Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਚਿਤਕਾਰਾ ਯੂਨੀਵਰਸਿਟੀ ਨੇ 17ਵੀਂ ਸਾਲਾਨਾ ਅੰਤਰਰਾਸ਼ਟਰੀ ਐਕਰੀਡੇਸ਼ਨ ਕਾਨਫ਼ਰੰਸ ਦੀ ਕੀਤੀ ਮੇਜ਼ਬਾਨੀ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara

Web Admin

Web Admin

5 Dariya News

ਰਾਜਪੁਰਾ , 26 Nov 2024

Last updated on: Nov 26, 2024, 00:00 IST

ਹਾਲ ਹੀ ਵਿਚ ਬਾਕੂ, ਅਜ਼ਰਬਾਈਜਾਨ ਵਿਖੇ ਸਮਾਪਤ ਹੋਈ ਸੀਓਪੀ-29 ਦੇ ਅੰਤਰਗਤ ਅੰਤਰਾਸ਼ਟਰੀ ਸਿਖ਼ਰ ਸੰਮੇਲਨ ਵਿਚ ਜਲਵਾਯੂ ਤਬਦੀਲੀ ਨੂੰ ਲੈ ਕੇ ਵਿਸ਼ਵਵਿਆਪੀ ਕਾਰਵਾਈ ਦੀ ਤੁਰੰਤ ਲੋਡ਼ ’ਤੇ ਜ਼ੋਰ ਦਿੱਤਾ ਗਿਆ। ਤੇਜ਼ੀ ਨਾਲ ਹੋ ਰਹੀ ਤਕਨੀਕੀ ਤਰੱਕੀ ਦੇ ਵਿਚਕਾਰ, ਦੁਨੀਆਂ ਭਰ ਵਿਚ ਵਧਦੀ ਬੇਰੋਜ਼ਗਾਰੀ, ਵਾਤਾਵਰਨ ਦੀ ਗਿਰਾਵਟ ਅਤੇ ਆਮਦਨੀ ਦਾ ਵਧਦਾ ਪਾਡ਼ਾ ਵੱਡੀਆਂ ਚੁਣੌਤੀਆਂ ਬਣਿਆ ਹੋਇਆ ਹੈ। 

ਉਤਪਾਦਕਤਾ ਵਿਚ ਵਾਧਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਦੁਆਰਾ ਵਧਦੀ ਖੁਸ਼ਹਾਲੀ ਦੇ ਬਾਵਜੂਦ, ਦੌਲਤ ਕੁਝ ਕੁ ਲੋਕਾਂ ਦੇ ਹੱਥਾਂ ਵਿੱਚ ਕੇਂਦਰਿਤ ਹੁੰਦੀ ਜਾ ਰਹੀ ਹੈ। ਇਸ ਦੇ ਕਾਰਨ ਸਮਾਜਿਕ ਅਸਮਾਨਤਾਵਾਂ ਵਧ ਰਹੀਆਂ ਹਨ, ਜਿਸ ਕਾਰਨ ਅਸ਼ਾਂਤੀ ਵਧਣ ਦੀ ਸੰਭਾਵਨਾ ਵਧ ਰਹੀ ਹੈ।

ਦੇਸ਼ ਤੇਜ਼ੀ ਨਾਲ ਈਐਸਜੀ(ਵਾਤਾਵਰਣ, ਸਮਾਜਿਕ ਅਤੇ ਪ੍ਰਸ਼ਾਸਨ) ਢਾਂਚੇ ਨੂੰ ਅਪਣਾ ਰਹੇ ਹਨ ਅਤੇ ਅਜਿਹੀ ਲੀਡਰਸ਼ਿਪ ਦੀ ਮੰਗ ਵਧਦੀ ਜਾ ਰਹੀ ਹੈ ਜੋ ਤਕਨੀਕੀ ਮੁਹਾਰਤ ਨੂੰ ਸਥਿਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਜੋਡ਼ਦੇ ਹਨ। ਇਸ ਜ਼ਰੂਰਤ ਨੂੰ ਪੂਰਾ ਕਰਦੇ ਹੋਏ, ਚਿਤਕਾਰਾ ਯੂਨੀਵਰਸਿਟੀ ਨੇ ਦੋ ਦਿਨਾ 17ਵੀਂ ਸਾਲਾਨਾ ਇੰਟਰਨੈਸ਼ਨਲ ਐਕਰੀਡੇਸ਼ਨ ਕਾਨਫ਼ਰੰਸ ਦੀ ਮੇਜ਼ਬਾਨੀ ਕੀਤੀ।

ਈਐਸਜੀ-ਅਗਵਾਈ ਵਾਲੀ ਦੁਨੀਆਂ ਲਈ ਸਮਾਜਿਕ ਤੌਰ ’ਤੇ ਪ੍ਰਭਾਵੀ ਨੇਤਾਵਾਂ ਦਾ ਨਿਰਮਾਣ ਕਰਨ ਦੇ ਵਿਸ਼ੇ ਉੱਤੇ ਸਟੈਂਡਰਡ ਫ਼ਾਰ ਐਜ਼ੂਕੇਸ਼ਨਲ ਅਡਵਾਂਸਮੈਂਟ ਐਂਡ ਐਕਰੀਡੇਸ਼ਨ (ਐਸਈਏਏ) ਟਰੱਸਟ ਵੱਲੋਂ ਦੋ ਦਿਨਾ ਕਾਨਫ਼ਰੰਸ ਆਯੋਜਿਤ ਕੀਤੀ ਕੀਤੀ ਗਈ। ਐਸਈਏਏ ਟਰੱਸਟ ਦੇ ਚੇਅਰਮੈਨ ਅਤੇ ਕਾਨਫਰੰਸ ਦੇ ਕਨਵੀਨਰ ਏ. ਥੋਥਾਥਰੀ ਰਮਨ ਨੇ ਈਐਸਡੀ ਪ੍ਰਿੰਸੀਪਲ ਅਤੇ ਉੱਚ ਸਿੱਖਿਆ ਨੂੰ ਜੋਡ਼ਨ ਦੀ ਤੁਰੰਤ ਲੋਡ਼ ਦੀ ਜ਼ਰੂਰਤ ਉੱਤੇ ਜ਼ੋਰ ਦਿੱਤਾ। 

ਸ੍ਰੀ ਰਮਨ ਨੇ ਆਖਿਆ ਕਿ ਵਰਤਮਾਨ ਮੌਸਮ ਪਰਿਵਤਨ ਦੇ ਸੰਕਟ ਨੂੰ ਰੋਕਣ ਲਈ ਸਾਰਥਿਕ ਰਣਨੀਤੀ ਦੀ ਤਲਾਸ਼ ਕਰਨ ਲਈ ਹਾਲੇ ਵੀ ਕੋਈ ਦੇਰ ਨਹੀਂ ਹੋਈ ਹੈ। ਕਾਨਫਰੰਸ ਨੇ ਵਿਚ ਸਿੱਖਿਆ ਅਤੇ ਉਤਯੋਗ ਜਗਤ ਦੇ ਭਾਰਤ ਸਮੇਤ ਅਮਰੀਕਾ, ਯੂਰਪ, ਸਯੁੰਕਤ ਅਰਬ ਅਮੀਰਾਤ ਅਤੇ 38 ਤੋਂ ਵੱਧ ਪ੍ਰਸਿੱਧ ਬੁਲਾਰਿਆਂ ਨੇ ਭਾਗ ਲਿਆ। 

ਚਰਚਾ ਇਸ ਗੱਲ ਤੇ ਕੇਂਦਰਿਤ ਸੀ ਕਿ ਵਿਦਿਅਕ ਅਦਾਰੇ ਕਿਸ ਤਰਾਂ ਸਥਿਰਤਾ ਅਤੇ ਸਮਾਜਿਕ ਸਮਾਨਤਾ ਨੂੰ ਵਧਾਉਣ ਲਈ ਈਐਸਜੀ ਸਿਧਾਤਾਂ ਦੇ ਅਨੁਸਾਰ ਅਗਵਾਈ ਕਰ ਸਕਦੇ ਹਨ। ਇਸ ਸਮਾਗਮ ਵਿਚ ਏਏਸੀਐਸਬੀ, ਈਐਫ਼ਐਮਡੀ, ਏਐਮਬੀਏ, ਬੀਜੀਏ, ਏਸੀਬੀਐਸਪੀ, ਆਈਏਸੀਬੀਈ, ਐਸਏਕਿਊਐਸ, ਏਟੀਐਚਈਏ ਅਤੇ ਪੇਰੇਗਰੀਨ ਗਲੋਬਲ ਵਰਗੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਦੀ ਮੁੱਖ ਭੂਮਿਕਾ ਦਾ ਪ੍ਰਦਰਸ਼ਨ ਕੀਤਾ ਗਿਆ। 

ਇਨ੍ਹਾਂ ਸੰਸਥਾਵਾਂ ਵੱਲੋਂ ਈਐਸਜੀ ਫਰੇਮਵਰਕ ਨੂੰ ਯੂਨੀਵਰਸਿਟੀ ਐਕਰੀਡੇਸ਼ਨ ਪ੍ਰਕਿਰਿਆ ਵਿਚ ਸ਼ਾਮਲ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਸਿੱਖਿਆ ਦੀ ਪਰਿਵਰਤਨਸ਼ੀਲ ਸ਼ਕਤੀ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ,‘‘ਸਹੀ ਇਨਪੁਟ ਅਤੇ ਜਾਣਕਾਰੀਆਂ ਦੇ ਨਾਲ ਉੱਚ ਸਿੱਖਿਆ ਦੇ ਵਿਦਿਆਰਥੀ ਸੰਸਾਰ ਨੂੰ ਨਵਾਂ ਆਕਾਰ ਦੇਣ ਵਿੱਚ ਸੱਚਮੁੱਚ ਇੱਕ ਸਕਾਰਾਤਮਕ ਪਰਿਵਰਤਨ ਲਿਆ ਸਕਦੇ ਹਨ।

ਕਾਨਫਰੰਸ ਵਿੱਚ ਚਿਤਕਾਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸੰਧੀਰ ਸ਼ਰਮਾ ਵੀ ਮੌਜੂਦ ਸਨ, ਜਿਨ੍ਹਾਂ ਨੇ ਈਐਸਜੀ ਅਤੇ ਉੱਚ ਸਿੱਖਿਆ ’ਤੇ ਅਰਥਪੂਰਨ ਸੰਵਾਦ ਚਲਾਉਣ ਦੇ ਆਪਣੇ ਮਿਸ਼ਨ ਦਾ ਸਮਰਥਨ ਕੀਤਾ। ਇਸ ਸਮਾਗਮ ਨੇ ਈਐਸਜੀ ਪ੍ਰੈਕਟਿਸ਼ ਅਤੇ ਪ੍ਰੈਕਟੀਕਲ ਜਾਣਕਾਰੀ ਦੇਣ ਲਈ ਅਗਲੀ ਪੀਡ਼ੀ ਦੀ ਲੀਡਰਸ਼ਿਪ ਨੂੰ ਸਮੱਸਿਆਵਾਂ ਨਾਲ ਨਿਪਟਣ ਲਈ ਤਿਆਰ ਕਰਨ ਸਬੰਧੀ ਅਤੇ ਨਵੇਂ ਸਮਾਧਾਨਾਂ ਦੀ ਖੋਜ ਕਰਨ, ਗਲੋਬਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ 

ਉੱਚ ਸਿੱਖਿਆ ਸੰਸਥਾਵਾਂ ਲਈ ਸਾਰਥਿਕ ਸਹਿਯੋਗ ਦਾ ਇੱਕ ਗਤੀਸ਼ੀਲ ਪਲੇਟਫਾਰਮ ਵਜੋਂ ਕੰਮ ਕੀਤਾ। ਕਾਨਫ਼ਰੰਸ ਦਾ ਉਦੇਸ਼ ਗਲੋਬਲ ਅੰਦੋਲਨ ਨੂੰ ਹਰਿਆਲੀ ਅਤੇ ਬਰਾਬਰੀ ਵਾਲੇ ਸੰਸਾਰ ਵੱਲ ਹੋਰ ਅੱਗੇ ਵਧਾਉਣਾ ਸੀ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD