Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧੁੰਦ ਦੇ ਮੱਦੇਨਜ਼ਰ ਸੜਕਾਂ ਨੂੰ ਹਾਦਸਾ-ਰਹਿਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣ - ਰਾਜੇਸ਼ ਧੀਮਾਨ

ਸਬੰਧਿਤ ਵਿਭਾਗਾਂ ਨੂੰ ਵੱਖ ਵੱਖ ਦਿਸ਼ਾ-ਨਿਰਦੇਸ਼ ਕੀਤੇ ਜਾਰੀ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 25 Nov 2024

Last updated on: Nov 25, 2024, 00:00 IST

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਬਣਦੇ 'ਬਲਾਇੰਡ ਸਪਾਟ' ਤੁਰੰਤ ਠੀਕ ਕੀਤੇ ਜਾਣ, ਤਾਂ ਜੋ ਹਾਦਸਿਆਂ ਕਰਕੇ ਕੀਮਤੀ ਮਨੁੱਖੀ ਜਾਨਾਂ ਅਜਾਈਂ ਨਾ ਜਾਣ। ਅੱਜ ਇਥੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਆਵਾਜਾਈ ਲਈ ਸੁਰੱਖਿਅਤ ਸੜਕਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। 

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੱਦੇਨਜ਼ਰ ਬਲਾਇੰਡ ਸਪਾਟ ਠੀਕ ਕਰਨ ਦੇ ਨਾਲ-ਨਾਲ ਸੜਕਾਂ ਕਿਨਾਰੇ ਚਿੱਟੀ ਪੱਟੀ, ਕੈਟ ਆਈ ਰਿਫਲੈਕਟਰ, ਝੰਡੇ ਲਗਾਉਣ ਸਮੇਤ  ਸਾਈਕਲਾਂ, ਰੇਹੜੀਆਂ ਤੇ ਟਰਾਲੀਆਂ ਦੇ ਪਿਛਲੇ ਪਾਸੇ ਰਿਫਲੈਕਟਰ ਜ਼ਰੂਰ ਲਗਾਏ ਜਾਣ ਅਤੇ ਸੜਕਾਂ ਦੇ ਕਿਨਾਰੇ ਖੜ੍ਹੇ ਦਰੱਖ਼ਤਾਂ ਦੀਆਂ ਟਾਹਣੀਆਂ ਛਾਂਗੀਆਂ ਜਾਣ। ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਦੋਪਹੀਆ ਵਾਹਨਾਂ 'ਤੇ ਸਾਈਡ ਮਿਰਰ ਵੀ ਲਗਾਏ ਜਾਣੇ ਯਕੀਨੀ ਬਣਾਏ ਜਾਣ। 

ਇਸ ਤੋਂ ਬਿਲਾਵਾ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਕਰਨ ਲਈ ਨਗਰ ਕੌਂਸਲਾਂ ਤੇ ਹੋਰ ਸਬੰਧਿਤ ਵਿਭਾਗਾਂ ਨੂੰ ਸੜਕਾਂ ਦੇ ਕਿਨਾਰੇ ਕੀਤੇ ਨਾਜਾਇਜ਼ ਕਬਜ਼ੇ ਵੀ ਛੁਡਵਾਉਣ ਲਈ ਕਿਹਾ ਗਿਆ। ਉਨ੍ਹਾਂ ਲੋਕਾਂ ਨੂੰ ਸੜਕੀ ਨੇਮਾਂ ਬਾਰੇ ਜਾਗਰੂਕ ਕਰਨ ਸਮੇਤ ਪੰਜਾਬ ਸਰਕਾਰ ਦੀ ਫ਼ਰਿਸ਼ਤੇ ਸਕੀਮ, ਜਿਸ 'ਚ ਸੜਕ ਹਾਦਸੇ 'ਚ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਦਾ ਸਨਮਾਨ ਕੀਤਾ ਜਾਂਦਾ ਹੈ, ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ।

 ਇਸ ਤੋਂ ਇਲਾਵਾ ਉਨ੍ਹਾਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਨਾ ਕਰਨ ਸਮੇਤ ਨਾਬਾਲਗਾਂ ਵੱਲੋਂ ਡਰਾਈਵਿੰਗ ਕਰਨ ਵਿਰੁੱਧ ਵੀ ਸਖ਼ਤੀ ਵਰਤਣ ਦੇ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਸੜਕ ਸੁਰੱਖਿਆ ਕਮੇਟੀ ਦੇ ਮੈਂਬਰਾਂ ਵੱਲੋਂ ਸੜਕਾਂ ਨੂੰ ਸੁਰੱਖਿਅਤ ਕਰਨ ਸਬੰਧੀ ਆਪਣੇ ਵਡਮੁੱਲੇ ਸੁਝਾਅ ਵੀ ਦਿੱਤੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਡੀ.ਐਸ.ਪੀ ਸੁਰਿੰਦਰ ਚਾਂਦ, ਤਹਿਸੀਲਦਾਰ ਨਵਾਂਸ਼ਹਿਰ ਪ੍ਰਵੀਨ ਛਿੱਬਰ, ਤਹਿਸੀਲਦਾਰ ਬੰਗਾ ਰਮਨਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD