ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਮੰਤਵ ਨਾਲ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਖੇਤਰੀ ਟਰਾਂਸਪੋਰਟ ਦਫ਼ਤਰ ਦੀ ਟੀਮ ਨੇ ਜੀ. ਟੀ. ਰੋਡ ਸਰਹਿੰਦ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਦੱਸੇ ਉਪਕਰਣ ਨਾ ਹੋਣ ਕਾਰਨ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।
ਇਸ ਸਬੰਧੀ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।
ਏ.ਡੀ.ਟੀ.ਓ. ਨੇ ਕਿਹਾ ਕਿ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ। ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ।
ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ।