Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮਰੀਜਾਂ ਦਾ ਖੁਦ ਕੀਤਾ ਗਿਆ ਨਿਰੀਖਣ

ਸੂਬੇ ਦੇ ਸਮੂਹ ਜ਼ਿਲਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾ ਰਿਹਾ ਹੋਰ ਮਜਬੂਤ, ਐਮਰਜੇਂਸੀ ਸੇਵਾਵਾਂ ਨੂੰ ਕੀਤਾ ਜਾਵੇਗਾ ਹੋਰ ਬਿਹਤਰ -ਡਾ. ਬਲਬੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 23 Nov 2024

Last updated on: Nov 23, 2024, 00:00 IST

ਪੰਜਾਬ ਦੇ ਵਿੱਚ ਡੇਂਗੂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਮੱਦੇਨਜ਼ਰ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਸ਼ਨੀਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕਰਕੇ ਸਿਹਤ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਹਲਕਾ ਤਰਨ ਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਐਸਡੀਐਮ ਤਰਨ ਤਾਰਨ ਸ਼੍ਰੀ ਅਰਵਿੰਦਰ ਪਾਲ ਸਿੰਘ, ਜਿਲੇ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ, ਸੀਨੀਅਰ ਮੈਡੀਕਲ ਅਫਸਰ, ਤਰਨ ਤਾਰਨ ਡਾਕਟਰ ਸਰਬਜੀਤ ਸਿੰਘ ਅਤੇ ਜ਼ਿਲੇ ਦੇ ਸਾਰੇ ਸਿਹਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਮੌਜੂਦ ਰਹੇ।

ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਮੁਲਾਕਾਤ ਕੀਤੀ। ਸਿਹਤ ਮੰਤਰੀ ਵੱਲੋਂ ਵਾਰਡਾਂ ਦੇ ਨਿਰੀਖਣ ਦੌਰਾਨ ਅੱਖਾਂ ਦੇ ਰੋਗ ਤੋਂ ਪੀੜਿਤ ਇੱਕ ਮਹਿਲਾ ਦੀ ਖੁਦ ਜਾਂਚ ਕਰਨ ਦੇ ਨਾਲ ਨਾਲ ਕੁਝ ਮਰੀਜ਼ਾਂ ਦੀਆਂ ਰਿਪੋਰਟਾਂ ਵੀ ਵੇਖੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨਾਗਰਿਕ ਦੀ ਚੰਗੀ ਅਤੇ ਨਿਰੋਈ ਸਿਹਤ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਸਿਹਤ ਸਹੂਲਤਾਂ ਸਬੰਧੀ ਕਈ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਦਾ ਲਾਭ ਪੰਜਾਬ ਦੇ ਹਰ ਤਬਕੇ ਨੂੰ ਮਿਲ ਰਿਹਾ ਹੈ। ਉਹਨਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੂਬੇ ਦੇ ਵਿੱਚ 400 ਦੇ ਕਰੀਬ ਡਾਕਟਰਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ ਅਤੇ ਉਨਾਂ ਨੂੰ ਸਟੇਸ਼ਨ ਅਲਾਟਮੈਂਟ ਵੀ ਜਲਦ ਕਰ ਦਿੱਤੀ ਜਾਵੇਗੀ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ  ਬੁਨਿਆਦੀ ਢਾਂਚੇ ਨੂੰ ਵੀ ਹੋਰ ਮਜਬੂਤ ਕੀਤਾ ਜਾ ਰਿਹਾ ਹੈ। 

ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਅਤੇ ਬਾਕੀ ਸਟਾਫ ਨੂੰ ਹਦਾਇਤ ਕੀਤੀ ਗਈ ਉਹ ਆਪਣੇ ਆਪਣੇ ਖੇਤਰਾਂ ਦੇ ਬੱਚਿਆਂ ਦੀ ਵੀ ਸਿਹਤ ਜਾਂਚ ਨੂੰ ਯਕੀਨੀ ਬਣਾਉਣ।ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਹੱਦੀ ਖੇਤਰ ਦੀਆਂ ਸਿਹਤ ਸੰਸਥਾਵਾਂ ਨੂੰ ਵੀ ਮਜਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਦੂਰ ਦਰਾਜ ਪਿੰਡਾਂ ਦੇ ਵਿੱਚ ਰਹਿ ਰਹੇ ਨਾਗਰਿਕਾਂ ਨੂੰ ਵੀ ਬਣਦੀਆਂ ਸਿਹਤ ਸਹੂਲਤਾਂ ਮਿਲ ਸਕਣ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਦੇ ਵਿੱਚ ਦਵਾਈਆਂ ਦੀ ਪੂਰਤੀ ਨਿਰੰਤਰ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਜ਼ਿਲਾ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ, ਸੀਐਚਸੀ, ਪੀਐਚਸੀ ਦਾ ਸਟਾਫ ਮਰੀਜ਼ਾਂ ਪਾਸੋ ਫੀਡਬੈਕ ਜਰੂਰ ਲੈਣ।ਸਿਵਲ ਹਸਪਤਾਲ ਵਿਖੇ ਸੁਰੱਖਿਆ ਵਿਵਸਥਾ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਮੰਤਰੀ ਵਲੋਂ ਐਸ.ਐਸ.ਪੀ. ਤਰਨ ਤਾਰਨ ਨੂੰ ਸਿਵਲ ਹਸਪਤਾਲ ਵਿਖੇ ਗਸ਼ਤ ਵਧਾਉਣ ਦੇ ਨਾਲ-ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ  ਲਈ ਸੀ.ਸੀ.ਟੀ.ਵੀ. ਕੈਮਰੇ ਲਾਉਣ ਲਈ ਵੀ ਕਿਹਾ।

ਸਿਹਤ ਮੰਤਰੀ ਵਲੋਂ ਡਾਕਟਰਾਂ ਨਾਲ ਮੀਟਿੰਗ ਦੌਰਾਨ ਜਿੱਥੇ ਸਿਹਤ ਸਹੂਲਤਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨ ਦੇ ਨਿਰਦੇਸ਼ ਦਿੱਤੇ ਗਏ ਉੱਥੇ ਹੀ ਉਨ੍ਹਾਂ ਵੈਕਟਰ ਬੋਰਨ ਬਿਮਾਰੀਆਂ ਦੇ ਟਾਕਰੇ ਲਈ ਪੁਖਤਾ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ।ਇਥੇ ਵਰਨਣਯੋਗ ਹੈ ਕਿ ਡੇਂਗੂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਬਾਰੇ ਡਾਕਟਰ ਬਲਵੀਰ ਸਿੰਘ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਵਿੱਚ ਜਾ ਕੇ ਖੁਦ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਇਸ ਬਿਮਾਰੀ ਦੀ ਰੋਕਥਾਮ ਕੀਤੀ ਜਾ ਸਕੇ। 

ਡਾਕਟਰ ਬਲਬੀਰ ਸਿੰਘ ਵੱਲੋਂ ਜਿੱਥੇ ਸਰਕਾਰੀ ਹਸਪਤਾਲ ਦੇ ਵੱਖ-ਵੱਖ ਵਾਰਡਾ ਦਾ ਦੌਰਾ ਕਰਕੇ ਹਸਪਤਾਲ ਵਿਖੇ ਦਿੱਤੀਆ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਉਥੇ ਨਾਲ ਹੀ ਉਹਨਾਂ ਨੇ ਹਸਪਤਾਲ ਚ ਦਾਖਲ ਮਰੀਜ਼ਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ।ਡਾਕਟਰ ਬਲਬੀਰ ਨੇ ਦੱਸਿਆ ਮਨੁੱਖੀ ਜਾਨ ਬਹੁਤ ਹੀ ਕੀਮਤੀ ਹੈ ਅਤੇ ਉਹਨਾਂ ਦਾ ਮਕਸਦ ਹੈ ਕਿ ਕੋਈ ਵੀ ਜਾਨ ਡੇਂਗੂ ਕਾਰਨ ਨਾ ਗਵਾਈ ਜਾਵੇ। ਉਹਨਾਂ ਕਿਹਾ ਕਿ ਫੀਲਡ ਸਟਾਫ ਵੱਲੋਂ ਪਿੰਡਾਂ ਦੇ ਵਿੱਚ ਫੀਵਰ ਸਰਵੇ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸ਼ੱਕੀ ਮਰੀਜ਼ਾਂ ਦੀ ਭਾਲ ਕਰਕੇ ਉਹਨਾਂ ਦਾ ਸਮੇਂ ਸਿਰ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਤਿੰਦਰ ਸਿੰਘ ਗਿੱਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਭਗਤ, ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਜ਼ਿਲਾ ਐਪੀਡਮੋਲੋਜਿਸਟ ਡਾ. ਸਿਮਰਨ ਕੌਰ, ਡਾ. ਸੁਖਜਿੰਦਰ ਸਿੰਘ, ਜ਼ਿਲਾ ਟੀ ਬੀ ਅਫਸਰ ਰਾਜਬੀਰ ਸਿੰਘ, ਜ਼ਿਲਾ ਮਾਸ ਮੀਡਿਆ ਅਫਸਰ ਸੁਖਵੰਤ ਸਿੰਘ ਸਿੱਧੂ, ਬਲਾਕ ਐਜੂਕੇਟਰ ਨਵੀਨ ਕਾਲੀਆ, ਬਲਾਕ ਐਜੂਕੇਟਰ ਗੁਰਲਾਲ ਸਿੰਘ, ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਗੁਰਦੇਵ ਸਿੰਘ ਢਿੱਲੋਂ ਮਲਟੀਪਰਪਜ ਹੈਲਥ ਸੁਪਰਵਾਈਜਰ ਮੇਲ ਭੁਪਿੰਦਰ ਸਿੰਘ, ਫਾਰਮੇਸੀ ਅਫਸਰ ਭੁਪਿੰਦਰ ਸਿੰਘ ਮਰਹਾਣਾ, ਨਰਸਿੰਗ ਸਿਸਟਰ ਕਰਮਪਾਲ ਕੌਰ ਅਤੇ ਸਮੂਹ ਸਿਹਤ ਅਮਲਾ ਮੌਜੂਦ ਰਿਹਾ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD