Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਚ ਖੇਡ ਸੱਭਿਆਚਾਰ ਨੂੰ ਪੁਨਰ ਸੁਰਜੀਤ ਕਰਨ ਚ ਕੀਤੀ ਪਹਿਲ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਤੇ ਨਾਮਣਾ ਖੱਟਣ ਲਈ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anmol Gagan Mann, Gurpreet Singh GP, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Nov 2024

Last updated on: Nov 24, 2024, 00:00 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਘੋੜ ਸਵਾਰੀ ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਦੌਰਾਨ ਐਮ ਐਲ ਏ ਅਨਮੋਲ ਗਗਨ ਮਾਨ ਅਤੇ ਸੀਨੀਅਰ ਆਪ ਨੇਤਾ ਗੁਰਪ੍ਰੀਤ ਸਿੰਘ ਜੀ ਪੀ ਸਮੇਤ ਸ਼ਮੂਲੀਅਤ ਕੀਤੀ। ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਮੌਕੇ ਆਖਿਆ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਨਾਲ ਸੂਬੇ ਚ ਖੇਡ ਸੱਭਿਆਚਾਰ ਨੂੰ ਪੁਨਰ ਸੁਰਜੀਤ ਕਰਨ ਚ ਪਹਿਲਕਦਮੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਲਈ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਉਨ੍ਹਾਂ ਨੂੰ ਏਸ਼ੀਆਈ ਅਤੇ ਉਲੰਪਿਕਸ ਦੀ ਤਿਆਰੀ ਅਤੇ ਅਭਿਆਸ ਲਈ ਨਕਦ ਰਾਸ਼ੀ ਦੇਣ ਤੋਂ ਇਲਾਵਾ ਮੈਡਲਜਿੱਤ ਕੇ ਆਉਣ ਤੇ ਨਕਦ ਇਨਾਮ ਅਤੇ ਉੱਚ ਸਿਵਲ ਤੇ ਪ੍ਰਸ਼ਾਸਕੀ ਅਹੁਦੇ ਤੇ ਤਾਇਨਾਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਡੇ ਜੀਵਨ ਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ, ਉੱਥੇ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵੀ ਸਭ ਤੋਂ ਵਧੀਆ ਜ਼ਰੀਆ ਹਨ।

ਉਨ੍ਹਾਂ ਕਿਹਾ ਕਿ ਦੇਸ਼ ਦੀ ਕੌਮਾਂਤਰੀ ਮੁਕਾਬਲਿਆਂ ਵਿੱਚ ਪ੍ਰਤੀਨਿਧਤਾ ਕਰਨ ਵਿੱਚ ਉੱਤਰੀ ਰਾਜਾਂ ਦੇ ਖਿਡਾਰੀਆਂ ਵਿੱਚੋਂ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਮਾਣ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਘੋੜ ਸਵਾਰੀ ਪਹਿਲੀ ਵਾਰ ਪਿਛਲੇ ਸਾਲ ਤੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਹਿੱਸਾ ਬਣੀ ਸੀ ਅਤੇ ਇਸ ਵਾਰ ਵੱਖਰੇ ਵੱਖਰੇ ਇਵੈਂਟਸ ਦੌਰਾਨ ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਰਾਜ ਵਿੱਚ ਪਹਿਲੀ ਵਾਰ “ਕਰਾਸ ਕੰਟਰੀ ਈਵੈਂਟ” ਕਰਵਾਇਆ ਗਿਆ ਜੋ ਕਿ ਪਹਿਲਾਂ ਕੇਵਲ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਚ ਹੀ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਪੀ ਪੀ ਐਸ ਨਾਭਾ, ਵਾਈ ਪੀ ਐਸ ਅਤੇ ਬੁੱਢਾ ਦਲ ਦੇ ਪੇਸ਼ੇਵਰ ਘੋੜ ਸਵਾਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਐਮ ਐਲ ਏ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੇ ਯਤਨਾਂ ਤਹਿਤ ਖੇਡਾਂ ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। 

ਆਪ ਆਗੂ ਗੁਰਪ੍ਰੀਤ ਸਿੰਘ ਜੀ ਪੀ ਨੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਆਮਦ ਨਾਲ ਖਿਡਾਰੀਆਂ ਦੇ ਅਤੇ ਪ੍ਰਬੰਧਕਾਂ ਦੇ ਹੌਂਸਲੇ ਬੁਲੰਦ ਹੋਏ ਹਨ। ਇਹਨਾਂ ਖੇਡਾਂ ਦੌਰਾਨ ਘੋੜਸਵਾਰੀ ਦੇ ਵੱਖ-ਵੱਖ ਉਮਰ ਵਰਗ ਅੰਡਰ-14, ਅੰਡਰ-17, ਅੰਡਰ-21 ਅਤੇ ਓਪਨ ਵਰਗ ਦੇ ਖਿਡਾਰੀਆਂ ਅਤੇ ਖਿਡਾਰਨਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ;   ਈਵੈਂਟ: ਕਰਾਸ ਕੰਟਰੀ, ਅੰਡਰ-21, ਵਿੱਚ ਸੁਹਰਸ਼ ਵੱਲੋ ਪਹਿਲਾ ਸਥਾਨ ਅਤੇ ਬੀਰਕੰਵਰ ਸਿੰਘ ਵੱਲੋਂ ਦੂਜਾ ਸਥਾਨ ਹਾਸਲ ਕੀਤਾ ਗਿਆ। 

ਈਵੈਂਟ: ਕਰਾਸ ਕੰਟਰੀ, 21 ਤੋਂ ਉਪਰ, ਸੰਦੀਪ ਸਿੰਘ ਵੱਲੋ ਪਹਿਲਾ ਸਥਾਨ, ਗੁਰਤੇਜ ਸਿੰਘ ਵੱਲੋ ਦੂਜਾ ਸਥਾਨ ਅਤੇ ਸੁਖਪ੍ਰੀਤ ਵੱਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ। ਈਵੈਂਟ: ਫਾਲਟ ਅਤੇ ਆਉਟ ਜੰਪਿੰਗ, ਅੰਡਰ-14, ਵਿੱਚ ਰਾਜਪਾਲ ਸਿੰਘ ਵੱਲੋ ਪਹਿਲਾ ਸਥਾਨ, ਸਮਰਵੀਰ ਵੱਲੋ ਦੂਜਾ ਸਥਾਨ ਅਤੇ ਅਮਰ ਸਿੰਘ ਵੱਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ। ਈਵੈਂਟ: ਫਾਲਟ ਅਤੇ ਆਉਟ ਜੰਪਿੰਗ, ਅੰਡਰ-17, ਵਿੱਚ ਦਾਨਵੀਰ ਸਿੰਘ ਵੱਲੋਂ ਪਹਿਲਾ ਸਥਾਨ, ਬਲਰਾਜ ਸਿੰਘ ਵੱਲੋ ਦੂਜਾ ਸਥਾਨ ਅਤੇ ਬੀਰਕੰਵਰ ਸਿੰਘ ਵੱਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਬੇਗੜਾ, ਘੋੜ ਸਵਾਰੀ ਦੇ ਨੈਸ਼ਨਲ ਖਿਡਾਰੀਆਂ ਦੀਪਇੰਦਰ ਸਿੰਘ ਅਤੇ ਹਰਮਨਦੀਪ ਸਿੰਘ ਖਹਿਰਾ ਵੱਲੋਂ ਤਰੁਨਪ੍ਰੀਤ ਸਿੰਘ ਸੌਂਦ, ਐਮ ਐਲ ਏ ਅਨਮੋਲ ਗਗਨ ਮਾਨ ਤੇ ਆਪ ਆਗੂ ਜੀ ਪੀ ਸਿੰਘ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵੱਲੋਂ ਫਾਰੈਸਟ ਹਿੱਲ ਦੇ ਪ੍ਰਬੰਧਕ ਦਵਿੰਦਰ ਸਿੰਘ ਸੰਧੂ ਦਾ ਇਨ੍ਹਾਂ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਥਾਂ ਉਪਲਬਧ ਕਰਵਾਉਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anmol Gagan Mann , Gurpreet Singh GP , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD