Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਨੇਕਾਂ ਜਾਨਾਂ ਬਚਾ ਸਕਦੀ ਹੈ ਪੈਨਕ੍ਰੀਆਟਿਕ ਕੈਂਸਰ ਸਬੰਧੀ ਜਲਦੀ ਖੋਜ਼ : ਡਾ. ਕਰਨ ਮਿੱਢਾ

ਪੈਨਕ੍ਰੀਆਟਿਕ ਕੈਂਸਰ ਸਬੰਧੀ ਜਾਗਰੂਕਤਾ ਹੈ ਪਹਿਲਾ ਕਦਮ : ਡਾ. ਕਰਨ ਮਿੱਢਾ

Health, Karan Midha, Dr. Karan Midha, Gastroenterologist Surgeon, Paras Health Panchkula, Panchkula

Web Admin

Web Admin

5 Dariya News

ਪੰਚਕੂਲਾ , 26 Nov 2024

Last updated on: Nov 26, 2024, 00:00 IST

ਸਥਾਨਕ ਪਾਰਸ ਹਸਪਤਾਲ ਦੇ ਪੇਟ ਰੋਗਾਂ ਵਿਭਾਗ ਦੇ ਸੀਨੀਅਰ ਸਲਾਹਕਾਰ ਡਾ: ਕਰਨ ਮਿੱਢਾ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਹੋਈਆਂ ਖੋਜਾਂ ਦੇ ਮੁਤਾਬਿਕ ਪੈਨਕ੍ਰੀਆਟਿਕ ਕੈਂਸਰ ਸਭ ਤੋਂ ਵੱਡੀ ਸਮੱਸਿਆ ਬਣਿਆ ਹੋਇਆ ਹੈ। ਅੱਜ ਇੱਥੇ ਨਵੰਬਰ ਮਹੀਨੇ ਨੂੰ ਪੈਨਕ੍ਰੀਆਟਿਕ ਕੈਂਸਰ ਜਾਗਰੂਕਤਾ ਮਹੀਨੇ ਵਜੋਂ ਮਨਾਏ ਜਾਣ ਸਬੰਧੀ ਇੱਕ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਡਾ. ਮਿੱਢਾ ਨੇ ਕਿਹਾ ਕਿ ਇਸ ਕੈਂਸਰ ਦੇ ਪ੍ਰਮੁੱਖ ਲੱਛਣਾਂ ਨੂੰ ਜਲਦੀ ਦੇਖਣ ਦੀ ਅਸਮਰਥਾ ਦੇ ਕਾਰਨ ਇਸ ਦੀ ਪਹਿਚਾਨ ਅਕਸਰ ਹੀ ਦੇਰੀ ਨਾਲ ਹੁੰਦੀ ਹੈ। 

ਜਿਸ ਕਾਰਨ ਇਸ ਦੀ ਸਥਿਤੀ ਵੀ ਜਲਦੀ ਸਪੱਸ਼ਟ ਕਰਨ ਵਿੱਚ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਸ ਦੀ ਸਮੇਂ ਸਿਰ ਪਹਿਚਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਦੀ ਸੂਖਮ ਪ੍ਰਕਿਰਤੀ ਹੋਣ ਕਾਰਨ ਇਸ ਪ੍ਰਤੀ ਗੰਭੀਰ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੇਟ ਦੀ ਹਲਕੀ ਬੇਅਰਾਮੀ ਜਾਂ ਭਾਰ ਦਾ ਅਚਾਨਕ ਘਟਨਾ ਇਸ ਦੇ ਮੁਢਲੇ ਲੱਛਣ ਹਨ। 

ਡਾ. ਮਿੱਢਾ ਨੇ ਕਿਹਾ ਕਿ ਇਸ ਦਾ ਸਭ ਤੋਂ ਸੁਖਾਲਾ ਇਲਾਜ਼ ਫਿਲਹਾਲ ਸਰਜਰੀ ਹੀ ਹੈ। ਉਨ੍ਹਾਂ ਦੱਸਿਆ ਕਿ ਪੈਨਕ੍ਰੀਅਸ ਪਾਚਨ ਪ੍ਰਕਿਰਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਗ੍ਰੰਥੀ ਹੈ, ਜੋ ਕਿ ਖੂਨ ਵਿੱਚ ਸ਼ੂਗਰ ਦੇ ਨਿਯਮ ਲਈ ਜਵਾਬਦੇਹ ਹੈ।ਉਨ੍ਹਾਂ ਕਿਹਾ ਕਿ ਇਸ ਬਿਮਾਰੀ ਵਿੱਚ ਐਕਸੋਕਰੀਨ ਕੈਂਸਰ ਜ਼ਿਆਦਾ ਪਾਏ ਜਾਂਦੇ ਹਨ ਜੋ ਪਾਚਣ ਸੈਲਾਂ ਤੋਂ ਵਿਕਸਿਤ ਹੁੰਦੇ ਹਨ। 

ਇਸ ਤਰ੍ਹਾਂ ਹੀ ਇੱਕ ਹੋਰ ਐਂਡੋਕਰੀਨ ਕੈਂਸਰ ਵਿੱਚ ਸ਼ਾਮਿਲ ਹੁੰਦਾ ਹੈ ਜੋ ਮੁੱਖ ਤੌਰ ਤੇ ਹਾਰਮੋਨ ਪੈਦਾ ਕਰਨ ਵਾਲੇ ਸੈੱਲਾਂ ਵਿੱਚ ਵਿਕਸਿਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਇੰਨ੍ਹਾਂ ਦੇ ਲੱਛਣ ਅਸਪੱਸ਼ਟ ਹੋਣ ਕਾਰਨ ਇਹ ਮਾਮੂਲੀ ਸਿਹਤ ਸਮੱਸਿਆਵਾਂ ਜਿਵੇਂ ਪੀਲੀਆ, ਪਿੱਠ ਦਰਦ, ਅਸਪਸ਼ਟ ਵਜ਼ਨ ਘਟਣਾ, ਭੁੱਖ ਨਾ ਲੱਗਣਾ, ਮਤਲੀ, ਅਤੇ ਸ਼ੂਗਰ ਦੀ ਨਵੀਂ ਸ਼ੁਰੂਆਤ ਆਦਿ ਲਈ ਵੀ ਘਾਤਕ ਸਾਬਿਤ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਬਿਮਾਰੀ ਪੇਟ ਦੀ ਡੁੰਘਾਈ ਤੱਕ ਹੋਣ ਕਾਰਨ ਇਸਦੇ ਸ਼ੁਰੂਆਤੀ ਪੜਾਵਾਂ ਨੂੰ ਖੋਜਣਾ ਮੁਸ਼ਕਿਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਵਧਦੀ ਉਮਰ, ਸਿਗਰਟਨੋਸ਼ੀ, ਮੋਟਾਪਾ, ਸ਼ੂਗਰ, ਪੁਰਾਣੀ ਪੈਨਕ੍ਰੇਟਾਈਟਸ ਅਤੇ ਪੈਨਕ੍ਰੀਆਟਿਕ ਜਾਂ ਹੋਰ ਕੈਂਸਰਾਂ ਦਾ ਪਰਿਵਾਰਕ ਇਤਿਹਾਸ ਇਸ ਤਰ੍ਹਾਂ ਦੀ ਸਮੱਸਿਆ ਦੇ ਹੱਲ ਲਈ ਲਾਭਦਾਇਕ ਸਾਬਿਤ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਥਿਤੀ ਵਿੱਚ ਕੀਮੋਥੈਰੇਪੀ, ਰੇਡੀਓਥੈਰੇਪੀ, ਟਾਰਗੇਟਡ ਥੈਰੇਪੀ, ਅਤੇ ਇਮਯੂਨੋਥੈਰੇਪੀ ਰਾਹੀਂ ਕਾਫ਼ੀ ਸਫ਼ਲਤਾ ਹਾਸਿਲ ਕੀਤੀ ਜਾ ਸਕਦੀ ਹੈ।ਉਨ੍ਹਾਂ ਸਿਗਰਟਨੋਸ਼ੀ ਛੱਡਣ ਸਮੇਤ ਸਰਗਰਮ ਜੀਵਨਸ਼ੈਲੀ ਅਪਣਾਉਣ ਅਤੇ ਫਲਾਂ, ਸਬਜ਼ੀਆਂ ਅਤੇ ਸਾਬਤ ਅਨਾਜ ਨਾਲ ਭਰਪੂਰ ਖੁਰਾਕ ਦੀ ਪਾਲਣਾ ਕਰਨ ਨੂੰ ਪਹਿਲ ਦੇਣ ਦਾ ਸੁਝਅ ਦਿੱਤਾ।

 

Tags: Health , Karan Midha , Dr. Karan Midha , Gastroenterologist Surgeon , Paras Health Panchkula , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD