Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਰਪ੍ਰੀਤ ਕੌਰ ਸੰਧੂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਕੰਮਾਂ ਦੀ ਕੀਤੀ ਸਮੀਖਿਆ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 25 Nov 2024

Last updated on: Nov 25, 2024, 00:00 IST

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੀ ਪ੍ਰਧਾਨਗੀ ਹੇਠ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਮੀਟਿੰਗ ਸੋਮਵਾਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ। 

ਉਨ੍ਹਾਂ ਨੇ ਬੈਠਕ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਵਿਭਾਗ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਜ਼ਿਲ੍ਹੇ ਵਿਚ ਹੋਣ ਵਾਲੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਕੰਮਾਂ ਦੀ ਹਫਤਾਵਾਰੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਨੂੰ ਸਵੱਛ ਪਿੰਡ ਬਣਾਇਆ ਜਾ ਸਕੇ।

ਬੈਠਕ ਦੌਰਾਨ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਫਾਜ਼ਿਲਕਾ ਸ੍ਰੀ ਧਰਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 635 ਨਿੱਜੀ ਪਖਾਨੇ ਬਣਾਉਣ ਲਈ ਲਾਭਪਾਤਰੀਆਂ ਦੀ ਪਹਿਚਾਣ ਕੀਤੀ ਗਈ ਹੈ ਅਤੇ ਹਰੇਕ ਨੂੰ 15000 ਰੁਪਏ ਦੀ ਵਿੱਤੀ ਮਦਦ ਆਪਣੇ ਘਰ ਵਿਚ ਪਖਾਨਾ ਬਣਾਉਣ ਲਈ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 81 ਪਿੰਡ ਕਮਿਊਨਿਟੀ ਸੈਨੀਟਰੀ ਕੰਪਲੈਕਸ ਬਣਾਉਣ ਲਈ ਪਹਿਚਾਣੇ ਗਏ ਸਨ ਜਿੰਨ੍ਹਾਂ ਵਿਚੋਂ 29 ਬਣ ਗਏ ਹਨ ਅਤੇ 13 ਦਾ ਕੰਮ ਪ੍ਰਗਤੀ ਅਧੀਨ ਹੈ। 

ਇਸ ਦੇ ਨਿਰਮਾਣ ਤੇ 3 ਲੱਖ ਦੀ ਖਰਚ ਆਉਂਦੀ ਹੈ ਜਿਸ ਵਿਚੋਂ 2.10 ਲੱਖ ਰੁਪਏ ਸਵੱਛ ਭਾਰਤ ਮਿਸ਼ਨ ਤਹਿਤ ਮੁਹਈਆ ਕਰਵਾਏ ਗਏ ਹਨ। ਇਸੇ ਤਰਾਂ ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਵਿਚ ਠੋਸ ਕਚਰੇ ਦੇ ਪ੍ਰਬੰਧਨ ਲਈ ਪਿੱਟ ਬਣਾਏ ਜਾ ਰਹੇ ਹਨ। ਇਸੇ ਤਰਾਂ ਤਰਲ ਕਚਰਾ ਪ੍ਰਬੰਧਨ ਲਈ ਵੀ ਜਿਲ਼੍ਹੇ ਦੇ 57 ਪਿੰਡਾਂ ਲਈ 6.49 ਕਰੋੜ ਰੁਪਏ ਸਰਕਾਰ ਨੇ ਦਿੱਤੇ ਹਨ। ਇਸੇ ਤਰਾਂ ਪਿੰਡਾਂ ਵਿਚ ਪਲਾਸਟਿਕ ਕਚਰੇ ਦੀ ਸੰਭਾਲ ਲਈ ਤਿੰਨ ਬਲਾਕ ਪੱਧਰੀ ਯੁਨਿਟ ਬਣ ਰਹੇ ਹਨ ਜਿਸ ਵਿਚੋਂ ਜਲਾਲਾਬਾਦ ਅਤੇ ਅਬੋਹਰ ਬਲਾਕ ਦਾ ਯੁਨਿਟ ਬਣ ਗਿਆ ਹੈ।

ਇਸ ਹਰੇਕ ਦੇ ਨਿਰਮਾਣ ਤੇ ਸਰਕਾਰ 13.65 ਲੱਖ ਰੁਪਏ ਖਰਚ ਕਰ ਰਹੀ ਹੈ। ਇਸੇ ਤਰਾਂ 500 ਤੋਂ ਘੱਟ ਆਬਾਦੀ ਵਾਲੇ ਪਿੰਡਾਂ ਵਿਚ ਗੰਦੇ ਪਾਣੀ ਦੇ ਨਿਪਟਾਰੇ ਲਈ ਸੋਕ ਪਿੱਟ ਬਣਾਉਣ ਦੇ ਪ੍ਰੋਜੈਕਟ ਤਿਆਰ ਕਰਨ ਸਬੰਧੀ ਵੀ ਬੈਠਕ ਵਿਚ ਚਰਚਾ ਕੀਤੀ ਗਈ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਅਬੋਹਰ ਅਮਰਪ੍ਰੀਤ ਸਿੰਘ ਭੱਠਲ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਸ੍ਰੀ ਰਾਜੇਸ਼ ਗ੍ਰੋਵਰ, ਐਸਡੀਓ ਮਨਪ੍ਰੀਤ ਕੰਬੋਜ, ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD