Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪੁਲਿਸ ਅਤੇ ਏ.ਜੀ.ਟੀ.ਐਫ ਪੰਜਾਬ ਨੇ ਸਾਂਝੇ ਓਪਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਹੋਣ ਵਾਲੇ ਇੱਕ ਵੱਡੇ ਅਪਰਾਧ ਨੂੰ ਵਾਪਰਨ ਤੋਂ ਰੋਕਿਆ

ਦਿੱਲੀ ਆਧਾਰਿਤ ਗੈਂਗਸਟਰ ਮਡਿਊਲ ਦੇ ਤਿੰਨ ਗੁਰਗੇ ਕੀਤੇ ਗ੍ਰਿਫਤਾਰ

Crime News Punjab, Punjab Police, Police, Crime News, Amritsar Police, Amritsar, SAS Nagar, SAS Nagar Police, Mohali, Mohali Police, SAS Nagar Mohali, Anti Gangster Task Force, AGTF

Web Admin

Web Admin

5 Dariya News

ਅੰਮ੍ਰਿਤਸਰ , 25 Nov 2024

Last updated on: Nov 25, 2024, 00:00 IST

ਇੱਕ ਸਾਂਝਾ ਓਪਰੇਸ਼ਨ ਕਰਦਿਆਂ ਜ਼ਿਲ੍ਹਾ ਐੱਸ.ਏ.ਐੱਸ.ਨਗਰ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਸਹਿਯੋਗ ਨਾਲ ਦਿੱਲੀ ਅਧਾਰਿਤ ਗੈਂਗਸਟਰ ਮਨਜੀਤ ਮਾਹਲ ਜੋ ਕਿ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਇਕ ਅਪਰਾਧਿਕ ਮਡਿਊਲ ਨੂੰ ਖਤਮ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਪੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਸ਼੍ਰੀ ਦੀਪਕ ਪਾਰਿਕ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐੱਸ.ਏ.ਐੱਸ .ਨਗਰ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ਼੍ਰੀ ਗੋਰਵ ਯਾਦਵ, ਆਈ.ਪੀ.ਐਸ ਅਤੇ ਡੀ.ਆਈ.ਜੀ ਰੋਪੜ ਰੇਂਜ, ਸ਼੍ਰੀਮਤੀ ਨਿਲੰਬਰੀ ਜਗਦਲੇ ਦੀ ਅਗਵਾਈ ਹੇਠ ਬਣਾਈ ਗਈ ਟੀਮ ਵੱਲੋਂ ਇਸ ਗਿਰੋਹ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਟੀਮ ਵਿੱਚ ਕਪਤਾਨ ਪੁਲਿਸ (ਦਿਹਾਤੀ) ਸ੍ਰੀ ਮਨਪ੍ਰੀਤ ਸਿੰਘ,ਉਪ ਕਪਤਾਨ ਪੁਲਿਸ (ਡੇਰਾਬੱਸੀ) ਸ੍ਰੀ ਬਿਕਰਮ ਸਿੰਘ ਬਰਾੜ ਅਤੇ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਐਸ.ਆਈ ਸੁਰਜੀਤ ਸਿੰਘ ਅਤੇ ਇਹਨਾਂ ਦੇ ਸਾਥੀ ਕਰਮਚਾਰੀ ਮੌਜੂਦ ਸਨ।

ਗ੍ਰਿਫਤਾਰ ਕੀਤੇ ਗਏ ਵਿਅਕਤੀ:-

1. ਇਕਬਾਲ ਸਿੰਘ ਉਰਫ ਵਿਨੈ ਵਾਸੀ ਕਰਾਡੀ ਸੁਲੇਮਾਨ ਨਗਰ, ਨਵੀਂ ਦਿੱਲੀ।

2. ਗੁਲਸ਼ਨ ਕੁਮਾਰ ਉਰਫ ਮੋਨੂੰ ਉਰਫ ਲੈਫਟੀ ਵਾਸੀ ਪੀਰਾਗਾਂਧੀ ਕੈਂਪ, ਨਵੀਂ ਦਿੱਲੀ।

3. ਸਤੀਸ਼ ਕੁਮਾਰ ਵਾਸੀ ਮੋਹਕਮਪੁਰ, ਅੰਮ੍ਰਿਤਸਰ।

ਬਰਾਮਦਗੀ:-

1. 2 ਪਿਸਟਲ 30 ਬੋਰ ਅਤੇ 18 ਜਿੰਦਾ ਕਾਰਤੂਸ

2. 1 ਕਾਲੇ ਰੰਗ ਦੀ (ਸਕਾਰਪਿਓ ਕਾਰ ਨੰ: ਡੀ.ਐਲ-8ਸੀ-ਏ.ਟੀ-8518) ਜੋ ਕਿ ਪਾਰਕਸੀ ਪਤਨੀ ਹੀਵਾ ਸਿੰਘ ਵਾਸੀ ਮਕਾਨ ਨੰ: 57 ਬੀ, ਹਸਤਸਲ ਪਿੰਡ ਉੱਤਮ ਨਗਰ, ਪੱਛਮੀ ਦਿੱਲੀ, ਪਿੰਨ ਕੋਡ: 110059) ਦੇ ਨਾਮ ਤੇ ਹੈ।

ਗ੍ਰਿਫਤਾਰੀ ਦਾ ਵੇਰਵਾ:-

1. ਇਕਬਾਲ ਸਿੰਘ ਅਤੇ ਗੁਲਸ਼ਨ ਕੁਮਾਰ ਨੂੰ ਪਿੰਡ ਦੱਪਰ ਜ਼ਿਲ੍ਹਾ ਐੱਸ.ਏ.ਐੱਸ .ਨਗਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਗਿਆ।

2. ਸਤੀਸ਼ ਕੁਮਾਰ ਨੂੰ ਉਕਤ ਇਕਬਾਲ ਸਿੰਘ ਅਤੇ ਗੁਲਸ਼ਨ ਕੁਮਾਰ ਦੇ ਖੁਲਾਸੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ।

ਅਪਰਾਧਿਕ ਪਿਛੋਕੜ:-

ਮੁੱਢਲੀ ਪੁੱਛਗਿਛ ਤੋਂ ਪਤਾ ਲੱਗਾ ਹੈ ਕਿ ਗ੍ਰਿਫਤ ਵਿੱਚ ਲਏ ਗਏ ਵਿਅਕਤੀ ਕਿਸੇ ਹਾਈ-ਪ੍ਰੋਫਾਇਲ ਅਪਰਾਧ ਨੂੰ ਅੰਜਾਮ ਦੇਣ ਲਈ ਪੰਜਾਬ ਵਿੱਚ ਦਾਖਲ ਹੋਏ ਸਨ। ਜੋ ਇਹਨਾਂ ਤਿੰਨਾ ਗ੍ਰਿਫਤਾਰ ਕੀਤੇ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ, ਜਿਹਨਾਂ ਦੇ ਖਿਲਾਫ ਹਰਿਆਣਾ ਅਤੇ ਦਿੱਲੀ ਵਿੱਚ ਵੀ ਕਈ ਸੰਗੀਨ ਅਪਰਾਧਾਂ ਦੇ ਮਾਮਲੇ ਦਰਜ ਹਨ।

ਮੁਕੱਦਮਾ ਨੰਬਰ 173 ਮਿਤੀ 24-11-2024 ਅ/ਧ 25(6) (7) ਥਾਣਾ ਲਾਲੜੂ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਮਨਜੀਤ ਸਿੰਘ ਮਾਹਲ ਦੇ ਲਿੰਕਾਂ ਦਾ ਪਰਦਾਫਾਸ਼ ਕਰਨ ਲਈ ਅਤੇ ਹੋਰ ਸਾਥੀਆਂ ਦੀ ਭਾਲ ਕਰਨ ਲਈ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Amritsar Police , Amritsar , SAS Nagar , SAS Nagar Police , Mohali , Mohali Police , SAS Nagar Mohali , Anti Gangster Task Force , AGTF

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD