Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ’ਚ ਪੁੱਟੀਆ ਵੱਡੀਆ ਪੁਲਾਂਘਾਂ : ਡਾ. ਰਵਜੋਤ ਸਿੰਘ

ਸਿਵਲ ਹਸਪਤਾਲ ਵਿਖੇ ਨਵੇਂ ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa

Web Admin

Web Admin

5 Dariya News

ਹੁਸ਼ਿਆਰਪੁਰ , 26 Nov 2024

Last updated on: Nov 26, 2024, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਰਕਾਰ ਵਲੋਂ ਨਿਯੁਕਤ ਕੀਤੇ 24 ਐਮ.ਬੀ.ਬੀ.ਐਸ. ਡਾਕਟਰਾਂ ਨੂੰ ਹਾਊਸ ਸਰਜਨ ਵਜੋਂ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਨੇ ਸੂਬੇ ਅੰਦਰ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿਚ ਨਵੇਂ  ਦਿਸਹੱਦੇ ਸਥਾਪਿਤ ਕੀਤੇ ਹਨ। ਸਥਾਨਕ ਸਿਵਲ ਹਸਪਤਾਲ ਵਿਖੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਮੇਤ ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਲੋਕਲ ਬਾਡੀਜ਼ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਦੀ ਨਿਯੁਕਤੀ ਨਾਲ ਸਿਵਲ ਹਸਪਤਾਲ ਅਤੇ ਸਬ-ਡਵੀਜ਼ਨਾਂ ਵਿਖੇ ਸਰਕਾਰੀ ਹਸਪਤਾਲਾਂ ਵਿਚ ਹੋਰ ਵੀ ਬਿਹਤਰ ਢੰਗ ਨਾਲ  ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। 

ਉਨ੍ਹਾਂ ਦੱਸਿਆ ਕਿ ਇਨ੍ਹਾਂ 24 ਡਾਕਟਰਾਂ ਵਿਚੋਂ 8 ਸਿਵਲ ਹਸਪਤਾਲ ਹੁਸ਼ਿਆਰਪੁਰ, 4 ਸਬ-ਡਵੀਜ਼ਨ ਹਸਪਤਾਲ ਗੜ੍ਹਸ਼ੰਕਰ, 5 ਦਸੂਹਾ ਅਤੇ 2 ਮੁਕੇਰੀਆਂ ਵਿਖੇ ਤਾਇਨਾਤ ਹੋਣਗੇ ਤਾਂ ਜੋ ਲੋਕਾਂ ਨੂੰ ਲੋੜੀਂਦੇ ਇਲਾਜ ਦੇ ਨਾਲ-ਨਾਲ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਪੰਜਾਬ ਨੇ ਵੱਡੀਆਂ ਪੁਲਾਂਘਾਂ ਪੁੱਟਦਿਆਂ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। 

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਵੀ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਅਤੇ ਪਿਛਲੇ ਢਾਈ ਸਾਲ ਦੌਰਾਨ 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿਚ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪਣੇ ਵਲੋਂ ਇਨ੍ਹਾਂ ਡਾਕਟਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੇ ਸੱਦਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਮਿਹਨਤ, ਲਗਨ ਅਤੇ ਮੁਹਾਰਤੀ ਵਚਨਬੱਧਤਾ ਨਾਲ ਕਰਨ ਤਾਂ ਜੋ ਆਮ ਲੋਕਾਂ ਨੂੰ ਹੋਰ ਵੀ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 900 ਦੇ ਕਰੀਬ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਕਰੋੜਾਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮੁਢਲੀਆਂ ਸਿਹਤ ਸੇਵਾਵਾਂ ਦੀ ਸਹੂਲਤ ਮੁਹੱਈਆ ਕਰਵਾ ਕੇ ਸਿਹਤ ਖੇਤਰ ਵਿਚ ਵੱਡੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਸਪਤਾਲ ਵਿਖੇ ਬਨਣ ਵਾਲੀ ਨਵੀਂ ਲੈਬਾਰਟਰੀ ਰਾਹੀਂ ਲੋਕਾਂ ਨੂੰ 80 ਦੇ ਕਰੀਬ ਵੱਖ-ਵੱਖ ਟੈਸਟਾਂ ਦੀ ਮੁਫ਼ਤ ਸਹੂਲਤ ਮਿਲੇਗੀ।

ਨਵੇਂ ਤਾਇਨਾਤ ਕੀਤੇ ਹਾਊਸ ਸਰਜਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸਮਰਪਣ ਭਾਵਨਾ ਨਾਲ ਸਿਹਤ ਸੇਵਾਵਾਂ ਦੇਣਾ ਯਕੀਨੀ ਬਣਾਉਣਗੇ। ਇਸ ਮੌਕੇ ਸਿਵਲ ਸਰਜਨ ਡਾ. ਪਵਨ ਸ਼ਗੋਤਰਾ, ਸਹਾਇਕ ਸਿਵਲ ਸਰਜਨ ਡਾ. ਕਮਲੇਸ਼, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਡੀ.ਆਈ.ਓ ਸੀਮਾ ਗਰਗ, ਡੀ.ਐਫ.ਪੀ.ਓ ਡਾ. ਅਨੀਤਾ, ਡੀ.ਐਚ.ਓ. ਡਾ. ਜਤਿੰਦਰ ਭਾਟੀਆ, ਐਸ.ਐਮ.ਓਜ਼ ਡਾ. ਸਵਾਤੀ ਅਤੇ ਡਾ. ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD