Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ 1 ਕਿਲੋ 20 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ - ਸਰਤਾਜ ਸਿੰਘ ਚਾਹਲ

ਐਸ.ਐਸ.ਪੀ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ, 10 ਕਿਲੋ ਭੁੱਕੀ, ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 25 Nov 2024

Last updated on: Nov 25, 2024, 00:00 IST

ਪੁਲਿਸ ਲਾਈਨ ਸੰਗਰੂਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਥਾਣਾ ਸ਼ੇਰਪੁਰ ਦੇ ਏਰੀਏ ਵਿੱਚ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਇੱਕ ਕਿਲੋ 20 ਗ੍ਰਾਮ ਹੈਰੋਇਨ, 10 ਕਿਲੋ ਭੁੱਕੀ ਚੂਰਾ ਪੋਸਤ , 4.15 ਲੱਖ ਰੁਪਏ ਡਰੱਗ ਮਨੀ, ਇੱਕ ਕਾਰ ਅਤੇ ਇੱਕ ਸਕੂਟਰੀ ਬਰਾਮਦ ਕਰਵਾਈ ਗਈ ਹੈ। ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਵੇਂ ਵਿਅਕਤੀਆਂ ਵਿੱਚੋਂ ਇੱਕ ਦੇ ਖਿਲਾਫ 9 ਮੁਕੱਦਮੇ ਦਰਜ ਹਨ ਜਦਕਿ ਦੂਜੇ ਵਿਅਕਤੀ ਖਿਲਾਫ 2 ਮੁਕੱਦਮੇ ਦਰਜ ਹਨ।

ਸ਼੍ਰੀ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਮਨਦੀਪ ਸਿੰਘ ਕਪਤਾਨ ਪੁਲਿਸ ਸਬ ਡਵੀਜ਼ਨ ਧੂਰੀ ਦੀ ਸੁਪਰਵੀਜ਼ਨ ਹੇਠ ਮਿਤੀ 22 ਨਵੰਬਰ 2024 ਨੂੰ ਇੰਸਪੈਕਟਰ ਬਲਵੰਤ ਸਿੰਘ ਮੁੱਖ ਅਫਸਰ ਥਾਣਾ ਸ਼ੇਰਪੁਰ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸਾਂ ਦੇ ਸੰਬੰਧ ਵਿੱਚ ਟੀ-ਪੁਆਇੰਟ ਬੜੀ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਵਿੰਦਰ ਸਿੰਘ ਉਰਫ ਗੱਗੀ ਪੁੱਤਰ ਰਜਿੰਦਰ ਸਿੰਘ ਵਾਸੀ ਟਿੱਬਾ (ਸ਼ੇਰਪੁਰ) ਅਤੇ ਹਰਦੀਪ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਵਾਸੀ ਸੁਨਾਮੀ ਪੱਤੀ (ਲੌਂਗੋਵਾਲ) ਕਾਰ ਨੰਬਰ ਪੀਬੀ 11 ਡਬਲਿਊ 4205 ਮਾਰਕਾ ਆਈ-20 ਵਿੱਚ ਸਵਾਰ ਹੋ ਕੇ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਭੁੱਕੀ ਚੂਰਾ ਪੋਸਤ ਪਿੰਡਾਂ ਵਿੱਚ ਗਾਹਕਾਂ ਨੂੰ ਸਪਲਾਈ ਕਰਨ ਲਈ ਜਾ ਰਹੇ ਹਨ।

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੁਖਬਰ ਖਾਸ ਦੀ ਇਤਲਾਹ ਉੱਤੇ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 88 ਮਿਤੀ 22 ਨਵੰਬਰ 2024 ਅ/ਧ 15, 21/61/85 ਐਨ.ਡੀ.ਪੀ.ਐਸ ਐਕਟ ਥਾਣਾ ਸ਼ੇਰਪੁਰ ਬਰਖਿਲਾਫ ਦਵਿੰਦਰ ਸਿੰਘ ਉਰਫ ਗੱਗੀ ਅਤੇ ਹਰਦੀਪ ਸਿੰਘ ਉਕਤਾਨ ਦਰਜ ਕਰਕੇ ਐਸ.ਟੀ.ਐਫ ਦੀ ਟੀਮ ਨਾਲ ਸਾਂਝੀ ਵਿਉਂਤਬੰਦੀ ਬਣਾ ਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਇੱਕ ਕਿਲੋ 20 ਗ੍ਰਾਮ ਹੈਰੋਇਨ, 10 ਕਿਲੋ ਭੁੱਕੀ ਚੂਰਾ ਪੋਸਤ, 4 ਲੱਖ 15 ਹਜ਼ਾਰ ਡਰੱਗ ਮਨੀ, ਇੱਕ ਕਾਰ ਮਾਰਕਾ ਆਈ 20 ਨੰਬਰ ਪੀਬੀ 11 ਡਬਲਿਊ 4205 ਅਤੇ ਇੱਕ ਸਕੂਟਰੀ ਬਰਾਮਦ ਕਰਵਾਈ ਗਈ।

ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇੱਥੇ ਇਹ ਗੱਲ ਸਾਹਮਣੇ ਆਈ ਕਿ ਕਥਿਤ ਦੋਸ਼ੀਆਂ ਦਾ ਅਪਰਾਧਕ ਪਿਛੋਕੜ ਹੈ ਅਤੇ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ ਗੱਗੀ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਵੱਖ-ਵੱਖ ਜੁਰਮਾਂ ਤਹਿਤ 9 ਮੁਕੱਦਮੇ ਅਤੇ ਕਥਿਤ ਦੋਸ਼ੀ ਹਰਦੀਪ ਸਿੰਘ ਖਿਲਾਫ 2 ਮੁਕੱਦਮੇ ਦਰਜ ਹਨ। ਉਹਨਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨਾਂ ਪਾਸੋਂ ਪੁੱਛਗਿਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD