Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿੱਖਿਆ ਵਿਭਾਗ ਅਤੇ ਆਂਗਣਵਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Health, Civil Surgeon Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 26 Nov 2024

Last updated on: Nov 26, 2024, 00:00 IST

ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਅੱਜ ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਅਤੇ ਸਕੂਲ ਹੈਲਥ ਟੀਮਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜਾਗਰੁਕਤਾ ਪੋਸਟਰ ਵੀ ਜਾਰੀ ਕੀਤਾ ਗਿਆ। 

ਜਿਸ ਵਿਚ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲਾ ਟੀਕਾਕਰਨ ਅਫਸਰ ਡਾ ਮੀਨਾਕਸ਼ੀ ਅਬਰੋਲ, ਸਕੂਲ ਹੈਲਥ ਅਫਸਰ ਡਾ ਹਰਪ੍ਰੀਤ ਕੌਰ, ਡਾ ਜਸਲੀਨ ਕੌਰ, ਡਾ ਸਮਿੰਦਰ ਕੌਰ ਅਤੇ ਡਾ ਯੁਵਰਾਜ ਹਾਜਰ ਸੀ।

ਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ 1 ਤੋਂ 19 ਸਾਲ ਦੇ ਲਗਭਗ 1086 ਸਕੁਲ, 1261 ਆਂਗਨਵਾੜੀ ਸੈਂਟਰ ਵਿਖੇ 2 ਲੱਖ 38 ਹਜਾਰ 97 ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਦੀ ਸੁਪਰਵੀਜਨ ਅਤੇ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਿੱਬੜਨ ਲਈ ਰੈਪਿਡ ਰੇਸਪੋਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ।

ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ‘ਡੀ ਵਾਰਮਿੰਗ ਡੇ’ ਸਾਲ ਵਿੱਚ 2 ਵਾਰ ਮਨਾਇਆ ਜਾਂਦਾ ਹੈ। ਜਿਹੜੇ ਬੱਚੇ 28 ਨਵੰਬਰ ਦੇ ਦਿਨ ਦਵਾਈ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 05 ਦਸੰਬਰ ਮੋਪ-ਅਪ ਵਾਲੇ ਦਿਨ ਦਵਾਈ ਖਿਲਾਈ ਜਾਵੇਗੀ। 

ਉਹਨਾਂ ਨੇ ਸਕੂਲ ਦੇ ਅਧਿਆਪਕਾਂ, ਆਈ.ਸੀ.ਡੀ.ਐਸ. ਵਿਭਾਗ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿਹਤ ਵਿਭਾਗ ਦਾ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

 

Tags: Health , Civil Surgeon Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD