Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਾਲਜੀਤ ਸਿੰਘ ਭੁੱਲਰ ਵਲੋਂ ਜ਼ਿਲ੍ਹਾ ਜੇਲ੍ਹ ਨਾਭਾ ਦੇ ਪੈਟਰੋਲ ਪੰਪ ਦਾ ਉਦਘਾਟਨ

ਬੰਦੀਆਂ ਦੇ ਪੁਨਰਵਸੇਬੇ ’ਚ ਸਹਾਈ ਹੋਣਗੇ ਜੇਲ੍ਹ ਵਿਭਾਗ ਵੱਲੋਂ ਲਗਾਏ ਜਾ ਰਹੇ ਪੈਟਰੋਲ ਪੰਪ : ਲਾਲਜੀਤ ਸਿੰਘ ਭੁੱਲਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurdev Singh Dev Maan

Web Admin

Web Admin

5 Dariya News

ਨਾਭਾ/ਪਟਿਆਲਾ , 25 Nov 2024

Last updated on: Nov 25, 2024, 00:00 IST

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ ਦਾ ਵਰਚੂਅਲ ਤੌਰ ਤੇ ਉਦਘਾਟਨ ਵੀ ਕੀਤਾ। ਸਮਾਗਮ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਐਸ.ਐਸ ਸੈਣੀ ਅਤੇ ਆਈ.ਓ.ਸੀ. ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ ਸੁਭਾਸ਼ ਐਮ ਤੁਮਨੇ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਬੰਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰਲੀਆਂ ਜੇਲ੍ਹਾਂ ਦੇ ਬਾਹਰ 8 ਪੈਟਰੋਲ ਪੰਪ ਵੀ ਲਗਾਏ ਜਾ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਪਟਿਆਲਾ ਵਿਖੇ 6 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਦੋ ਹੋਰ ਪੈਟਰੋਲ ਪੰਪ ਨਾਭਾ ਤੇ ਫ਼ਾਜ਼ਿਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਨੂੰ ਹਰੇਕ ਪੈਟਰੋਲ ਪੰਪ ਤੋਂ ਤਕਰੀਬਨ 5 ਲੱਖ ਰੁਪਏ ਪ੍ਰਤੀ ਮਹੀਨਾ ਆਮਦਨ ਹੋ ਰਹੀ ਹੈ ਤੇ ਇਹ ਪੈਸਾ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾ ਰਹੇ ਹਨ।  

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। 

ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਬੰਦੀਆਂ ਦੇ ਪੁਨਰਵਸੇਬੇ ਵਿੱਚ ਵੀ ਸਹਾਈ ਹੋਵੇਗਾ। ਇਸ ਮੌਕੇ ਉਨ੍ਹਾਂ ਪਹਿਲੀ ਗੱਡੀ ਵਿੱਚ ਤੇਲ ਪਵਾਕੇ ਪੈਟਰੋਲ ਪੰਪ ਦੀ ਰਸਮੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ।

ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਵਿਨੇ ਅਗਰਵਾਲ, ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਡੀਐਸਪੀ ਮਨਦੀਪ ਕੌਰ, ਐਚ.ਐਸ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurdev Singh Dev Maan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD