ਦੇ ਲੜਕਿਆਂ ਅੰਡਰ-19 ਦੀਆਂ 32 ਟੀਮਾਂ ਅਤੇ ਲੜਕੀਆਂ ਅੰਡਰ-19 ਦੀਆਂ 30 ਟੀਮਾਂ ਦੇ ਲੀਗ ਮੁਕਾਬਲੇ ਸਮਾਪਤ ਹੋ ਗਏ ਹਨ। 

ਹੁਣ ਪ੍ਰੀ-ਕੁਆਰਟਰ ਫਾਈਨਲ ਵਿੱਚ ਦਾਖਲ ਹੋਣ ਵਾਲੀਆਂ ਟੀਮਾਂ ਨਾਕ-ਆਊਟ ਮੈਚ ਖੇਡਣਗੀਆਂ। ਅਮਰਜੋਤ ਸਿੰਘ ਕੋਚ ਨੇ ਦੱਸਿਆ ਕਿ ਪੰਜਾਬ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਪ੍ਰੀ-ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਐਸਪੀਡੀ ਚੰਦ ਸਿੰਘ ਜਲੰਧਰ, ਡੀਐਸਪੀ ਰਣਜੀਤ ਸਿੰਘ, ਸਰਦਾਰਾ ਸਿੰਘ ਕੋਚ ਵਾਲੀਬਾਲ, ਪ੍ਰਿੰਸੀਪਲ ਮਨਮੋਹਨ ਸਿੰਘ ਬਾਠ ਨੇ ਉਚੇਚੇ ਤੌਰ ਤੇ ਖੇਡ ਗਰਾਊਂਡ ਵਿੱਚ ਪਹੁੰਚ ਕੇ ਨੌਜਵਾਨ ਬਾਸਕਟਬਾਲ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।

ਟੂਰਨਾਮੈਂਟ ਆਰਗੇਨਾਈਜ਼ਿੰਗ ਇੰਚਾਰਜ ਜਸਪਾਲ ਸਿੰਘ ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਮੰਡੌਰ ਨੇ ਦੱਸਿਆ ਕਿ ਲੀਗ ਮੈਚਾਂ ਦੀ ਸਮਾਪਤੀ ਉਪਰੰਤ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਰਾਸ਼ਟਰੀ ਏਕਤਾ ਦੀ ਭਾਵਨਾ ਦਰਸਾਉਣ ਲਈ ਇੱਕ ਸਮਾਗਮ ਕੀਤਾ ਜਿਸ ਵਿੱਚ ਹਰੇਕ ਰਾਜ ਦੀ ਟੀਮ ਨੇ ਆਪਣੇ ਰਾਜ ਦੇ ਲੋਕ ਗੀਤ ਅਤੇ ਲੋਕ ਨਾਚ ਪੇਸ਼ ਕੀਤੇ। ਖਿਡਾਰੀਆਂ ਨੇ ਦੂਜੇ ਰਾਜਾਂ ਦੇ ਰੋਕ ਗੀਤਾਂ ਨੂੰ ਗਾਇਆ ਵੀ ਅਤੇ ਲੋਕ ਨਾਚਾਂ ਤੇ ਨੱਚਣ ਦਾ ਅਨੰਦ ਵੀ ਮਾਣਿਆ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਗੀਤ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਵੀ ਕੀਤੀ ਗਈ।

ਇਸ ਮੌਕੇ ਤੇ ਪੁਨੀਤ ਚੋਪੜਾ ਫਿਜ਼ੀਕਲ ਲੈਕਚਰਾਰ, ਪ੍ਰਿੰਸੀਪਲ ਮਨੋਹਰ ਲਾਲ ਸਿੰਗਲਾ, ਪ੍ਰਿੰਸੀਪਲ ਡਾ: ਰਜਨੀਸ਼  ਗੁਪਤਾ, ਪ੍ਰਿੰਸੀਪਲ ਵਿਜੈ ਕਪੂਰ, ਹੈੱਡ ਮਾਸਟਰ ਜੀਵਨ ਕੁਮਾਰ,  ਨਾਇਬ ਸਿੰਘ ਹੈੱਡ ਮਾਸਟਰ ਖੇੜੀ ਗੰਡਿਆਂ, ਪ੍ਰਿੰਸੀਪਲ ਪੰਕਜ ਸੇਠੀ, ਪ੍ਰਿੰਸੀਪਲ ਜੱਗਾ ਸਿੰਘ, ਪ੍ਰਿੰਸੀਪਲ ਰਾਕੇਸ਼ ਕੁਮਾਰ ਬੱਬਰ, ਪ੍ਰਿੰਸੀਪਲ ਡਾ: ਕਰਮਜੀਤ ਕੌਰ, ਪ੍ਰਿੰਸੀਪਲ ਮਨਦੀਪ ਕੌਰ ਅੰਟਾਲ, ਅਮਰਜੋਤ ਸਿੰਘ ਕੋਚ, ਗਗਨਦੀਪ ਕੌਰ, ਗੁਰਮੀਤ ਸਿੰਘ ਕੋਚ, ਬਲਵਿੰਦਰ ਸਿੰਘ ਜੱਸਲ, ਰਜਿੰਦਰ ਸੈਣੀ, ਪ੍ਰਿੰਸੀਪਲ ਰਾਜੇਸ਼ ਕੁਮਾਰ, ਗੁਰਪ੍ਰੀਤ ਸਿੰਘ ਟਿਵਾਣਾ, ਪਵਨ ਸ਼ਰਮਾ , ਹਰਪ੍ਰੀਤ ਸਿੰਘ, ਅਮਿਤ ਕੁਮਾਰ, ਹਰੀਸ਼ ਰਾਵਤ, ਰਜਿੰਦਰ ਸਿੰਘ ਚਾਨੀ, ਮਨਮੋਹਨ ਸਿੰਘ, ਜਸਵਿੰਦਰ ਸਿੰਘ ਗੱਜੂ ਮਾਜਰਾ ਬਲਕਾਰ ਸਿੰਘ, ਰਾਕੇਸ਼ ਕੁਮਾਰ ਲਚਕਾਣੀ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਮਾਨ , ਅਰਸ਼ਦ ਖਾਨ, ਸਤਵਿੰਦਰ ਸਿੰਘ ਚੀਮਾ, ਗੁਰਵਿੰਦਰ ਸਿੰਘ ਖੱਟੜਾ, ਮੋਹਿਤ ਕੁਮਾਰ, ਮਨਪ੍ਰੀਤ ਸਿੰਘ ਕੰਪਿਊਟਰ ਫੈਕਲਟੀ ਹਾਜ਼ਰ ਸਨ।

ਲੀਗ ਮੈਚਾਂ ਦੇ ਨਤੀਜੇ:

ਲੜਕਿਆਂ ਦੇ ਮੁਕਾਬਲਿਆਂ ਵਿੱਚ ਦਿੱਲੀ ਨੇ ਡੀਏਵੀ ਨੂੰ 78-50, ਹਰਿਆਣਾ ਨੇ ਪਾਂਡੀਚਰੀ ਨੂੰ 57-15, ਰਾਜਸਥਾਨ ਨੇ ਆਈਬੀਐਸਓ ਨੂੰ 60-20, ਹਿਮਾਚਲ ਪ੍ਰਦੇਸ਼ ਨੇ ਪੱਛਮੀ ਬੰਗਾਲ ਨੂੰ 67-55, ਉੜੀਸਾ ਨੇ ਸੀਬੀਐਸਈ ਨੂੰ 33-14, ਤਾਮਿਲਨਾਡੂ ਨੇ ਤੇਲੰਗਾਨਾ ਨੂੰ 82-43, ਮੱਧ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ, 56-37, ਪੰਜਾਬ ਨੇ ਉੱਤਰਾਖੰਡ ਨੂੰ 52-10, ਚੰਡੀਗੜ੍ਹ ਨੇ ਨਵੋਦਿਆ ਵਿਦਿਆਲਿਆ ਨੂੰ 50-14, ਹਿਮਾਚਲ ਪ੍ਰਦੇਸ਼ ਨੇ ਸੀਬੀਐਸਈ ਨੂੰ 78-66, ਵਿਦਿਆ ਭਾਰਤੀ ਨੇ ਸੀਬੀਐਸਈ ਨੂੰ, 45-19, ਮਹਾਰਾਸ਼ਟਰ ਨੇ ਗੁਜਰਾਤ ਨੂੰ, 62-33, ਸੀਆਈਐਸਸੀਈ ਨੇ ਛੱਤੀਸਗੜ੍ਹ ਨੂੰ 64-50, ਆਂਧਰਾ ਪ੍ਰਦੇਸ਼ ਨੇ ਜੰਮੂ ਕਸ਼ਮੀਰ ਨੂੰ 33-27, ਬਿਹਾਰ ਨੇ ਉੱਤਰ ਪ੍ਰਦੇਸ਼ ਨੂੰ 45-18 ਨਾਲ ਹਰਾਇਆ।

ਲੜਕੀਆਂ ਦੇ ਮੁਕਾਬਲਿਆਂ ਵਿੱਚ ਮਹਾਰਾਸ਼ਟਰ ਨੇ ਸੀਬੀਐਸਈ ਨੂੰ 34-13, ਤਾਮਿਲਨਾਡੂ ਨੇ ਉੱਤਰਾਖੰਡ ਨੂੰ 54-12, ਹਰਿਆਣਾ ਨੇ ਵਿਦਿਆ ਭਾਰਤੀ ਨੂੰ 45-07, ਮੱਧ ਪ੍ਰਦੇਸ਼ ਨੇ ਮੇਘਾਲਿਆਂ ਨੂੰ 44-20, ਚੰਡੀਗੜ੍ਹ ਨੇ ਜੰਮੂ ਕਸ਼ਮੀਰ ਨੂੰ 24-3, ਸੀਆਈਐਸਸੀਈ ਨੇ ਉੱਤਰ ਪ੍ਰਦੇਸ਼ ਨੂੰ 39-31, ਕਰਨਾਟਕਾ ਨੇ ਦਿੱਲੀ ਨੂੰ 41-19, ਪੰਜਾਬ ਨੇ ਰਾਜਸਥਾਨ ਨੂੰ 74-56, ਕੇਰਲਾ ਨੇ ਨਵੋਦਿਆ ਵਿਦਿਆਲਿਆਂ ਨੂੰ 45-5, ਉੱਤਰ ਪ੍ਰਦੇਸ਼ ਨੇ ਬਿਹਾਰ ਨੂੰ 39-9, ਉੱਤਰਾਖੰਡ ਨੇ ਨਵੋਦਿਆ ਵਿਦਿਆਲਿਆਂ ਨੂੰ 35-25, ਆਂਧਰਾ ਪ੍ਰਦੇਸ਼ ਨੇ ਸੀਬੀਐਸਈ ਨੂੰ 33-29 ਨਾਲ ਹਰਾਇਆ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD