Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 26 Nov 2024

Last updated on: Nov 26, 2024, 00:00 IST

ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ ਆਈ ਟਵੰਟੀ ਰੰਗ ਚਿੱਟਾ ਨੰਬਰੀ ਪੀ.ਬੀ.03-ਏ.ਕਿਊ.-7072 ਸਮੇਤ ਕਾਬੂ ਕਰਕੇ ਉਸ ਪਾਸੋ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਜਾਣਕਾਰੀ ਦਿੰਦਿਆਂ ਸ੍ਰੀ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸ:ਡ ਸਿਟੀ  ਨੇ ਦੱਸਿਆ ਪੁਲਿਸ ਨੂੰ ਮਿਲੀ ਖੁਫੀਆ ਜਾਣਕਾਰੀ ਕਿ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਖੰਨਾ ਜ਼ਿਲ੍ਹਾ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਉਕਤ ਕਾਰ ਵਿੱਚ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਲਈ ਮੋਗਾ ਸ਼ਹਿਰ ਆਇਆ ਹੈ ਅਤੇ ਇਹ ਇਸ ਸਮੇਂ ਉਕਤ ਕਾਰ ਵਿੱਚ ਸਵਾਰ ਹੋ ਕੇ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਵਿੱਚ ਖੜ੍ਹਾ ਹੈਰੋਇਨ ਸਪਲਾਈ ਕਰਨ ਲਈ ਕਿਸੇ ਦੀ ਉਡੀਕ ਕਰ ਰਿਹਾ ਹੈ। 

ਇਸ ਸੂਚਨਾ ਦੇ ਆਧਾਰ ਉਪਰ ਏ.ਐਸ.ਆਈ. ਗੁਰਜੀਤ ਸਿੰਘ ਨੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਵਾਇਆ।ਮੁਕੱਦਮਾ ਦੀ ਅਗਲੀ ਤਫਤੀਸ਼ ਸੁਖਵਿੰਦਰ ਸਿੰਘ ਵੱਲੋਂ ਕੀਤੀ ਗਈ,ਜਿੰਨ੍ਹਾ ਵੱਲੋ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਵੱਲੋ ਦੱਸੀ ਜਗ੍ਹਾ ਗਲੋਰੀਅਸ ਸਕੂਲ ਵਾਲੀ ਗਲੀ ਬਸਤੀ ਗੋਬਿੰਦਗੜ੍ਹ ਮੋਗਾ ਰੇਡ ਕਰਕੇ ਚਮਕੌਰ ਸਿੰਘ ਉਰਫ ਗੋਰਾ ਉਰਫ ਗੁਰਪ੍ਰੀਤ ਸਿੰਘ ਨੂੰ  ਉਕਤ ਕਾਰ ਸਮੇਤ ਕਾਬੂ ਕੀਤਾ। ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਦੇ ਗੇਅਰ ਬਾਕਸ ਪਾਸੋਂ ਇੱਕ ਮੋਮੀ ਲਿਫਾਫੇ ਵਿੱਚ ਪਾਈ 1 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੇ ਦੋਸ਼ੀ ਚਮਕੌਰ ਸਿੰਘ ਉਰਫ ਗੋਰਾ ਉਰਫ਼ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਦੋਸ਼ੀ ਚਮਕੌਰ ਸਿੰਘ ਉਰਫ਼ ਗੋਰਾ ਉਰਫ ਗੁਰਪ੍ਰੀਤ ਸਿੰਘ ਦੀ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਇਹ ਕਾਫੀ ਸਮੇਂ ਤੋ ਮੋਗਾ ਸ਼ਹਿਰ ਵਿੱਚ ਸਥਾਨ ਬਦਲ ਬਦਲ ਕੇ ਕਿਰਾਏ ਤੇ ਰਹਿ ਰਿਹਾ ਸੀ ਅਤੇ ਇਹ ਮੋਗਾ ਸ਼ਹਿਰ ਵਿੱਚ ਹੀ ਹੈਰੋਇਨ ਦੀ ਸਪਲਾਈ ਕਰਦਾ ਸੀ।ਦੋਸ਼ੀ  ਉਕਤ ਨੂੰ ਅੱਜ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਸ ਪਾਸੋ ਬੈੱਕਵਾਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD