Thursday, 23 July 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ

 

ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਦਾ ਖੰਨਾ ਪਹੁੰਚਣ ਤੇ ਜ਼ੋਰਦਾਰ ਸਵਾਗਤ

ਦੇਸ਼ ਦੀ ਰਾਜਨੀਤੀ ਵਿੱਚੋ ਗੰਦਗੀ ਦੂਰ ਕਰਨ ਲਈ ਅੱਜ ਦੇ ਦਿਨ ਹੀ ਅਰਵਿੰਦ ਕੇਜਰੀਵਾਲ ਨੇ ਝਾੜੂ ਚੁੱਕਿਆ ਸੀ : ਅਮਨ ਅਰੋੜਾ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aman Arora, Sherry Kalsi

Web Admin

Web Admin

5 Dariya News

ਖੰਨਾ , 26 Nov 2024

Last updated on: Nov 26, 2024, 00:00 IST

ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਵਿਧਾਇਕ ਤੇ ਉਪ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਪੰਜਾਬ 'ਚ ਜ਼ਿਮਨੀ ਚੋਣਾਂ 'ਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਮੰਗਲਵਾਰ ਨੂੰ ਸਮਰਾਲਾ ਚੌਂਕ ਖੰਨਾ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਜ਼ੋਰਦਾਰ ਸਵਾਗਤ ਕੀਤਾ ਗਿਆ। 

ਇਸ ਮੌਕੇ ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ ਵੀ ਮੌਜੂਦ ਸਨ। ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚੋ ਗੰਦਗੀ ਦੂਰ ਕਰਨ ਲਈ ਅੱਜ ਦੇ ਦਿਨ ਹੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਝਾੜੂ ਚੁੱਕਿਆ ਸੀ। 

ਇਸ ਲਈ ਅੱਜ ਦੇ ਦਿਨ ਦੀਆਂ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਅਤੇ ਸਮੁੱਚੀ ਲੀਡਰਸ਼ਿਪ ਦਾ ਜਿਨ੍ਹਾਂ ਨੇ ਮੈਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾ ਕੇ ਬਹੁਤ ਵੱਡੀ ਜਿੰਮੇਵਾਰੀ ਸੌਂਪੀ ਹੈ। 

ਉਨ੍ਹਾਂ ਕਿਹਾ ਕਿ ਮੈ ਤੁਹਾਨੂੰ ਵਿਸ਼ਵਾਸ ਦਿਵਾਉਦਾ ਹਾਂ ਕਿ ਆਮ ਆਦਮੀ ਪਾਰਟੀ ਵਰਕਰਾਂ ਦੀ, ਆਮ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਹੁਕਮ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ, ਤਾਂ ਕਿ ਆਪਾਂ ਇਸ ਤਰ੍ਹਾਂ ਰਲ ਮਿਲ ਕੇ ਰਹਿੰਦੇ ਢਾਈ ਸਾਲਾਂ ਵਿੱਚ ਪੰਜਾਬ ਨੂੰ ਖੁਸ਼ਹਾਲੀ ਦੀਆਂ ਸਿਖਰਾਂ ਤੱਕ ਪਹੁੰਚਾਉਣਾ ਹੈ। 

ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣਾ ਹੈ ਅਤੇ ਸਾਰੇ ਪਾਰਟੀ ਵਰਕਰਾਂ ਨੇ ਰਲ ਮਿਲ ਕੇ ਕੰਮ ਕਰਨਾ ਹੈ। ਉਨ੍ਹਾਂ ਖੰਨਾ ਸ਼ਹਿਰ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਦਾ ਪਹੁੰਚਕੇ ਉਨ੍ਹਾਂ ਨੂੰ ਇਨ੍ਹਾਂ ਪਿਆਰ ਅਤੇ ਮਾਣ-ਸਤਿਕਾਰ ਦੇਣ ਲਈ ਧੰਨਵਾਦ ਵੀ ਕੀਤਾ।  

ਉਨ੍ਹਾਂ ਕਿਹਾ ਕਿ ਇਹ ਸ਼ੁਕਰਾਨਾ ਯਾਤਰਾ ਪਟਿਆਲੇ ਤੋ ਕਾਲੀ ਦੇਵੀ ਦੇ ਮੰਦਰ ਤੋ ਮੱਥਾ ਟੇਕ ਕੇ ਉਨ੍ਹਾਂ ਨੇ ਸ਼ੁਰੂ ਕੀਤੀ ਹੈ। ਅੱਗੇ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਸ੍ਰੀ ਅ੍ਰਮਿੰਤਸਰ ਵਿਖੇ ਮੱਥਾ ਟੇਕਣ  ਅਤੇ ਆਸ਼ੀਰਵਾਦ ਲੈਣ ਲਈ ਸਾਰਿਆਂ ਨੇ ਇੱਕਠੇ ਹੋ ਕੇ ਜਾਣਾ ਹੈ। ਇਸ ਮੌਕੇ ਹਲਕਾ ਖੰਨਾ ਅਤੇ ਸਮਰਾਲਾ ਦੇ ਸਾਰੇ ਹੀ ਬਲਾਕ ਪ੍ਰਧਾਨਾਂ, ਵਿੰਗ ਇੰਚਾਰਜਾਂ ਅਤੇ ਅਹੁੱਦੇਦਾਰ, ਪੰਚਾਂ, ਸਰਪੰਚਾਂ, ਵੰਲਟੀਅਰਾਂ ਨੇ ਵੱਡੀ ਗਿਣਤੀ ਵਿਚ ਮੌਜੂਦ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora , Sherry Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD