Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹੇ ਅੰਦਰ 28 ਨਵੰਬਰ ਨੂੰ ਮਨਾਇਆ ਜਾ ਰਿਹਾ ਨੈਸ਼ਨਲ ਡੀ-ਵਾਰਮਿੰਗ ਡੇ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ - ਸਿਵਲ ਸਰਜਨ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 25 Nov 2024

Last updated on: Nov 25, 2024, 00:00 IST

ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ 28 ਨਵੰਬਰ ਨੂੰ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੀ ਇਹ ਦਿਨ ਮਨਾਇਆ ਜਾਵੇਗਾ, ਜਿਸ ਦਾ ਸਿਵਲ ਸਰਜਨ ਡਾ. ਤਰਸੇਮ ਸਿੰਘ ਵੱਲੋਂ ਅੱਜ ਪੋਸਟਰ ਰਿਲੀਜ਼ ਕੀਤਾ ਗਿਆ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ 28 ਨਵੰਬਰ ਨੂੰ ਮਨਾਏ ਜਾ ਰਹੇ ਨੈਸ਼ਨਲ ਡੀ - ਵਾਰਮਿੰਗ ਡੇ ਤਹਿਤ ਐਲਬੈਂਡਾਜ਼ੋਲ ਦੀ ਗੋਲੀ 28 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਖੁਆਈ ਜਾਣੀ ਹੈ। 

ਇਹ ਦਵਾਈ ਦੁਪਹਿਰ ਦੇ ਖਾਣੇ ਤੋਂ ਬਾਅਦ ਹੀ ਬੱਚਿਆਂ ਨੂੰ ਦਿੱਤੀ ਜਾਵੇ। ਗੋਲੀ ਬਿਲਕੁਲ ਵੀ ਖਾਲੀ ਪੇਟ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਬੱਚੇ ਖਾਣਾ ਖਾਣ ਅਤੇ ਹੋਰ ਚੀਜ਼ਾਂ ਖਾਣ ਤੋਂ ਪਹਿਲਾਂ ਆਪਣੇ ਹੱਥ ਚੰਗੀ ਤਰ੍ਹਾਂ ਨਹੀਂ ਧੋਂਦੇ, ਜਿਸ ਕਾਰਨ ਉਨ੍ਹਾਂ ਨੂੰ ਪੇਟ ਦੀਆਂ ਬਿਮਾਰੀਆਂ ਆਸਾਨੀ ਨਾਲ ਲੱਗ ਜਾਂਦੀਆਂ ਹਨ। ਇਸ ਕਾਰਨ ਕਰਕੇ ਸਿਹਤ ਵਿਭਾਗ 1 ਤੋਂ 19 ਸਾਲ ਦੀ ਉਮਰ ਦੇ ਸਾਰੇ ਸਕੂਲੀ ਬੱਚਿਆਂ ਨੂੰ ਸਾਲ ਵਿੱਚ ਦੋ ਵਾਰ ਕੀੜੇ ਮਾਰਨ ਦੀਆਂ ਗੋਲੀਆਂ ਦਿੰਦਾ ਹੈ।

ਜਿਨ੍ਹਾਂ ਬੱਚਿਆਂ ਦੇ ਪੇਟ ਵਿੱਚ ਕੀੜੇ ਨਹੀਂ ਹੁੰਦੇ, ਉਨ੍ਹਾਂ ਨੂੰ ਖੂਨ ਦੀ ਵੀ ਕਮੀ ਨਹੀਂ ਹੋਵੇਗੀ ਅਤੇ ਜੇਕਰ ਬੱਚਾ ਚੰਗਾ ਖਾਵੇ ਤਾਂ ਉਹ ਚੰਗੀ ਸਿਹਤ ਦੇ ਨਾਲ-ਨਾਲ ਚੰਗੀ ਪੜ੍ਹਾਈ ਵੀ ਕਰੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 28 ਨਵੰਬਰ ਨੂੰ ਬਲਾਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਕੀੜੇ ਮਾਰਨ ਦੀਆਂ ਗੋਲੀਆਂ ਖੁਆਈਆਂ ਜਾਣਗੀਆਂ, ਜਿਹੜੇ ਬੱਚੇ ਦਵਾਈ ਲੈਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ ਇਹ ਦਵਾਈ 5 ਦਸੰਬਰ ਨੂੰ ਮੋਪ-ਅੱਪ ਵਾਲੇ ਦਿਨ ਦਿੱਤੀ ਜਾਵੇਗੀ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਜੂ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਵਪਨਜੀਤ ਕੌਰ, ਡਾ. ਜਤਿੰਦਰ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ, ਸਕੂਲ ਹੈਲਥ ਕੋਅਡੀਨੇਟਰ ਕਿਰਨਜੀਤ ਕੌਰ, ਪ੍ਰਿਅੰਕਾ ਕੰਬੋਜ ਤੇ ਗੁਰਮਿੰਦਰ ਹਾਜ਼ਰ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD