Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ

ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਪੁਰਜ਼ੋਰ ਅਪੀਲ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Nov 2024

Last updated on: Nov 24, 2024, 00:00 IST

ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਯਤਨ ਕੀਤੇ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਦਿੱਤੀ। ਉਹਨਾਂ ਦੱਸਿਆ ਕਿ  ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਨੋਡਲ ਅਫਸਰਾਂ  ਤੋਂ ਇਲਾਵਾ  ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ, ਤਾਂ ਜੋ ਵਾਤਾਵਰਣ ਤੇ ਕੋਈ ਮਾੜਾ ਅਸਰ ਨਾ ਪਵੇ।

ਡਿਪਟੀ ਕਮਿਸ਼ਨਰ ਨੇ ਗੋਨਿਆਣਾ, ਬਧਾਈ, ਕਬਰਵਾਲਾ, ਅਟਾਰੀ, ਜਵਾਹਰੇਵਾਲਾ, ਕਾਲੇਵਾਲਾ ਅਤੇ ਲੱਧੂਵਾਲਾ ਪਿੰਡਾਂ ਦੇ  ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ  ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ  ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ ਤੇ  ਹੀ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਖੇਤਾਂ  ਦੇ ਮਾਲਕਾਂ ਵਿਰੁੱਧ ਸਰਕਾਰ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ.ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਜਰੂਰ ਸੰਪਰਕ ਕਰਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD